Tuesday 16 April 2013

Sukhmani Sahib (11-12)



ਸਲੋਕੁ ॥
ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ
ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥ (ਅੰਗ ੨੭੬)



ਪਦ ਅਰਥ: ਕਰਣ = ਰਚਨਾ। ਜਲਿ = ਜਲ ਵਿਚ। ਮਹੀਅਲਿ = ਧਰਤੀ ਦੇ ਤਲ ਉਤੇ। ਮਹੀ = ਧਰਤੀ ॥੧॥

ਅਰਥ: (ਇਸ ਸਾਰੇ) ਜਗਤ ਦਾ (ਮੂਲ-) ਕਾਰਣ (ਭਾਵ, ਬਣਾਉਣ ਵਾਲਾ) ਇਕ ਅਕਾਲ ਪੁਰਖ ਹੀ ਹੈ, ਕੋਈ ਦੂਜਾ ਨਹੀਂ ਹੈ। ਹੇ ਨਾਨਕ! (ਮੈਂ) ਉਸ ਪ੍ਰਭੂ ਤੋਂ ਸਦਕੇ (ਹਾਂ), ਜੋ ਜਲ ਵਿਚ ਥਲ ਵਿਚ ਤੇ ਧਰਤੀ ਦੇ ਤਲ ਉਤੇ (ਭਾਵ, ਆਕਾਸ਼ ਵਿਚ ਮੌਜੂਦ ਹੈ) ॥੧॥


ਅਸਟਪਦੀ
ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥
ਖਿਨ ਮਹਿ ਥਾਪਿ ਉਥਾਪਨਹਾਰਾ ਅੰਤੁ ਨਹੀ ਕਿਛੁ ਪਾਰਾਵਾਰਾ ॥
ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥
ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥
ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥


ਪਦ ਅਰਥ:
ਜੋਗੁ = ਸਮਰੱਥ, ਤਾਕਤ ਵਾਲਾ। ਹੋਗੁ = ਹੋਵੇਗਾ। ਥਾਪਿ = ਪੈਦਾ ਕਰ ਕੇ। ਉਥਾਪਨਹਾਰਾ = ਨਾਸ ਕਰਨ ਵਾਲਾ। ਪਾਰਾਵਾਰਾ = ਪਾਰ ਤੇ ਅਵਾਰ, ਪਾਰਲਾ ਤੇ ਉਰਲਾ ਬੰਨਾ। ਧਾਰਿ = ਟਿਕਾ ਕੇ। ਅਧਰ = ਅ-ਧਰ, ਬਿਨਾ ਆਸਰੇ। ਰਹਾਵੈ = ਰਖਾਵੈ, ਰੱਖਦਾ ਹੈ। ਉਪਜੈ = ਪੈਦਾ ਹੁੰਦਾ ਹੈ। ਪਰਕਾਰ = ਕਿਸਮ।



ਅਰਥ:
ਪ੍ਰਭੂ (ਸਭ ਕੁਝ) ਕਰਨ ਦੀ ਸਮਰੱਥਾ ਰੱਖਦਾ ਹੈ, ਤੇ (ਜੀਆਂ ਨੂੰ) ਕੰਮ ਕਰਨ ਲਈ ਪ੍ਰੇਰਨ ਜੋਗਾ ਭੀ ਹੈ, ਓਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਅੱਖ ਦੇ ਫੋਰ ਵਿਚ ਜਗਤ ਨੂੰ ਪੈਦਾ ਕਰ ਕੇ ਨਾਸ ਭੀ ਕਰਨ ਵਾਲਾ ਹੈ, (ਉਸ ਦੀ ਤਾਕਤ) ਦਾ ਕੋਈ ਹੱਦ-ਬੰਨਾ ਨਹੀਂ ਹੈ। (ਸ੍ਰਿਸ਼ਟੀ ਨੂੰ ਆਪਣੇ) ਹੁਕਮ ਵਿਚ ਪੈਦਾ ਕਰ ਕੇ ਬਿਨਾ ਕਿਸੇ ਆਸਰੇ ਟਿਕਾ ਰੱਖਦਾ ਹੈ, (ਜਗਤ ਉਸ ਦੇ) ਹੁਕਮ ਵਿਚ ਪੈਦਾ ਹੁੰਦਾ ਹੈ ਤੇ ਹੁਕਮ ਵਿਚ ਲੀਨ ਹੋ ਜਾਂਦਾ ਹੈ। ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ, ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ। ਆਪਣੀ ਬਜ਼ੁਰਗੀ (ਦੇ ਕੰਮ) ਕਰ ਕਰ ਕੇ ਆਪ ਹੀ ਵੇਖ ਰਿਹਾ ਹੈ। ਹੇ ਨਾਨਕ! ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ


ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥
ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥
ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥
ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ (ਅੰਗ ੨੭੭)


ਪਦ ਅਰਥ:
ਪ੍ਰਭ ਭਾਵੈ = ਜੇ ਪ੍ਰਭੂ ਨੂੰ ਚੰਗਾ ਲੱਗੇ। ਗਤਿ = ਉੱਚੀ ਆਤਮਕ ਅਵਸਥਾ। ਪਤਿਤ = (ਧਰਮ ਤੋਂ) ਡਿੱਗੇ ਹੋਏ। ਆਪਨ ਬੀਚਾਰੈ = ਆਪਣੇ ਵਿਚਾਰ ਅਨੁਸਾਰ। ਦੁਹਾ ਸਿਰਿਆ ਕਾ = ਲੋਕ ਪਰਲੋਕ ਦਾ। ਖੇਲੈ = ਖੇਲ ਖੇਲਦਾ ਹੈ, ਜਗਤ ਰਚਨਾ ਦੀ ਖੇਡ ਖੇਡਦਾ ਹੈ। ਬਿਗਸੈ = (ਇਹ ਖੇਡ ਵੇਖ ਕੇ) ਖੁਸ਼ ਹੁੰਦਾ ਹੈ। ਅੰਤਰਜਾਮੀ = (ਜੀਵਾਂ ਦੇ) ਅੰਦਰ ਦੀ ਜਾਣਨ ਵਾਲਾ। ਦ੍ਰਿਸਟੀ = ਨਜ਼ਰ ਵਿਚ। ਅਵਰੁ = (ਕੋਈ) ਹੋਰ ॥੨॥



ਅਰਥ:
ਜੇ ਪ੍ਰਭੂ ਨੂੰ ਚੰਗੀ ਲੱਗੇ ਤਾਂ ਮਨੁੱਖ ਨੂੰ ਉੱਚੀ ਆਤਮਕ ਅਵਸਥਾ ਦੇਂਦਾ ਹੈ, ਅਤੇ ਪੱਥਰ (-ਦਿਲਾਂ) ਨੂੰ ਭੀ ਤਾਰ ਲੈਂਦਾ ਹੈ। ਜੇ ਪ੍ਰਭੂ ਚਾਹੇ ਤਾਂ ਸੁਆਸਾਂ ਤੋਂ ਬਿਨਾ ਭੀ ਪ੍ਰਾਣੀ ਨੂੰ (ਮੌਤ ਤੋਂ) ਬਚਾ ਰੱਖਦਾ ਹੈ, ਉਸ ਦੀ ਮੇਹਰ ਹੋਵੇ ਤਾਂ ਜੀਵ ਪ੍ਰਭੂ ਦੇ ਗੁਣ ਗਾਉਂਦਾ ਹੈਜੇ ਅਕਾਲ ਪੁਰਖ ਦੀ ਰਜ਼ਾ ਹੋਵੇ ਤਾਂ ਗਿਰੇ ਹੋਏ ਚਲਨ ਵਾਲਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ; ਜੋ ਕੁਝ ਕਰਦਾ ਹੈ, ਆਪਣੀ ਸਲਾਹ ਅਨੁਸਾਰ ਕਰਦਾ ਹੈ। ਪ੍ਰਭੂ ਆਪ ਹੀ ਲੋਕ ਪਰਲੋਕ ਦਾ ਮਾਲਕ ਹੈ, ਉਹ ਸਭ ਦੇ ਦਿਲ ਦੀ ਜਾਣਨ ਵਾਲਾ ਆਪ ਜਗਤ-ਖੇਡ ਖੇਡਦਾ ਹੈ ਤੇ (ਇਸ ਨੂੰ ਵੇਖ ਕੇ) ਖ਼ੁਸ਼ ਹੁੰਦਾ ਹੈ। ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕੰਮ ਕਰਦਾ ਹੈ। ਹੇ ਨਾਨਕ! (ਉਸ ਵਰਗਾ) ਕੋਈ ਹੋਰ ਨਹੀਂ ਦਿੱਸਦਾ ॥੨॥


ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥
ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥
ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥
ਭਰਮੇ ਭੂਲਾ ਦਹਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ
ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥ {ਪੰਨਾ ੨੭੭}


ਪਦ ਅਰਥ :—
ਕਹੁ—ਦੱਸੋ । ਹਾਥਿ—ਹੱਥ ਵਿਚ, ਵੱਸ ਵਿਚ । ਅਨਜਾਨਤ—ਨਾਹ ਜਾਣਦਾ ਹੋਇਆ, ਮੂਰਖ ਹੋਣ ਕਰਕੇ । ਬਿਖਿਆ—ਮਾਇਆ । ਜਾਨਤ—ਸਮਝ ਵਾਲਾ ਹੋਵੇ । ਦਹ—ਦਸ । ਦਿਸਿ—ਪਾਸੇ, ਤਰਫ਼ਾਂ । ਦਹਦਿਸਿ—ਦਸੀਂ ਪਾਸੀਂ । ਧਾਵੈ—ਦੌੜਦਾ ਹੈ । ਨਿਮਖ—ਅੱਖ ਦੇ ਫਰਕਣ ਜਿਤਨਾ ਸਮਾ । ਕੁੰਟ—ਕੂਟ {ਸ਼ਕਟ. ਕੂਟ—eਨਦ, ਚੋਰਨe} ਨੁੱਕਰਾਂ । ਨਾਮਿ—ਨਾਮ ਵਿਚ । ਮਿਲੇਇ—ਜੁੜ ਗਏ ਹਨ, ਲੀਨ ਹੋ ਗਏ ਹਨ ।

ਅਰਥ :—
ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ ? ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ ।

ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ, (ਪਰ) ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ ।

ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ, ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ;

(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ, ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ ।

(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ, ਹੇ ਨਾਨਕ ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ ।੩।


ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥
ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹਦਿਸ ਪ੍ਰਗਟਾਵੈ ॥
ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸ ॥
ਜੀਉ ਪਿੰਡੁ ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ
ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥ {ਪੰਨਾ ੨੭੭}



ਪਦ ਅਰਥ :—
ਕੀਟ—ਕੀੜਾ । ਨਿਵਾਜ—ਮੇਹਰ ਕਰਨ ਵਾਲਾ । ਜਾ ਕਾ ਕਛੂ—ਜਿਸ ਦਾ ਕੋਈ ਗੁਣ । ਦ੍ਰਿਸਟਿ ਨ ਆਵੈ—ਨਹੀਂ ਦਿੱਸਦਾ । ਤਤਕਾਲ—ਤੁਰਤ । ਬਖਸੀਸ—ਬਖ਼ਸ਼ਸ਼, ਦਇਆ ਜਗਦੀਸ—ਜਗਤ-ਈਸ, ਜਗਤ ਦਾ ਮਾਲਕ । ਰਾਸਿ—ਪੂੰਜੀ । ਤਿਸ ਕੀ—ਉਸ ਪ੍ਰਭੂ ਦੀ । ਘਟਿ ਘਟਿ—ਹਰੇਕ ਘਟ ਵਿਚ, ਹਰੇਕ ਸਰੀਰ ਵਿਚ । ਪੂਰਨ—ਵਿਆਪਕ । ਪ੍ਰਗਾਸ—ਜਲਵਾ । ਬਣਤ—ਬਨਾਵਟ, ਆਕਾਰ, ਜਗਤ-ਰੂਪ ਘਾੜਤ । ਜੀਵੈ—ਜੀਊਂ ਰਿਹਾ ਹੈ, ਪ੍ਰਸੰਨ ਹੋ ਰਿਹਾ ਹੈ ।



ਅਰਥ :—
ਖਿਣ ਵਿਚ ਪ੍ਰਭੂ ਕੀੜੇ (ਵਰਗੇ) ਨੀਵੇਂ (ਮਨੁੱਖ) ਨੂੰ ਰਾਜ ਦੇ ਦੇਂਦਾ ਹੈ, ਪ੍ਰਭੂ ਗ਼ਰੀਬਾਂ ਤੇ ਮੇਹਰ ਕਰਨ ਵਾਲਾ ਹੈ ।

ਜਿਸ ਮਨੁੱਖ ਦਾ ਕੋਈ ਗੁਣ ਨਹੀਂ ਦਿੱਸ ਆਉਂਦਾ, ਉਸ ਨੂੰ ਪਲਕ ਵਿਚ ਦਸੀਂ ਪਾਸੀਂ ਉੱਘਾ ਕਰ ਦੇਂਦਾ ਹੈ ।

ਜਿਸ ਮਨੁੱਖ ਤੇ ਜਗਤ ਦਾ ਮਾਲਕ ਪ੍ਰਭੂ ਆਪਣੀ ਬਖ਼ਸ਼ਸ਼ ਕਰਦਾ ਹੈ; ਉਸ ਦਾ (ਕਰਮਾਂ ਦਾ) ਲੇਖਾ ਨਹੀਂ ਗਿਣਦਾ ।

ਇਹ ਜਿੰਦ ਤੇ ਸਰੀਰ ਸਭ ਉਸ ਪ੍ਰਭੂ ਦੀ ਦਿੱਤੀ ਹੋਈ ਪੂੰਜੀ ਹੈ, ਹਰੇਕ ਸਰੀਰ ਵਿਚ ਵਿਆਪਕ ਪ੍ਰਭੂ ਦਾ ਹੀ ਜਲਵਾ ਹੈ ।

ਇਹ (ਜਗਤ-) ਰਚਨਾ ਉਸ ਨੇ ਆਪ ਰਚੀ ਹੈ । ਹੇ ਨਾਨਕ ! ਆਪਣੀ (ਇਸ) ਬਜ਼ੁਰਗੀ ਨੂੰ ਆਪ ਵੇਖ ਕੇ ਖ਼ੁਸ਼ ਹੋ ਰਿਹਾ ਹੈ ।੪।



ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥
ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥
ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥
ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ
ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥ {ਪੰਨਾ ੨੭੭}



ਪਦ ਅਰਥ :—
ਸਰਬ ਕੋ ਨਾਥ—ਸਾਰੇ ਜੀਵਾਂ ਦਾ ਮਾਲਕ । ਬਪੁਰਾ—ਵਿਚਾਰਾ । ਆਗਿਆਕਾਰੀ—ਹੁਕਮ ਵਿਚ ਤੁਰਨ ਵਾਲਾ । ਜੀਉ—ਜੀਵ । ਥੀਉ—ਹੁੰਦਾ ਹੈ, ਵਰਤਦਾ ਹੈ । ਕਬਹੂ—ਕਦੇ । ਸੋਗ—ਚਿੰਤਾ । ਹਰਖ—ਖ਼ੁਸ਼ੀ । ਨਿੰਦ ਚਿੰਦ—ਨਿੰਦਿਆ ਦੀ ਵਿਚਾਰ । ਬਿਉਹਾਰ—ਵਿਹਾਰ, ਵਤੀਰਾ । ਊਭ—ਉੱਚਾ । ਪਇਆਲ—ਪਤਾਲ । ਬੇਤਾ—ਜਾਣਨ ਵਾਲਾ, ਮਹਰਮ ਬ੍ਰਹਮ ਬੀਚਾਰ—ਰੱਬੀ ਵਿਚਾਰ ।



ਅਰਥ :—
ਇਸ (ਜੀਵ) ਦੀ ਤਾਕਤ ਇਸ ਦੇ ਆਪਣੇ ਹੱਥ ਨਹੀਂ ਹੈ, ਸਭ ਜੀਵਾਂ ਦਾ ਮਾਲਕ ਪ੍ਰਭੂ ਆਪ ਸਭ ਕੁਝ ਕਰਨ ਕਰਾਉਣ ਦੇ ਸਮਰੱਥ ਹੈ ।

ਵਿਚਾਰਾ ਜੀਵ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ (ਕਿਉਂਕਿ) ਹੁੰਦਾ ਓਹੀ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।

(ਪ੍ਰਭੂ ਆਪ) ਕਦੇ ਉੱਚਿਆਂ ਵਿਚ ਕਦੇ ਨੀਵਿਆਂ ਵਿਚ ਪ੍ਰਗਟ ਹੋ ਰਿਹਾ ਹੈ, ਕਦੇ ਚਿੰਤਾ ਵਿਚ ਹੈ ਤੇ ਕਦੇ ਖੁਸ਼ੀ ਦੀ ਮੌਜ ਵਿਚ ਹੱਸ ਰਿਹਾ ਹੈ;

ਕਦੇ (ਦੂਜਿਆਂ ਦੀ) ਨਿੰਦਿਆ ਵਿਚਾਰਨ ਦਾ ਵਿਹਾਰ ਬਣਾਈ ਬੈਠਾ ਹੈ, ਕਦੇ (ਖ਼ੁਸ਼ੀ ਦੇ ਕਾਰਣ) ਅਕਾਸ਼ ਵਿਚ ਉੱਚਾ (ਚੜ੍ਹਦਾ ਹੈ) (ਕਦੇ ਚਿੰਤਾ ਦੇ ਕਾਰਣ) ਪਤਾਲ ਵਿਚ (ਡਿੱਗਾ ਪਿਆ ਹੈ);

ਕਦੇ ਆਪ ਹੀ ਰੱਬੀ ਵਿਚਾਰ ਦਾ ਮਹਰਮ ਹੈ । ਹੇ ਨਾਨਕ ! ਜੀਵਾਂ ਨੂੰ ਆਪਣੇ ਵਿਚ ਮੇਲਣ ਵਾਲਾ ਆਪ ਹੀ ਹੈ ।੫।



ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥
ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥
ਕਬਹੂ ਹੋਇ ਬਹੈ ਬਡ ਰਾਜਾ ॥ ਕਬਹੂ ਭੇਖਾਰੀ ਨੀਚ ਕਾ ਸਾਜਾ ॥
ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥
ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥ {ਪੰਨਾ ੨੭੭}



ਪਦ ਅਰਥ :—
ਨਿਰਤਿ—ਨਾਚ । ਭਾਤਿ—ਕਿਸਮ । ਸੋਇ ਰਹੈ—ਸੁੱਤਾ ਰਹਿੰਦਾ ਹੈ । ਬਿਕਰਾਲ—ਭਿਆਨਕ । ਰਵਾਲ—ਚਰਨਾਂ ਦੀ ਧੂੜ । ਬਡ—ਵੱਡਾ । ਭੇਖਾਰੀ—ਮੰਗਤਾ । ਸਾਜਾ—ਸਾਂਗ ਅਪਕੀਰਤਿ—ਅਪ-ਕੀਰਤਿ, ਮੰਦੀ ਸੋਭਾ, ਬਦਨਾਮੀ । ਸਚੁ ਕਹੈ—ਅਕਾਲ ਪੁਰਖ ਨੂੰ ਸਿਮਰਦਾ ਹੈ । ਤਿਵ ਹੀ—ਉਸੇ ਤਰ੍ਹਾਂ ।



ਅਰਥ :—
(ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ ਕਰ ਰਿਹਾ ਹੈ, ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ ।

ਕਦੇ ਕ੍ਰੋਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ), ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);

ਕਦੇ ਵੱਡਾ ਰਾਜਾ ਬਣ ਬੈਠਦਾ ਹੈ, ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);

ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ, ਕਦੇ ਚੰਗਾ ਅਖਵਾ ਰਿਹਾ ਹੈ;

ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ । ਹੇ ਨਾਨਕ ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ।੬।

ਕਬਹੂ ਹੋਇ ਪੰਡਿਤੁ ਕਰੇ ਬਖ´ਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥
ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥
ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ ਭਰਮੈ ਭਰਮੀਆ
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ
ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ {ਪੰਨਾ ੨੭੭-੨੭੮}



ਪਦ ਅਰਥ :
ਬਖ´ਾਨੁ—ਵਖਿਆਨ, ਉਪਦੇਸ਼ । ਮੋਨਧਾਰੀ—ਚੁੱਪ ਰਹਿਣ ਵਾਲਾ, ਕਦੇ ਨ ਬੋਲਣ ਵਾਲਾ । ਤਟ—ਨਦੀ ਦਾ ਕਿਨਾਰਾ । ਸਿਧ—ਪੁੱਗਾ ਹੋਇਆ ਜੋਗੀ । ਸਾਧਿਕ—ਸਾਧਨਾ ਕਰਨ ਵਾਲੇ । ਮੁਖਿ—ਮੂੰਹ ਤੋਂ । ਕੀਟ—ਕੀੜਾ ਹਸਤਿ—ਹਾਥੀ । ਪਤੰਗ—ਭੰਬਟ । ਭਰਮੀਆ—ਭਵਾਇਆ ਹੋਇਆ, ਭਰਮ ਵਿਚ ਪਾਇਆ ਹੋਇਆ । ਨਾਨਾ—ਕਈ ਤਰ੍ਹਾਂ ਦੇ । ਪ੍ਰਭ ਭਾਵੈ—ਪ੍ਰਭੂ ਨੂੰ ਭਾਉਂਦਾ ।



ਅਰਥ :—
(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ, ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;

ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ, ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;

ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ ਅਤੇ (ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;

ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ ਹੈ ।

ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ । ਹੇ ਨਾਨਕ ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।੭।


ਕਬਹੂ ਸਾਧ ਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥
ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥
ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ
ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ੮॥੧੧॥ {ਪੰਨਾ ੨੭੮}


ਪਦ ਅਰਥ :—
ਬਹੁਰਿ—ਮੁੜ, ਵਾਪਸ । ਗਿਆਨ ਪਰਗਾਸੁ—ਗਿਆਨ ਦਾ ਪ੍ਰਕਾਸ਼, ਗਿਆਨ ਦਾ ਜਲਵਾ । ਇਕ ਰੰਗਿ—ਇਕ ਪ੍ਰਭੂ ਦੇ ਪਿਆਰ ਵਿਚ । ਖਟਾਨਾ—ਮਿਲਦਾ ਹੈ । ਗਵਨ—ਭਟਕਣਾ, ਜਨਮ ਮਰਨ ਵਿਚ ਫੇਰੇ ਬਿਸ੍ਰਾਮ—ਟਿਕਾਣਾ, ਆਰਾਮ ।



ਅਰਥ :—
(ਜਦੋਂ) ਕਦੇ (ਪ੍ਰਭੂ ਦੀ ਅੰਸ਼) ਇਹ ਜੀਵ ਸਤਸੰਗਿ ਵਿਚ ਅੱਪੜਦਾ ਹੈ ਤਾਂ ਉਸ ਥਾਂ ਤੋਂ ਮੁੜ ਵਾਪਸ ਨਹੀਂ ਆਉਂਦਾ;

(ਕਿਉਂਕਿ) ਇਸ ਦੇ ਅੰਦਰ ਪ੍ਰਭੂ ਦੇ ਗਿਆਨ ਦਾ ਪਰਕਾਸ਼ ਹੋ ਜਾਂਦਾ ਹੈ (ਤੇ) ਉਸ (ਗਿਆਨ ਦੇ ਪਰਕਾਸ਼ ਵਾਲੀ) ਹਾਲਤ ਦਾ ਨਾਸ ਨਹੀਂ ਹੁੰਦਾ;

(ਜਿਨ੍ਹਾਂ ਮਨੁੱਖਾਂ ਦੇ) ਤਨ ਮਨ ਪ੍ਰਭੂ ਦੇ ਨਾਮ ਵਿਚ ਤੇ ਪਿਆਰ ਵਿਚ ਰੱਤੇ ਰਹਿੰਦੇ ਹਨ, ਉਹ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।

(ਸੋ) ਜਿਵੇਂ ਪਾਣੀ ਵਿਚ ਪਾਣੀ ਆ ਰਲਦਾ ਹੈ ਤਿਵੇਂ (ਸਤਸੰਗ ਵਿਚ ਟਿਕੇ ਹੋਏ ਦੀ) ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ;

ਉਸ ਦੇ (ਜਨਮ ਮਰਨ ਦੇ) ਫੇਰੇ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਉਸ ਨੂੰ ਟਿਕਾਣਾ ਮਿਲ ਜਾਂਦਾ ਹੈਹੇ ਨਾਨਕ ! ਪ੍ਰਭੂ ਤੋਂ ਸਦਕੇ ਜਾਈਏ ੮।੧੧।


ਸਲੋਕੁ ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ {ਪੰਨਾ ੨੭੮}


ਪਦ ਅਰਥ :—
ਮਸਕੀਨੀਆ—ਮਸਕੀਨ ਮਨੁੱਖ, ਗ਼ਰੀਬੀ ਸੁਭਾਉ ਵਾਲਾ ਬੰਦਾ । ਆਪੁ—ਆਪਾ-ਭਾਵ, ਅਪਣਤ, ਹਉਮੈ । ਨਿਵਾਰਿ—ਦੂਰ ਕਰ ਕੇ । ਤਲੇ—ਹੇਠਾਂ, ਨੀਵਾਂ (ਹੋ ਕੇ) । ਗਰਬਿ—ਗਰਬ ਵਿਚ, ਅਹੰਕਾਰ ਵਿਚ । ਗਲੇ—ਗਲ ਗਏ ।

ਅਰਥ :—
ਗਰੀਬੀ ਸੁਭਾਉ ਵਾਲਾ ਬੰਦਾ ਆਪਾ-ਭਾਵ ਦੂਰ ਕਰ ਕੇ, ਤੇ ਨੀਵਾਂ ਰਹਿ ਕੇ ਸੁਖੀ ਵੱਸਦਾ ਹੈ, (ਪਰ) ਵੱਡੇ ਵੱਡੇ ਅਹੰਕਾਰੀ ਮਨੁੱਖ, ਹੇ ਨਾਨਕ ! ਅਹੰਕਾਰ ਵਿਚ ਹੀ ਗਲ ਜਾਂਦੇ ਹਨ ।੧।



ਅਸਟਪਦੀ ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥
ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥
ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧ
ਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ {ਪੰਨਾ ੨੭੮}


ਪਦ ਅਰਥ :-
ਰਾਜ ਅਭਿਮਾਨੁ—ਰਾਜ ਦਾ ਮਾਣ । ਸੁਆਨੁ—ਕੁੱਤਾ । ਨਰਕਪਾਤੀ—ਨਰਕਾਂ ਵਿਚ ਪੈਣ ਦਾ ਅਧਿਕਾਰੀ । ਜੋਬਨਵੰਤੁ—ਜੋਬਨ ਵਾਲਾ, ਜੁਆਨੀ ਦਾ ਮਾਲਕ, ਬੜਾ ਸੋਹਣਾ ਬਿਸਟਾ—ਗੂੰਹ । ਜੰਤੁ—ਕੀੜਾ । ਕਰਮਵੰਤੁ—(ਚੰਗੇ) ਕੰਮ ਕਰਨ ਵਾਲਾ । ਜਨਮਿ—ਜਨਮ ਲੈ ਕੇ, ਜੰਮ ਕੇ । ਭ੍ਰਮਾਵੈ—ਭਟਕਦਾ ਹੈ ਭੂਮਿ—ਧਰਤੀ । ਅਗਿਆਨੁ—ਜਾਹਿਲ । ਈਹਾ—ਏਥੇ, ਇਸ ਜ਼ਿੰਦਗੀ ਵਿਚ । ਮੁਕਤੁ—(ਮਾਇਆ ਦੇ ਬੰਧਨਾਂ ਤੋਂ) ਆਜ਼ਾਦ । ਆਗੈ—ਪਰਲੋਕ ਵਿਚ ।



ਅਰਥ :—
ਜਿਸ ਮਨੁੱਖ ਦੇ ਮਨ ਵਿਚ ਰਾਜ ਦਾ ਮਾਣ ਹੈ, ਉਹ ਕੁੱਤਾ ਨਰਕ ਵਿਚ ਪੈਣ ਦਾ ਸਜ਼ਾਵਾਰ ਹੁੰਦਾ ਹੈ ।

ਜੋ ਮਨੁੱਖ ਆਪਣੇ ਆਪ ਨੂੰ ਬੜਾ ਸੋਹਣਾ ਸਮਝਦਾ ਹੈ, ਉਹ ਵਿਸ਼ਟਾ ਦਾ ਹੀ ਕੀੜਾ ਹੁੰਦਾ ਹੈ (ਕਿਉਂਕਿ ਸਦਾ ਵਿਸ਼ੇ-ਵਿਕਾਰਾਂ ਦੇ ਗੰਦ ਵਿਚ ਪਿਆ ਰਹਿੰਦਾ ਹੈ)

ਜੇਹੜਾ ਆਪਣੇ ਆਪ ਨੂੰ ਚੰਗੇ ਕੰਮ ਕਰਨ ਵਾਲਾ ਅਖਵਾਉਂਦਾ ਹੈ, ਉਹ ਸਦਾ ਜੰਮਦਾ ਮਰਦਾ ਹੈ, ਕਈ ਜੂਨਾਂ ਵਿਚ ਭਟਕਦਾ ਫਿਰਦਾ ਹੈ

ਜੋ ਮਨੁੱਖ ਧਨ ਤੇ ਧਰਤੀ (ਦੀ ਮਾਲਕੀ) ਦਾ ਅਹੰਕਾਰ ਕਰਦਾ ਹੈ, ਉਹ ਮੂਰਖ ਹੈ, ਬੜਾ ਜਾਹਿਲ ਹੈ ।

ਮੇਹਰ ਕਰ ਕੇ ਜਿਸ ਮਨੁੱਖ ਦੇ ਦਿਲ ਵਿਚ ਗਰੀਬੀ (ਸੁਭਾਉ) ਪਾਂਦਾ ਹੈ, ਹੇ ਨਾਨਕ ! (ਉਹ ਮਨੁੱਖ) ਇਸ ਜ਼ਿੰਦਗੀ ਵਿਚ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ ਤੇ ਪਰਲੋਕ ਵਿਚ ਸੁਖ ਪਾਂਦਾ ਹੈ ।੧।



ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥
ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥
ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮਰਾਇ ਤਿਸੁ ਕਰੇ ਖੁਆਰੀ ॥
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ {ਪੰਨਾ ੨੭੮}


ਪਦ ਅਰਥ :
ਧਨਵੰਤਾ—ਧਨ ਵਾਲਾ, ਧਨਾਢ । ਗਰਬਾਵੈ—ਗਰਬ (ਮਾਣ) ਕਰਦਾ ਹੈ । ਤ੍ਰਿਣ—ਘਾਹ ਦਾ ਤੀਲਾ । ਸਮਾਨਿ—ਬਰਾਬਰ । ਸੰਗਿ—ਨਾਲ । ਭੀਤਰਿ—ਵਿਚ । ਆਪ—ਆਪਣੇ ਆਪ ਨੂੰ । ਬਲਵੰਤੁ—ਬਲ ਵਾਲਾ, ਬਲੀ, ਤਾਕਤ ਵਾਲਾਭਸਮੰਤੁ—ਸੁਆਹ । ਬਦੈ—ਬਦਦਾ ਹੈ, ਪਰਵਾਹ ਕਰਦਾ ਹੈ ।

ਅਰਥ :—
ਮਨੁੱਖ ਧਨ ਵਾਲਾ ਹੋ ਕੇ ਮਾਣ ਕਰਦਾ ਹੈ, (ਪਰ ਉਸ ਦੇ) ਨਾਲ (ਅੰਤ ਵੇਲੇ) ਇਕ ਤੀਲੇ ਜਿਤਨੀ ਭੀ ਕੋਈ ਚੀਜ਼ ਨਹੀਂ ਜਾਂਦੀ ।

ਬਹੁਤੇ ਲਸ਼ਕਰ ਅਤੇ ਮਨੁੱਖਾਂ ਉਤੇ ਬੰਦਾ ਆਸਾਂ ਲਾਈ ਰੱਖਦਾ ਹੈ, (ਪਰ) ਪਲਕ ਵਿਚ ਉਸ ਦਾ ਨਾਸ ਹੋ ਜਾਂਦਾ ਹੈ (ਤੇ ਉਹਨਾਂ ਵਿਚੋਂ ਕੋਈ ਭੀ ਸਹਾਈ ਨਹੀਂ ਹੁੰਦਾ) ।

ਮਨੁੱਖ ਆਪਣੇ ਆਪ ਨੂੰ ਸਭ ਨਾਲੋਂ ਬਲੀ ਸਮਝਦਾ ਹੈ, (ਪਰ ਅੰਤ ਵੇਲੇ) ਇਕ ਖਿਣ ਵਿਚ (ਸੜ ਕੇ) ਸੁਆਹ ਹੋ ਜਾਂਦਾ ਹੈ ।

(ਜੋ ਬੰਦਾ) ਆਪ (ਇਤਨਾ) ਅਹੰਕਾਰੀ ਹੋ ਜਾਂਦਾ ਹੈ ਕਿ ਕਿਸੇ ਦੀ ਭੀ ਪਰਵਾਹ ਨਹੀਂ ਕਰਦਾ, ਧਰਮਰਾਜ (ਅੰਤ ਵੇਲੇ) ਉਸ ਦੀ ਮਿੱਟੀ ਪਲੀਤ ਕਰਦਾ ਹੈ ।

ਸਤਿਗੁਰੂ ਦੀ ਦਇਆ ਨਾਲ ਜਿਸ ਦਾ ਅਹੰਕਾਰ ਮਿਟਦਾ ਹੈ, ਉਹ ਮਨੁੱਖ, ਹੇ ਨਾਨਕ ! ਪ੍ਰਭੂ ਦੀ ਦਰਗਾਹ ਵਿਚ ਕਬੂਲ ਹੁੰਦਾ ਹੈ ੨।




ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥
ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥
ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥
ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ {ਪੰਨਾ ੨੭੮}


ਪਦ ਅਰਥ :ਕੋਟਿ—ਕਰੋੜ ਹਉ—ਅਹੰਕਾਰ । ਸ੍ਰਮੁ—ਥਕੇਵਾਂ । ਸਗਲੇ—ਸਾਰੇ (ਕਰਮ) । ਬਿਰਥਾਰੇ—ਵਿਅਰਥ, ਬੇਫ਼ਾਇਦਾ ਤਪਸਿਆ—ਤਪ ਦੇ ਸਾਧਨ । ਅਵਤਾਰ—ਜਨਮ । ਦ੍ਰਵੈ—ਦ੍ਰਵਦਾ, ਨਰਮ ਹੁੰਦਾ । ਗਵੈ—ਜਾਵੇ, ਪਹੁੰਚੇਆਪਸ ਕਉ—ਆਪਣੇ ਆਪ ਨੂੰ । ਤਿਸਹਿ—ਉਸ ਨੂੰ । ਨਿਕਟਿ—ਨੇੜੇ । ਰੇਨ—ਚਰਨਾਂ ਦੀ ਧੂੜ । ਸੋਇ—ਸੋਭਾ ।

ਅਰਥ :—(ਜੇ ਮਨੁੱਖ) ਕਰੋੜਾਂ (ਧਾਰਮਿਕ) ਕੰਮ ਕਰੇ (ਤੇ ਉਹਨਾਂ ਦਾ) ਅਹੰਕਾਰ (ਭੀ) ਕਰੇ ਤਾਂ ਉਹ ਸਾਰੇ ਕੰਮ ਵਿਅਰਥ ਹਨ, (ਉਹਨਾਂ ਕੰਮਾਂ ਦਾ ਫਲ ਉਸ ਨੂੰ ਕੇਵਲ) ਥਕੇਵਾਂ (ਹੀ) ਮਿਲਦਾ ਹੈ ।

ਅਨੇਕਾਂ ਤਪ ਦੇ ਸਾਧਨ ਕਰ ਕੇ ਜੇ ਇਹਨਾਂ ਦਾ ਮਾਣ ਕਰੇ, (ਤਾਂ ਉਹ ਭੀ) ਨਰਕਾਂ ਸੁਰਗਾਂ ਵਿਚ ਹੀ ਮੁੜ ਮੁੜ ਜੰਮਦਾ ਹੈ (ਭਾਵ, ਕਦੇ ਸੁਖ ਤੇ ਕਦੇ ਦੁਖ ਭੋਗਦਾ ਹੈ)

ਅਨੇਕਾਂ ਜਤਨ ਕੀਤਿਆਂ ਜੇ ਹਿਰਦਾ ਨਰਮ ਨਹੀਂ ਹੁੰਦਾ ਤਾਂ ਦੱਸੋ, ਉਹ ਮਨੁੱਖ ਪ੍ਰਭੂ ਦੀ ਦਰਗਾਹ ਵਿਚ ਕਿਵੇਂ ਪਹੁੰਚ ਸਕਦਾ ਹੈ ?

ਜੋ ਮਨੁੱਖ ਆਪਣੇ ਆਪ ਨੂੰ ਨੇਕ ਅਖਵਾਉਂਦਾ ਹੈ, ਨੇਕੀ ਉਸ ਦੇ ਨੇੜੇ ਭੀ ਨਹੀਂ ਢੁੱਕਦੀ ।

ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੋ ਜਾਂਦਾ ਹੈ, ਆਖ, ਹੇ ਨਾਨਕ ! ਉਸ ਮਨੁੱਖ ਦੀ ਸੋਹਣੀ ਸੋਭਾ ਖਿਲਰਦੀ ਹੈ ੩।



ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥
ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮਰਾਇ ਦੇਇ ਸਜਾਇ
ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ੪॥ {ਪੰਨਾ ੨੭੮}


ਪਦ ਅਰਥ :—ਜਬ ਲਗੁ—ਜਦੋਂ ਤਕ । ਮੁਝ ਤੇ—ਮੇਰੇ ਪਾਸੋਂ । ਕਛੁ—ਕੁਝ । ਧਾਰੈ—ਮਿਥਦਾ ਹੈ, ਖ਼ਿਆਲ ਕਰਦਾ ਹੈ । ਨਿਹਚਲੁ—ਅਡੋਲ, ਟਿਕਾਣੇ, ਥਾਂ ਸਿਰ । ਚੀਤੁ—ਚਿੱਤ । ਮੋਹ ਮਗਨ ਸੰਗਿ ਮਾਇ—ਮਾਇ ਮੋਹ ਸੰਗਿ ਮਗਨ, ਮਾਇਆ ਦੇ ਮੋਹ ਵਿਚ ਡੁੱਬਾ ਹੋਇਆ । ਮਗਨ—ਗ਼ਰਕ, ਡੁੱਬਾ ਹੋਇਆ । ਦੇਇ—ਦੇਂਦਾ ਹੈ । ਹਉ—ਅਹੰਕਾਰ, ਵੱਖਰਾ-ਪਨ । ਛੂਟੈ—ਮੁੱਕਦਾ ਹੈ ।

ਅਰਥ :—ਮਨੁੱਖ ਜਦ ਤਕ ਇਹ ਸਮਝਦਾ ਹੈ ਕਿ ਮੈਥੋਂ ਕੁਝ ਹੋ ਸਕਦਾ ਹੈ, ਤਦ ਤਾਈਂ ਇਸ ਨੂੰ ਕੋਈ ਸੁਖ ਨਹੀਂ ਹੁੰਦਾ

ਜਦ ਤਕ ਇਹ ਸਮਝਦਾ ਹੈ ਕਿ ਮੈਂ (ਆਪਣੇ ਬਲ ਨਾਲ) ਕੁਝ ਕਰਦਾ ਹਾਂ, ਤਦ ਤਕ (ਵੱਖਰਾ-ਪਨ ਦੇ ਕਾਰਣ) ਜੂਨਾਂ ਵਿਚ ਪਿਆ ਰਹਿੰਦਾ ਹੈ ।

ਜਦ ਤਕ ਮਨੁੱਖ ਕਿਸੇ ਨੂੰ ਵੈਰੀ ਤੇ ਕਿਸੇ ਨੂੰ ਮਿਤ੍ਰ ਸਮਝਦਾ ਹੈ, ਤਦ ਤਕ ਇਸ ਦਾ ਮਨ ਟਿਕਾਣੇ ਨਹੀਂ ਆਉਂਦਾ ।

ਜਦ ਤਕ ਬੰਦਾ ਮਾਇਆ ਦੇ ਮੋਹ ਵਿਚ ਗ਼ਰਕ ਰਹਿੰਦਾ ਹੈ, ਤਦ ਤਕ ਇਸ ਨੂੰ ਧਰਮ-ਰਾਜ ਡੰਡ ਦੇਂਦਾ ਹੈ ।

(ਮਾਇਆ ਦੇ) ਬੰਧਨ ਪ੍ਰਭੂ ਦੀ ਮੇਹਰ ਨਾਲ ਟੁੱਟਦੇ ਹਨ, ਹੇ ਨਾਨਕ ! ਮਨੁੱਖ ਦੀ ਹਉਮੈ ਗੁਰੂ ਦੀ ਕਿਰਪਾ ਨਾਲ ਮੁੱਕਦੀ ਹੈ ।੪।



ਸਹਸ ਖਟੇ ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ
ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
ਨਾਮ ਰੰਗਿ ਸਰਬ ਸੁਖੁ ਹੋਇ ॥ ਬਡਭਾਗੀ ਕਿਸੈ ਪਰਾਪਤਿ ਹੋਇ ॥
ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥ {ਪੰਨਾ ੨੭੯}


ਪਦ ਅਰਥ :ਸਹਸ—ਹਜ਼ਾਰਾਂ (ਰੁਪਏ) । ਖਟੇ—ਕਮਾਉਂਦਾ ਹੈ । ਲਖ ਕਉ—ਲੱਖਾਂ (ਰੁਪਇਆਂ) ਦੀ ਖ਼ਾਤਰ । ਧਾਵੈ—ਦੌੜਦਾ ਹੈ । ਤ੍ਰਿਪਤਿ—ਰਜੇਵਾਂ । ਪਾਛੈ ਪਾਵੈ—ਜਮ੍ਹਾ ਕਰਦਾ ਹੈ । ਬਿਖਿਆ—ਮਾਇਆ । ਤ੍ਰਿਪਤਾਵੈ—ਰੱਜਦਾ ਹੈ । ਖਪਿ ਖਪਿ—ਦੁੱਖੀ ਹੋ ਹੋ ਕੇ । ਮਨੋਰਥ—ਮਨ ਦੇ ਰਥ, ਮਨ ਦੀਆਂ ਦੌੜਾਂ, ਮਨ ਦੇ ਫੁਰਨੇ, ਖ਼ਾਹਸ਼ਾਂ । ਬ੍ਰਿਥੇ—ਵਿਅਰਥ ।

ਅਰਥ :—(ਮਨੁੱਖ) ਹਜ਼ਾਰਾਂ (ਰੁਪਏ) ਕਮਾਉਂਦਾ ਹੈ ਤੇ ਲੱਖਾਂ (ਰੁਪਇਆਂ) ਦੀ ਖ਼ਾਤਰ ਉੱਠ ਦੌੜਦਾ ਹੈ; ਮਾਇਆ ਜਮ੍ਹਾ ਕਰੀ ਜਾਂਦਾ ਹੈ, (ਪਰ) ਰੱਜਦਾ ਨਹੀਂ ।

ਮਾਇਆ ਦੀਆਂ ਅਨੇਕਾਂ ਮੌਜਾਂ ਮਾਣਦਾ ਹੈ, ਤਸੱਲੀ ਨਹੀਂ ਸੁ ਹੁੰਦੀ, (ਭੋਗਾਂ ਦੇ ਮਗਰ ਹੋਰ ਭੱਜਦਾ ਹੈ ਤੇ) ਬੜਾ ਦੁੱਖੀ ਹੁੰਦਾ ਹੈ ।

ਜੇ ਅੰਦਰ ਸੰਤੋਖ ਨਾਹ ਹੋਵੇ, ਤਾਂ ਕੋਈ (ਮਨੁੱਖ) ਰੱਜਦਾ ਨਹੀਂ, ਜਿਵੇਂ ਸੁਫ਼ਨਿਆਂ ਤੋਂ ਕੋਈ ਲਾਭ ਨਹੀਂ ਹੁੰਦਾ, ਤਿਵੇਂ (ਸੰਤੋਖ-ਹੀਣ ਮਨੁੱਖ ਦੇ) ਸਾਰੇ ਕੰਮ ਤੇ ਖ਼ਾਹਸ਼ਾਂ ਵਿਅਰਥ ਹਨ ।

ਪ੍ਰਭੂ ਦੇ ਨਾਮ ਦੀ ਮੌਜ ਵਿਚ (ਹੀ) ਸਾਰਾ ਸੁਖ ਹੈ, (ਅਤੇ ਇਹ ਸੁਖ) ਕਿਸੇ ਵੱਡੇ ਭਾਗਾਂ ਵਾਲੇ ਨੂੰ ਮਿਲਦਾ ਹੈ ।

(ਜੋ) ਪ੍ਰਭੂ ਆਪ ਹੀ ਸਭ ਕੁਝ ਕਰਨ ਦੇ ਤੇ (ਜੀਵਾਂ ਪਾਸੋਂ) ਕਰਾਉਣ ਦੇ ਸਮਰੱਥ ਹੈ, ਹੇ ਨਾਨਕ ! ਉਸ ਪ੍ਰਭੂ ਨੂੰ ਸਦਾ ਸਿਮਰ ।੫।


ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥
ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥
ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥
ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥
ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥ {ਪੰਨਾ ੨੭੯}


ਪਦ ਅਰਥ :—ਕਹਾ—ਕਿਥੇ ? ਕੀਹ ? ਬੀਚਾਰੁ—ਵਿਚਾਰ ਕਰ, ਵਿਚਾਰ ਕੇ ਵੇਖ । ਦ੍ਰਿਸਟਿ—ਨਜ਼ਰ । ਅਪਨੈ ਰੰਗਿ—ਆਪਣੀ ਮੌਜ ਵਿਚ । ਸਭਹੂ ਕੈ—ਸਾਰਿਆਂ ਦੇ ਹੀ । ਸੰਗਿ—ਨਾਲ । ਬਿਬੇਕ—ਪਛਾਣ, ਪਰਖ । ਆਪਹਿ—ਆਪ ਹੀ । ਆਵੈ ਨ ਜਾਇ—ਨਾਹ ਆਉਂਦਾ ਹੈ ਨਾਹ ਜਾਂਦਾ ਹੈ; ਨਾਹ ਜੰਮਦਾ ਹੈ ਨਾਹ ਮਰਦਾ ਹੈ । ਸਦ ਹੀ— ਸਦਾ ਹੀ । ਰਹਿਆ ਸਮਾਇ—ਸਮਾਇ ਰਹਿਆ, ਆਪਣੇ ਆਪ ਵਿਚ ਟਿਕਿਆ ਹੋਇਆ ਹੈ ।

ਅਰਥ :—ਵਿਚਾਰ ਕੇ ਵੇਖ ਲੈ, ਇਸ ਜੀਵ ਦੇ ਹੱਥ ਕੁਝ ਭੀ ਨਹੀਂ ਹੈ; ਪ੍ਰਭੂ ਆਪ ਹੀ ਸਭ ਕੁਝ ਕਰਨ ਜੋਗਾ ਹੈ ਤੇ (ਜੀਵਾਂ ਪਾਸੋਂ) ਕਰਾਉਣ ਜੋਗਾ ਹੈ ।

ਪ੍ਰਭੂ ਜਿਹੋ ਜਿਹੀ ਨਜ਼ਰ (ਬੰਦੇ ਵਲ) ਕਰਦਾ ਹੈ (ਬੰਦਾ) ਉਹੋ ਜਿਹਾ ਬਣ ਜਾਂਦਾ ਹੈ, ਉਹ ਪ੍ਰਭੂ ਆਪ ਹੀ ਆਪ ਹੈ ।

ਜੋ ਕੁਝ ਉਸ ਬਣਾਇਆ ਹੈ ਆਪਣੀ ਮੌਜ ਵਿਚ ਬਣਾਇਆ ਹੈ; ਸਭ ਜੀਵਾਂ ਦੇ ਅੰਗ-ਸੰਗ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ ।

ਪ੍ਰਭੂ ਆਪ ਹੀ ਇੱਕ ਹੈ ਤੇ ਆਪ ਹੀ ਅਨੇਕ (ਰੂਪ) ਧਾਰ ਰਿਹਾ ਹੈ; ਸਭ ਕੁਝ ਸਮਝਦਾ ਹੈ, ਵੇਖਦਾ ਹੈ ਤੇ ਪਛਾਣਦਾ ਹੈ ।

ਉਹ ਨਾਹ ਕਦੇ ਮਰਦਾ ਹੈ ਨ ਬਿਨਸਦਾ ਹੈ; ਨਾਹ ਜੰਮਦਾ ਹੈ ਨ ਮਰਦਾ ਹੈ; ਹੇ ਨਾਨਕ ! ਪ੍ਰਭੂ ਸਦਾ ਹੀ ਆਪਣੇ ਆਪ ਵਿਚ ਟਿਕਿਆ ਰਹਿੰਦਾ ਹੈ ੬।





ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥
ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥
ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ ਰੰਗ ਆਪਾਰ ॥
ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥੭॥ {ਪੰਨਾ ੨੭੯}


ਪਦ ਅਰਥ :—ਰਚਿਆ—ਮਿਲਿਆ ਹੋਇਆ । ਬਿਸਥਾਰੁ—ਖਿਲਾਰਾ । ਆਪਨ—ਆਪਣਾ । ਕਰਨੈਹਾਰੁ—ਕਰਨ ਜੋਗਾ । ਭਿੰਨ—ਵੱਖਰਾ ਕਹਹੁ—ਦੱਸੋ । ਕਿਛੁ—ਕੁਝ । ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ । ਚਲਿਤ—ਚਰਿਤ੍ਰ, ਤਮਾਸ਼ੇ, ਖੇਡਾਂ । ਆਪਾਰ—ਬੇਅੰਤ । ਕੀਮਤਿ—ਮੁੱਲ ।

ਅਰਥ :—ਪ੍ਰਭੂ ਆਪ ਹੀ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈ, (ਸੋ ਉਹ) ਆਪ ਹੀ ਸਿੱਖਿਆ ਦੇਂਦਾ ਹੈ ਤੇ ਆਪ ਹੀ (ਉਸ ਸਿੱਖਿਆ ਨੂੰ) ਸਮਝਦਾ ਹੈ ।

ਆਪਣਾ ਖਿਲਾਰਾ ਉਸ ਨੇ ਆਪ ਹੀ ਬਣਾਇਆ ਹੈ, (ਜਗਤ ਦੀ) ਹਰੇਕ ਸ਼ੈ ਉਸ ਦੀ ਬਣਾਈ ਹੋਈ ਹੈ, ਉਹ ਬਨਾਉਣ ਜੋਗਾ ਹੈ ।

ਦੱਸੋ, ਉਸ ਤੋਂ ਵੱਖਰਾ ਕੁਝ ਹੋ ਸਕਦਾ ਹੈ ? ਹਰ ਥਾਂ ਉਹ ਪ੍ਰਭੂ ਆਪ ਹੀ (ਮੌਜੂਦ) ਹੈ ।

ਆਪਣੇ ਖੇਲ ਆਪ ਹੀ ਕਰਨ ਜੋਗਾ ਹੈ, ਬੇਅੰਤ ਰੰਗਾਂ ਦੇ ਤਮਾਸ਼ੇ ਕਰਦਾ ਹੈ ।

(ਜੀਵਾਂ ਦੇ) ਮਨ ਵਿਚ ਆਪ ਵੱਸ ਰਿਹਾ ਹੈ, (ਜੀਵਾਂ ਨੂੰ) ਆਪਣੇ ਮਨ ਵਿਚ ਟਿਕਾਈ ਬੈਠਾ ਹੈ; ਹੇ ਨਾਨਕ ! ਉਸ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ੭।



ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ
ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥
ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥
ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖ´ਾਣੀ ॥
ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ੮॥੧੨॥ {ਪੰਨਾ ੨੭੯}


ਪਦ ਅਰਥ :
ਸਤਿ—ਸਦਾ ਕਾਇਮ ਰਹਿਣ ਵਾਲਾ । ਗੁਰ ਪਰਸਾਦਿ—ਗੁਰੂ ਦੀ ਕਿਰਪਾ ਨਾਲ । ਕਿਨੈ—ਕਿਸੇ ਵਿਰਲੇ ਨੇ । ਵਖਿਆਨੀ—ਬਿਆਨ ਕੀਤੀ ਹੈ । ਸਚੁ—ਸਦਾ ਟਿਕਿਆ ਰਹਿਣ ਵਾਲਾ, ਮੁਕੰਮਲ । ਚੀਨਾ—ਪਛਾਣਿਆ ਹੈ । ਅਨੂਪ—ਜਿਸ ਵਰਗਾ ਹੋਰ ਕੋਈ ਨਹੀਂ ਸ੍ਰਵਨ—ਕੰਨਾਂ (ਦੀ ਰਾਹੀਂ) । ਬਖ´ਾਣੀ—(ਜੀਭ ਨਾਲ) ਉਚਾਰੀ ਜਾਂਦੀ ਹੈ । ਪੁਨੀਤ—ਪਵਿਤ੍ਰ ।



ਅਰਥ :—
(ਸਭ ਦਾ) ਮਾਲਕ ਪ੍ਰਭੂ ਸਦਾ ਹੀ ਕਾਇਮ ਰਹਿਣ ਵਾਲਾ ਹੈ—ਗੁਰੂ ਦੀ ਮੇਹਰ ਨਾਲ ਕਿਸੇ ਵਿਰਲੇ ਨੇ (ਇਹ ਗੱਲ) ਦੱਸੀ ਹੈ ।

ਜੋ ਕੁਝ ਉਸ ਨੇ ਬਣਾਇਆ ਹੈ ਉਹ ਭੀ ਮੁਕੰਮਲ ਹੈ (ਭਾਵ, ਅਧੂਰਾ ਨਹੀਂ) ਇਹ ਗੱਲ ਕ੍ਰੋੜਾਂ ਵਿਚੋਂ ਕਿਸੇ ਵਿਰਲੇ ਨੇ ਪਛਾਣੀ ਹੈ ।

ਹੇ ਅੱਤ ਸੋਹਣੇ, ਬੇਅੰਤ ਤੇ ਬੇ-ਮਿਸਾਲ ਪ੍ਰਭੂ ! ਤੇਰਾ ਰੂਪ ਕਿਆ ਪਿਆਰਾ ਪਿਆਰਾ ਹੈ !

ਤੇਰੀ ਬੋਲੀ ਭੀ ਮਿੱਠੀ ਮਿੱਠੀ ਹੈ, ਹਰੇਕ ਸਰੀਰ ਵਿਚ ਕੰਨਾਂ ਦੀ ਰਾਹੀਂ ਸੁਣੀ ਜਾ ਰਹੀ ਹੈ, ਤੇ ਜੀਭ ਨਾਲ ਉੱਚਾਰੀ ਜਾ ਰਹੀ ਹੈ (ਭਾਵ, ਹਰੇਕ ਸਰੀਰ ਵਿਚ ਤੂੰ ਆਪ ਹੀ ਬੋਲ ਰਿਹਾ ਹੈਂ) ।

ਹੇ ਨਾਨਕ ! (ਜੋ ਅਜੇਹੇ ਪ੍ਰਭੂ ਦਾ) ਨਾਮ ਪੀ੍ਰਤ ਨਾਲ ਮਨ ਵਿਚ ਜਪਦਾ ਹੈ, ਉਹ ਪਵਿਤ੍ਰ ਹੀ ਪਵਿਤ੍ਰ ਹੋ ਜਾਂਦਾ ਹੈ ।੮।੧੨।

No comments:

Post a Comment