ਸਲੋਕੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥ {ਪੰਨਾ ੨੮੫}
ਪਦ ਅਰਥ :—
ਸਚੁ—ਸਦਾ-ਥਿਰ ਰਹਿਣ ਵਾਲਾ, ਹਸਤੀ ਵਾਲਾ । ਆਦਿ—ਮੁੱਢ ਤੋਂ । ਜੁਗਾਦਿ—ਜੁਗਾਂ ਤੋਂ । ਨਾਨਕ—ਹੇ ਨਾਨਕ ! ਹੋਸੀ—ਹੋਵੇਗਾ, ਰਹੇਗਾ ।
ਅਰਥ :—
ਅਰਥ :—
ਪ੍ਰਭੂ ਮੁੱਢ ਤੋਂ ਹੀ
ਹੋਂਦ ਵਾਲਾ ਹੈ, ਜੁਗਾਂ ਦੇ ਸ਼ੁਰੂ ਤੋਂ
ਮੌਜੂਦ ਹੈ । ਐਸ ਵੇਲੇ ਭੀ ਮੌਜੂਦ ਹੈ, ਹੇ ਨਾਨਕ !
ਅਗਾਂਹ ਨੂੰ ਭੀ ਸਦਾ ਕਾਇਮ ਰਹੇਗਾ ।੧।
ਅਸਟਪਦੀ ॥
ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥
ਦਰਸਨ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥
ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥
ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥
ਬੁਝਨਹਾਰ ਕਉ ਸਤਿ ਸਭ ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ {ਪੰਨਾ ੨੮੫}
ਪਦ ਅਰਥ :—
ਸਤਿ—ਸਦਾ-ਥਿਰ ਰਹਿਣ ਵਾਲੇ, ਅਟੱਲ । ਪਰਸਨਹਾਰ—(ਚਰਨਾਂ ਨੂੰ) ਛੋਹਣ ਵਾਲੇ । ਸੇਵਦਾਰ—ਸੇਵਾ ਕਰਨ ਵਾਲੇ, ਪੂਜਾ ਕਰਨ ਵਾਲੇ । ਪੇਖਨਹਾਰ—ਵੇਖਣ ਵਾਲੇ
। ਸਭ—ਸਾਰੀ ਸ੍ਰਿਸ਼ਟੀ । ਧਾਰੀ—ਟਿਕਾਈ ਹੋਈ । ਗੁਣਕਾਰੀ—ਗੁਣ ਪੈਦਾ ਕਰਨ ਵਾਲਾ । ਬਕਤਾ—ਉੱਚਾਰਨ ਵਾਲਾ, ਆਖਣ ਵਾਲਾ । ਸੁਰਤਿ—ਧਿਆਨ । ਜਸੁ—ਸਿਫ਼ਤਿ ।
ਅਰਥ :—
ਅਰਥ :—
ਪ੍ਰਭੂ ਦੇ ਚਰਨ ਸਦਾ-ਥਿਰ
ਹਨ, ਚਰਨਾਂ ਨੂੰ ਛੋਹਣ ਵਾਲੇ ਸੇਵਕ ਭੀ ਅਟੱਲ ਹੋ ਜਾਂਦੇ
ਹਨ; ਪ੍ਰਭੂ ਦੀ ਪੂਜਾ ਇਕ ਸਦਾ ਨਿਭਣ
ਵਾਲਾ ਕੰਮ ਹੈ, (ਸੋ) ਪੂਜਾ ਕਰਨ ਵਾਲੇ ਸਦਾ ਲਈ
ਅਟੱਲ ਹੋ ਜਾਂਦੇ ਹਨ ।
ਪ੍ਰਭੂ ਦਾ ਦੀਦਾਰ ਸਤਿ-(ਕਰਮ) ਹੈ, ਦੀਦਾਰ ਕਰਨ ਵਾਲੇ ਭੀ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ; ਪ੍ਰਭੂ ਦਾ ਨਾਮ ਸਦਾ ਅਟੱਲ ਹੈ, ਸਿਮਰਨ ਵਾਲੇ ਭੀ ਥਿਰ ਹਨ ।
ਪ੍ਰਭੂ ਆਪ ਸਦਾ ਹੋਂਦ ਵਾਲਾ ਹੈ, ਉਸ ਦੀ ਟਿਕਾਈ ਹੋਈ ਰਚਨਾ ਭੀ ਹੋਂਦ ਵਾਲੀ ਹੈ; ਪ੍ਰਭੂ ਆਪ ਗੁਣ (-ਰੂਪ) ਹੈ, ਆਪ ਹੀ ਗੁਣ ਪੈਦਾ ਕਰਨ ਵਾਲਾ ਹੈ ।
(ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਸਦਾ ਕਾਇਮ ਹੈ, ਸ਼ਬਦ ਨੂੰ aੁੱਚਾਰਨ ਵਾਲਾ ਵੀ ਥਿਰ ਹੋ ਜਾਂਦਾ ਹੈ, ਪ੍ਰਭੂ ਵਿਚ ਸੁਰਤਿ ਜੋੜਨੀ ਸਤਿ (-ਕਰਮ ਹੈ) ਪ੍ਰਭੂ ਦਾ ਜਸ ਸੁਣਨ ਵਾਲਾ ਭੀ ਸਤਿ ਹੈ ।
(ਪ੍ਰਭੂ ਦੀ ਹੋਂਦ) ਸਮਝਣ ਵਾਲੇ ਨੂੰ ਉਸ ਦਾ ਰਚਿਆ ਜਗਤ ਭੀ ਹਸਤੀ ਵਾਲਾ ਦਿੱਸਦਾ ਹੈ (ਭਾਵ, ਮਿਥਿਆ ਨਹੀਂ ਭਾਸਦਾ); ਹੇ ਨਾਨਕ ! ਪ੍ਰਭੂ ਆਪ ਸਦਾ ਹੀ ਥਿਰ ਰਹਿਣ ਵਾਲਾ ਹੈ ।੧।

ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥
ਜਾ ਕੈ ਰਿਦੈ ਬਿਸਾ੍ਵਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ
ਪ੍ਰਗਟਾਇਆ ॥
ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥
ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥
ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥ {ਪੰਨਾ ੨੮੫}
ਪਦ ਅਰਥ :—
ਸਤਿ ਸਰੂਪ—ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਮੂਰਤਿ । ਜਿਨਿ—ਜਿਸ (ਮਨੁੱਖ) ਨੇ । ਮੂਲੁ—ਮੁੱਢ, ਕਾਰਣ
। ਬਿਸਾ੍ਵਸੁ—ਸਰਧਾ । ਬਸਤੁ—ਚੀਜ਼ । ਗਡਾਈ—ਮਿਲਾਈ
। ਭਿੰਨ—ਵੱਖਰੀ । ਬਿਬੇਕ—ਵਿਚਾਰ, ਪਰਖ । ਨਾਰਾਇਨ—ਅਕਾਲ ਪੁਰਖ ।
ਅਰਥ :—
ਅਰਥ :—
ਜਿਸ ਮਨੁੱਖ ਨੇ ਅਟੱਲ ਪ੍ਰਭੂ
ਦੀ ਮੂਰਤਿ ਨੂੰ ਸਦਾ ਮਨ ਵਿਚ ਟਿਕਾਇਆ ਹੈ, ਉਸ ਨੇ ਸਭ ਕੁਝ ਕਰਨ ਵਾਲੇ ਤੇ (ਜੀਵਾਂ ਪਾਸੋਂ) ਕਰਾਉਣ ਵਾਲੇ (ਜਗਤ ਦੇ) ਮੂਲ ਨੂੰ ਪਛਾਣ ਲਿਆ ਹੈ ।
ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ (ਦੀ ਹਸਤੀ) ਦਾ ਯਕੀਨ ਬੱਝ ਗਿਆ ਹੈ, ਉਸ ਦੇ ਮਨ ਵਿਚ ਸੱਚਾ ਗਿਆਨ ਪਰਗਟ ਹੋ ਗਿਆ ਹੈ;
(ਉਹ ਮਨੁੱਖ) (ਜਗਤ ਦੇ ਹਰੇਕ) ਡਰ ਤੋਂ (ਰਹਿਤ ਹੋ ਕੇ) ਨਿਡਰ ਹੋ ਕੇ ਵੱਸਦਾ ਹੈ, (ਕਿਉਂਕਿ) ਉਹ ਸਦਾ ਉਸ ਪ੍ਰਭੂ ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ;
(ਜਿਵੇਂ) ਇਕ ਚੀਜ਼ ਲੈ ਕੇ (ਉਸ ਕਿਸਮ ਦੀ) ਚੀਜ਼ ਵਿਚ ਰਲਾ ਦਿੱਤੀ ਜਾਏ (ਤੇ ਦੋਹਾਂ ਦਾ ਕੋਈ ਫ਼ਰਕ ਨਹੀਂ ਰਹਿ ਜਾਂਦਾ, ਤਿਵੇਂ ਜੋ ਮਨੁੱਖ ਪ੍ਰਭੂ-ਚਰਨਾਂ ਵਿਚ ਲੀਨ ਹੈ) ਉਸ ਨੂੰ ਪ੍ਰਭੂ ਤੋਂ ਵੱਖਰਾ ਨਹੀਂ ਕਿਹਾ ਜਾ ਸਕਦਾ ।
(ਪਰ) ਇਸ ਵਿਚਾਰ ਨੂੰ ਵਿਚਾਰਨ ਵਾਲਾ (ਕੋਈ ਵਿਰਲਾ) ਸਮਝਦਾ ਹੈ । ਹੇ ਨਾਨਕ ! ਜੋ ਜੀਵ ਪ੍ਰਭੂ ਨੂੰ ਮਿਲ ਪਏ ਹਨ ਉਹ ਉਸ ਦੇ ਨਾਲ ਇਕ ਰੂਪ ਹੋ ਗਏ ਹਨ ।੨।

ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥
ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥
ਸੇਵਕੁ ਕਉ ਪ੍ਰਭੁ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥
ਸੋ ਸੇਵਕੁ ਜਿਸ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ
ਸਮਾਰੈ ॥੩॥ {ਪੰਨਾ ੨੮੫}
ਪਦ ਅਰਥ :—
ਆਗਿਆਕਾਰੀ—ਹੁਕਮ ਮੰਨਣ ਵਾਲਾ । ਪੂਜਾਰੀ—ਪੂਜਾ ਕਰਨ ਵਾਲਾ । ਸੇਵਕ ਕੈ ਮਨਿ—ਸੇਵਕ ਦੇ ਮਨ ਵਿਚ । ਪਰਤੀਤਿ—ਸਰਧਾ, ਸਿਦਕ
। ਰੀਤਿ—ਰਹੁ-ਰੀਤ, ਜ਼ਿੰਦਗੀ ਨਿਬਾਹੁਣ ਦਾ ਤਰੀਕਾ । ਕਉ—ਨੂੰ । ਸੰਗਿ—(ਆਪਣੇ) ਨਾਲ । ਰੰਗਿ—ਪਿਆਰ ਵਿਚ,
ਮੌਜ ਵਿਚ । ਰਾਖੈ—(ਇੱਜ਼ਤ) ਰੱਖਦਾ ਹੈ । ਸਾਸਿ ਸਾਸਿ—ਹਰੇਕ
ਸਾਹ ਦੇ ਨਾਲ, ਦਮ-ਬ-ਦਮ । ਸਮਾਰੈ—ਯਾਦ ਕਰਦਾ ਹੈ ।
ਅਰਥ :—
ਅਰਥ :—
ਪ੍ਰਭੂ ਦਾ ਸੇਵਕ ਪ੍ਰਭੂ
ਦੇ ਹੁਕਮ ਵਿਚ ਤੁਰਦਾ ਹੈ ਤੇ ਸਦਾ ਉਸ ਦੀ ਪੂਜਾ ਕਰਦਾ ਹੈ ।
ਅਕਾਲ ਪੁਰਖ ਦੇ ਸੇਵਕ ਦੇ ਮਨ ਵਿਚ (ਉਸ ਦੀ ਹਸਤੀ ਦਾ) ਵਿਸ਼ਵਾਸ ਰਹਿੰਦਾ ਹੈ, (ਤਾਹੀਏਂ) ਉਸ ਦੀ ਜ਼ਿੰਦਗੀ ਦੀ ਸੁੱਚੀ ਮਰਯਾਦਾ ਹੁੰਦੀ ਹੈ ।
ਸੇਵਕ ਆਪਣੇ ਮਾਲਕ-ਪ੍ਰਭੂ ਨੂੰ (ਹਰ ਵੇਲੇ ਆਪਣੇ) ਨਾਲ ਜਾਣਦਾ ਹੈ ਅਤੇ ਉਸ ਦੇ ਨਾਮ ਦੀ ਮੌਜ ਵਿਚ ਰਹਿੰਦਾ ਹੈ ।
ਪ੍ਰਭੂ ਆਪਣੇ ਸੇਵਕ ਨੂੰ ਸਦਾ ਪਾਲਣ ਦੇ ਸਮਰੱਥ ਹੈ, ਤੇ ਆਪਣੇ ਸੇਵਕ ਦੀ (ਸਦਾ) ਲਾਜ ਰੱਖਦਾ ਹੈ ।
(ਪਰ) ਸੇਵਕ ਉਹੀ ਮਨੁੱਖ (ਬਣ ਸਕਦਾ) ਹੈ ਜਿਸ ਤੇ ਪ੍ਰਭੂ ਆਪ ਮੇਹਰ ਕਰਦਾ ਹੈ; ਹੇ ਨਾਨਕ ! ਅਜੇਹਾ ਸੇਵਕ ਪ੍ਰਭੂ ਨੂੰ ਦਮ-ਬ-ਦਮ ਯਾਦ ਰੱਖਦਾ ਹੈ ।੩।

ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥
ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ ॥
ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥
ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥
ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ
ਪ੍ਰਗਟਾਇਆ ॥੪॥ {ਪੰਨਾ ੨੮੫}
ਪਦ ਅਰਥ :—
ਪਰਦਾ ਢਾਕੈ—ਲਾਜ ਰੱਖਦਾ ਹੈ, ਔਗੁਣਾਂ ਤੇ ਪਰਦਾ ਪਾਂਦਾ ਹੈ । ਸਰਪਰ—ਜ਼ਰੂਰ । ਰਾਖੈ—(ਲਾਜ)
ਰੱਖਦਾ ਹੈ । ਵਡਾਈ—ਵਡਿਆਈ, ਮਾਣ । ਪਤਿ—ਇੱਜ਼ਤ । ਗਤਿ—ਹਾਲਤ, ਅਵਸਥਾ । ਮਿਤਿ—ਮਿਣਤੀ, (ਵਡੱਪਣ ਦਾ) ਅੰਦਾਜ਼ਾ । ਨ ਲਾਖੈ—ਨਹੀਂ ਸਮਝ ਸਕਦਾ । ਕੋ ਨ—ਕੋਈ ਮਨੁੱਖ ਨਹੀਂ । ਪ੍ਰਭਿ—ਪ੍ਰਭੂ ਨੇ । ਦਹ—ਦਸ । ਦਿਸਿ—ਪਾਸੇ ।
ਅਰਥ :—
ਅਰਥ :—
ਪ੍ਰਭੂ ਆਪਣੇ ਸੇਵਕ ਦਾ
ਪਰਦਾ ਢੱਕਦਾ ਹੈ, ਤੇ ਉਸ ਦੀ ਲਾਜ ਜ਼ਰੂਰ
ਰੱਖਦਾ ਹੈ ।
ਪ੍ਰਭੂ ਆਪਣੇ ਸੇਵਕ ਨੂੰ ਮਾਣ ਬਖ਼ਸ਼ਦਾ ਹੈ ਤੇ ਉਸ ਨੂੰ ਆਪਣਾ ਨਾਮ ਜਪਾਉਂਦਾ ਹੈ ।
ਪ੍ਰਭੂ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈ, ਉਸ ਦੀ ਉੱਚ-ਅਵਸਥਾ ਤੇ ਉਸ ਦੇ ਵਡੱਪਣ ਦਾ ਅੰਦਾਜ਼ਾ ਕੋਈ ਨਹੀਂ ਲਗਾ ਸਕਦਾ ।
ਕੋਈ ਮਨੁੱਖ ਪ੍ਰਭੂ ਦੇ ਸੇਵਕ ਦੀ ਬਰਾਬਰੀ ਨਹੀਂ ਕਰ ਸਕਦਾ, (ਕਿਉਂਕਿ) ਪ੍ਰਭੂ ਦੇ ਸੇਵਕ ਉੱਚਿਆਂ ਤੋਂ ਉਚੇ ਹੁੰਦੇ ਹਨ ।
(ਪਰ) ਹੇ ਨਾਨਕ ! ਉਹ ਸੇਵਕ ਸਾਰੇ ਜਗਤ ਵਿਚ ਪਰਗਟ ਹੋਇਆ ਹੈ, ਜਿਸ ਨੂੰ ਪ੍ਰਭੂ ਨੇ ਆਪ ਆਪਣੀ ਸੇਵਾ ਵਿਚ ਲਾਇਆ ਹੈ ।੪।

ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥
ਜਿਸ ਕਾ ਸਾਸੁ ਨ ਕਾਢਤ ਆਪਿ ॥ ਤਾ ਕਉ ਰਾਖਤ ਦੇ ਕਰਿ ਹਾਥ ॥
ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥
ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥
ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥ {ਪੰਨਾ ੨੮੬}
ਪਦ ਅਰਥ :—
ਨੀਕੀ—ਨਿੱਕੀ, ਛੋਟੀ । ਕੀਰੀ—ਕੀੜੀ । ਕਲ—ਤਾਕਤ । ਭਸਮ—ਸੁਆਹ । ਕੋਟਿ—ਕਰੋੜ । ਦੇ ਕਰਿ—ਦੇ ਕੇ । ਮਾਨਸ—ਮਨੁੱਖ । ਬਹੁ ਭਾਤਿ—ਬਹੁਤ ਕਿਸਮ ਦੇ । ਕਰਤਬ—ਕੰਮ । ਬਿਰਥੇ—ਵਿਅਰਥ । ਅਵਰੁ—ਹੋਰ । ਸਰਬ—ਸਾਰੇ । ਕਾਹੇ—ਕਿਉਂ ? ਕਿਸ
ਲਾਭ ਹਿਤ ? ਕਰਹਿ—ਤੂੰ ਕਰਦਾ ਹੈਂ । ਅਲਖ—ਜਿਸ
ਦਾ ਬਿਆਨ ਨ
ਹੋ ਸਕੇ । ਵਿਡਾਣੀ—ਅਚਰਜ ।
ਅਰਥ :—
ਅਰਥ :—
(ਜਿਸ) ਨਿੱਕੀ ਜਿਹੀ
ਕੀੜੀ ਵਿਚ (ਪ੍ਰਭੂ) ਤਾਕਤ ਭਰਦਾ ਹੈ, (ਉਹ
ਕੀੜੀ) ਲੱਖਾਂ ਕਰੋੜਾਂ ਲਸ਼ਕਰਾਂ ਨੂੰ ਸੁਆਹ ਕਰ ਦੇਂਦੀ ਹੈ ।
ਜਿਸ ਜੀਵ ਦਾ ਸ੍ਵਾਸ ਪ੍ਰਭੂ ਆਪ ਨਹੀਂ ਕੱਢਦਾ, ਉਸ ਨੂੰ ਹੱਥ ਦੇ ਕੇ ਰੱਖਦਾ ਹੈ ।
ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ (ਪਰ ਜੇ ਪ੍ਰਭੂ ਸਹਾਇਤਾ ਨਾਹ ਕਰੇ ਤਾਂ) ਉਸ ਦੇ ਕੰਮ ਵਿਅਰਥ ਜਾਂਦੇ ਹਨ ।
(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ; ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ ।
ਹੇ ਪ੍ਰਾਣੀ ! ਤੂੰ ਕਿਉਂ ਫ਼ਿਕਰ ਕਰਦਾ ਹੈਂ ? ਹੇ ਨਾਨਕ ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ।੫।

ਬਾਰੰਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥
ਊਠਤ ਬੈਠਤ ਸੋਵਤ ਨਾਮੁ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥ {ਪੰਨਾ ੨੮੬}
ਪਦ ਅਰਥ :—
ਪੀ—ਪੀ ਕੇ । ਧ੍ਰਪੀਐ—ਰਜਾਵੀਏ, ਤ੍ਰਿਪਤ
ਕਰੀਏ । ਤਨੁ—(ਭਾਵ,) ਸਰੀਰਕ ਇੰਦ੍ਰੇ । ਜਿਨਿ—ਜਿਸ ਨੇ । ਗੁਰਮੁਖਿ—ਜਿਸ ਦਾ
ਮੁਖ ਗੁਰੂ ਵੱਲ ਹੈ । ਦ੍ਰਿਸਟਾਇਆ—ਵੇਖਿਆ
। ਨਾਮੋ—ਨਾਮ ਹੀ । ਨਾਮ ਰਸਿ—ਨਾਮ ਦੇ ਸੁਆਦ ਵਿਚ । ਤ੍ਰਿਪਤਾਨੇ—ਰੱਜ ਗਏ ਹਨ । ਨਾਮਹਿ ਨਾਮਿ—ਨਾਮ ਹੀ ਨਾਮ ਵਿਚ, ਕੇਵਲ ਨਾਮ
ਵਿਚ ਹੀ । ਸਮਾਨੇ—ਜੁੜੇ ਰਹਿੰਦੇ ਹਨ ।
ਸਦ—ਸਦਾ । ਜਨ ਕੈ—ਸੇਵਕ ਦੇ ਹਿਰਦੇ ਵਿਚ । ਕਾਮ—ਕੰਮ,
ਆਹਰ ।
ਅਰਥ :—
ਅਰਥ :—
(ਹੇ ਭਾਈ !) ਘੜੀ ਮੁੜੀ
ਪ੍ਰਭੂ ਨੂੰ ਸਿਮਰੀਏ, ਤੇ (ਨਾਮ-)
ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ ।
ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ, ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;
ਨਾਮ (ਉਸ ਗੁਰਮੁਖ ਦਾ) ਧਨ ਹੈ, ਤੇ ਪ੍ਰਭੂ ਦੇ ਨਾਮ ਦਾ ਉਹ ਸਦਾ ਸੰਗ ਕਰਦਾ ਹੈ ।
ਜੋ ਮਨੁੱਖ ਨਾਮ ਦੇ ਸੁਆਦ ਵਿਚ ਰੱਜ ਗਏ ਹਨ, ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ ।
ਹੇ ਨਾਨਕ ! ਆਖ ਕਿ ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਨਾ ਹੀ ਸੇਵਕਾਂ ਦਾ ਸਦਾ ਆਹਰ ਹੁੰਦਾ ਹੈ ।੬।

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥
ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥
ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥ {ਪੰਨਾ ੨੮੬}
ਪਦ ਅਰਥ :—
ਜਿਹਬਾ—ਜੀਭ ਨਾਲ । ਜਸੁ—ਵਡਿਆਈ । ਪ੍ਰਭਿ—ਪ੍ਰਭੂ ਨੇ । ਅਪਨੈ ਜਨ—ਆਪਣੇ ਸੇਵਕਾਂ ਨੂੰ । ਕੀਨੀ—ਕੀਤੀ ਹੈ । ਕਰਹਿ—ਕਰਦੇ ਹਨ । ਚਾਇ—ਚਾਉ ਨਾਲ,
ਉਤਸ਼ਾਹ ਨਾਲ । ਸਿਉ—ਨਾਲ । ਮਹਿਮਾ—ਵਡਿਆਈ । ਬਖਾਨਉ—ਮੈਂ ਦੱਸਾਂ । ਕਹਿ ਨ
ਜਾਨਉ—ਆਖਣਾ ਨਹੀਂ ਜਾਣਦਾ । ਬਸਹਿ—ਵੱਸਦੇ ਹਨ ।
ਅਰਥ :—
ਅਰਥ :—
(ਹੇ ਭਾਈ !) ਦਿਨ ਰਾਤ
ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ, ਸਿਫ਼ਿਤ-ਸਾਲਾਹ
ਦੀ ਇਹ ਬਖ਼ਸ਼ਸ਼ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਹੀ) ਕੀਤੀ ਹੈ;
(ਸੇਵਕ) ਅੰਦਰਲੇ ਉਤਸ਼ਾਹ ਨਾਲ ਭਗਤੀ ਕਰਦੇ ਹਨ ਤੇ ਆਪਣੇ ਪ੍ਰਭੂ ਨਾਲ ਜੁੜੇ ਰਹਿੰਦੇ ਹਨ ।
(ਸੇਵਕ) ਆਪਣੇ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ, ਤੇ, ਜੋ ਕੁਝ ਹੋ ਰਿਹਾ ਹੈ, ਉਸ ਨੂੰ (ਰਜ਼ਾ ਵਿਚ) ਜਾਣਦਾ ਹੈ;
ਇਹੋ ਜਿਹੇ ਸੇਵਕ ਦੀ ਕੇਹੜੀ ਵਡਿਆਈ ਮੈਂ ਦੱਸਾਂ ? ਮੈਂ ਉਸ ਸੇਵਕ ਦਾ ਇਕ ਗੁਣ ਬਿਆਨ ਕਰਨਾ ਭੀ ਨਹੀਂ ਜਾਣਦਾ ।
ਹੇ ਨਾਨਕ ! ਆਖ—ਉਹ ਮਨੁੱਖ ਪੂਰੇ ਭਾਂਡੇ ਹਨ ਜੋ ਅੱਠੇ ਪਹਰ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।੭।

ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥
ਆਵਨੁ ਜਾਨੁ ਨਾ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ
ਪੈਰਾ ॥੮॥੧੭॥ {ਪੰਨਾ ੨੮੬}
ਪਦ ਅਰਥ :—
ਤਿਨ ਕੀ—ਉਹਨਾਂ ਮਨੁੱਖਾਂ ਦੀ । ਓਟ—ਆਸਰਾ । ਤਿਨ ਜਨ—ਉਹਨਾਂ ਸੇਵਕਾਂ ਨੂੰ । ਜਿਨਿ ਜਨਿ—ਜਿਸ ਮਨੁੱਖ ਨੇ । ਥੋਕ—ਪਦਾਰਥ,
ਚੀਜ਼ । ਦਾਤਾ—ਦੇਣ ਵਾਲਾ, ਦੇਣ ਦੇ ਸਮਰੱਥ । ਪਾਵਹਿ—ਤੂੰ
ਪਾਵੇਗਾ । ਦਰਸਿ—ਦੀਦਾਰ ਕਰਨ ਨਾਲ । ਸਿਆਨਪ—ਚਤੁਰਾਈ
। ਆਵਨੁ ਜਾਨੁ—ਜਨਮ ਤੇ ਮਰਨ । ਨਾ ਹੋਵੀ—ਨਹੀਂ ਹੋਵੇਗਾ ।
ਅਰਥ :—
ਅਰਥ :—
ਹੇ ਮੇਰੇ ਮਨ ! (ਜੋ
ਮਨੁੱਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ ਅਤੇ ਆਪਣਾ ਤਨ ਮਨ ਉਹਨਾਂ
ਤੋਂ ਸਦਕੇ ਕਰ ਦੇਹ ।
ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ, ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ;
(ਹੇ ਮਨ !) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿéਗਾ । ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿéਗਾ;
ਹੋਰ ਚੁਤਰਾਈ ਛੱਡ ਦੇਹ, ਤੇ ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ !
ਹੇ ਨਾਨਕ ! ਉਸ ਸੰਤ ਜਨ ਦੇ ਸਦਾ ਪੈਰ ਪੂਜ, (ਇਸ ਤਰ੍ਹਾਂ ਮੁੜ ਮੁੜ ਜਗਤ ਵਿਚ) ਤੇਰਾ ਆਉਣ ਜਾਣ ਨਹੀਂ ਹੋਵੇਗਾ ।੮।੧੭।

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ {ਪੰਨਾ ੨੮੬}
ਪਦ ਅਰਥ :—
ਸਤਿ—ਸਦਾ ਕਾਇਮ ਰਹਿਣ ਵਾਲਾ, ਹੋਂਦ ਵਾਲਾ । ਪੁਰਖੁ—ਸਭ ਵਿਚ ਵਿਆਪਕ ਆਤਮਾ । ਸਤਿ ਪੁਰਖੁ—ਉਹ ਜੋਤਿ ਜੋ ਸਦਾ-ਥਿਰ ਤੇ ਸਭ ਵਿਚ ਵਿਆਪਕ ਹੈ । ਜਿਨਿ—ਜਿਸ ਨੇ । ਤਿਸ ਕੈ ਸੰਗਿ—ਉਸ (ਸਤਿਗੁਰੂ) ਦੀ ਸੰਗਤਿ ਵਿਚ । ਉਧਰੈ—(ਵਿਕਾਰਾਂ ਤੋਂ) ਬਚ ਜਾਂਦਾ ਹੈ ।
ਅਰਥ—
ਅਰਥ—
ਜਿਸ ਨੇ ਸਦਾ-ਥਿਰ ਤੇ ਵਿਆਪਕ
ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ
ਸਤਿਗੁਰੂ ਹੈ, ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ
(ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ
ਤੇ) ਹੇ ਨਾਨਕ ! (ਤੂੰ ਭੀ ਗੁਰੂ ਦੀ
ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ।੧।
ਅਸਟਪਦੀ ॥
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰਬਚਨੀ ਹਰਿ ਨਾਮੁ ਉਚਰੈ ॥
ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ
ਜੀਅ ਨਾਲਿ ਸਮਾਰੈ ॥੧॥ {ਪੰਨਾ
੨੮੬}
ਪਦ ਅਰਥ :—
ਪ੍ਰਤਿਪਾਲ—ਰੱਖਿਆ । ਕਉ—ਨੂੰ, ਉਤੇ
। ਦੁਰਮਤਿ—ਭੈੜੀ ਮਤਿ । ਹਿਰੈ—ਦੂਰ ਕਰਦਾ ਹੈ । ਗੁਰਬਚਨੀ—ਗੁਰੂ ਦੇ ਬਚਨਾਂ ਨਾਲ, ਗੁਰੂ ਦੇ ਉਪਦੇਸ਼ ਨਾਲ । ਹਾਟੈ—ਹਟ ਜਾਂਦਾ ਹੈ । ਦੇਇ—ਦੇਂਦਾ ਹੈ । ਵਡਭਾਗੀ—ਵੱਡੇ ਭਾਗਾਂ ਵਾਲਾ । ਹੇ—ਹੈ । ਹਲਤੁਇਹ ਲੋਕ । ਪਲਤੁ - ਪਰ ਲੋਕ । ਜੀਅ ਨਾਲ—ਜਿੰਦ
ਨਾਲ ।
ਅਰਥ :—
ਅਰਥ :—
ਸਤਿਗੁਰੂ ਸਿੱਖ ਦੀ
ਰੱਖਿਆ ਕਰਦਾ ਹੈ, ਸਤਿਗੁਰੂ ਆਪਣੇ ਸੇਵਕ
ਉਤੇ ਸਦਾ ਮੇਹਰ ਕਰਦਾ ਹੈ ।
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ, ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ ।
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ (ਅਤੇ) ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;
(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ (ਤੇ ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ । ਹੇ ਨਾਨਕ ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ।੧।

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥
ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ
ਮਤਿ ਲੇਇ ॥੨॥ {ਪੰਨਾ ੨੮੬-੨੮੭}
ਪਦ ਅਰਥ :—
ਗ੍ਰਿਹਿ—ਘਰ ਵਿਚ । ਗੁਰ ਕੈ ਗ੍ਰਿਹਿ—ਗੁਰੂ ਦੇ ਘਰ ਵਿਚ । ਸਹੈ—ਸਹਾਰਦਾ ਹੈ । ਆਪਸ ਕਉ—ਆਪਣੇ ਆਪ ਨੂੰ । ਜਨਾਵੈ—ਜਣਾਉਂਦਾ,
ਜਤਾਉਂਦਾ । ਰਾਸਿ—ਸਫਲ, ਸਿੱਧ
। ਨਿਹਕਾਮੀ—ਕਾਮਨਾ-ਰਹਿਤ, ਫਲ ਦੀ ਇੱਛਾ ਨਾਹ ਰੱਖਣ ਵਾਲਾ । ਸੁਆਮੀ—ਮਾਲਿਕ,
ਪ੍ਰਭੂ ।
ਅਰਥ :—
ਅਰਥ :—
ਜੇਹੜਾ ਸੇਵਕ (ਸਿੱਖਿਆ
ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ, ਤੇ ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ;
ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ, ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ;
ਜੋ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ (ਭਾਵ ਗੁਰੂ ਦੇ ਹਵਾਲੇ ਕਰ ਦੇਂਦਾ ਹੈ) ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ, ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ ।
ਹੇ ਨਾਨਕ ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ ।੨।

ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ
ਜਾਨੈ ॥
ਸੋ ਸਤਿਗੁਰੁ ਜਿਸ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਉ ॥
ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥
ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥
ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡ ਭਾਗੀ ਪਾਈਐ ॥੩॥
{ਪੰਨਾ ੨੮੭}
ਪਦ ਅਰਥ :—
ਬੀਸ ਬਿਸਵੇ—ਵੀਹ ਵਿਸਵੇ, ਪੂਰੇ ਤੌਰ ਤੇ । ਮਾਨੈ—ਪਤਿਆ ਲਏ, ਯਕੀਨ ਦਿਵਾ ਲਏ । ਅਨਿਕ ਬਾਰ—ਕਈ
ਵਾਰੀ । ਨਿਧਾਨ—ਖ਼ਜ਼ਾਨੇ । ਜੀਅ—ਜਿੰਦ, ਆਤਮਕ ਜੀਵਨ । ਪਾਰਬ੍ਰਹਮ ਰੰਗਿ—ਪ੍ਰਭੂ ਦੇ
ਪਿਆਰ ਵਿਚ । ਰਾਤਾ—ਰੱਤਾ ਹੋਇਆ,
ਰੰਗਿਆ ਹੋਇਆ । ਜਨੁ—ਸੇਵਕ । ਭਰਮੁ—ਭੁਲੇਖਾ
। ਸਹਸ—ਹਜ਼ਾਰਾਂ ।
ਅਰਥ :—
ਅਰਥ :—
ਜੋ ਸੇਵਕ ਆਪਣੇ ਸਤਿਗੁਰੂ
ਨੂੰ ਆਪਣੀ ਸਰਧਾ ਦਾ ਪੂਰੇ ਤੌਰ ਤੇ ਯਕੀਨ ਦਿਵਾ ਲੈਂਦਾ ਹੈ, ਉਹ ਅਕਾਲ ਪੁਰਖ ਦੀ ਅਵਸਥਾ ਨੂੰ ਸਮਝ ਲੈਂਦਾ ਹੈ ।
ਸਤਿਗੁਰੂ (ਭੀ) ਉਹ ਹੈ ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, (ਮੈਂ ਐਸੇ) ਗੁਰੂ ਤੋਂ ਕਈ ਵਾਰੀ ਸਦਕੇ ਜਾਂਦਾ ਹਾਂ ।
(ਸਤਿਗੁਰੂ) ਸਾਰੇ ਖ਼ਜ਼ਾਨਿਆਂ ਦਾ ਤੇ ਆਤਮਕ ਜ਼ਿੰਦਗੀ ਦਾ ਦੇਣ ਵਾਲਾ ਹੈ, (ਕਿਉਂਕਿ) ਉਹ ਅੱਠੇ ਪਹਰ ਅਕਾਲ ਪੁਰਖ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ ।
(ਪ੍ਰਭੂ ਦਾ) ਸੇਵਕ-(ਸਤਿਗੁਰੂ) ਪ੍ਰਭੂ ਵਿਚ (ਜੁੜਿਆ ਰਹਿੰਦਾ ਹੈ) ਤੇ (ਪ੍ਰਭੂ ਦੇ) ਸੇਵਕ-ਸਤਿਗੁਰੂ ਵਿਚ ਪ੍ਰਭੂ (ਸਦਾ ਟਿਕਿਆ ਹੈ), ਗੁਰੂ ਤੇ ਪ੍ਰਭੂ ਇਕ-ਰੂਪ ਹਨ, ਇਸ ਵਿਚ ਭੁਲੇਖੇ ਵਾਲੀ ਗੱਲ ਨਹੀਂ ।
ਹੇ ਨਾਨਕ ! ਹਜ਼ਾਰਾਂ ਚਤੁਰਾਈਆਂ ਨਾਲ ਅਜੇਹਾ ਗੁਰੂ ਮਿਲਦਾ ਨਹੀਂ, ਵੱਡੇ ਭਾਗਾਂ ਨਾਲ ਮਿਲਦਾ ਹੈ ।੩।

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥
ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥
ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥
ਪੂਰਾ ਗੁਰੁ ਅਖ´ਉ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ
॥੪॥ {ਪੰਨਾ ੨੮੭}
ਪਦ ਅਰਥ :—ਸਫਲ—ਫਲ ਦੇਣ ਵਾਲਾ । ਪੇਖਤ—ਵੇਖਦਿਆਂ । ਪੁਨੀਤ—ਪਵਿਤ੍ਰ । ਪਰਸਤ—ਛੋਹਿਆਂ । ਗਤਿ ਨਿਰਮਲ ਰੀਤਿ—ਨਿਰਮਲ ਗਤਿ ਤੇ ਨਿਰਮਲ ਰੀਤਿ, ਉੱਚੀ ਅਵਸਥਾ ਤੇ ਸੁੱਚੀ ਰਹੁ-ਰੀਤ । ਭੇਟਤ—ਮਿਲਿਆਂ । ਰਵੇ—ਗਾਏ ਜਾਂਦੇ ਹਨ । ਗਵੇ—ਪਹੁੰਚ ਹੋ ਜਾਂਦੀ ਹੈ । ਕਰਨ—ਕੰਨ । ਆਘਾਨੇ—ਰੱਜ ਜਾਂਦੇ ਹਨ । ਪਤੀਆਨੇ—ਪਤੀਜ ਜਾਂਦਾ ਹੈ, ਮੰਨ ਜਾਂਦਾ ਹੈ । ਅਖ´ਉ—ਨਾਸ ਨਾਹ ਹੋਣ ਵਾਲਾ, ਸਦਾ ਕਾਇਮ । ਪੇਖੈ—ਵੇਖਦਾ ਹੈ । ਮੰਤ੍ਰ—ਉਪਦੇਸ਼ ।
ਅਰਥ :—ਗੁਰੂ ਦਾ ਦੀਦਾਰ (ਸਾਰੇ) ਫਲ ਦੇਣ ਵਾਲਾ ਹੈ, ਦੀਦਾਰ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ, ਗੁਰੂ ਦੇ ਚਰਨ ਛੋਹਿਆਂ ਉਚੀ ਅਵਸਥਾ ਤੇ ਸੁੱਚੀ ਰਹੁ-ਰੀਤ ਹੋ ਜਾਂਦੀ ਹੈ ।
ਗੁਰੂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦੇ ਗੁਣ ਗਾ ਸਕੀਦੇ ਹਨ, ਤੇ ਅਕਾਲ ਪੁਰਖ ਦੀ ਦਰਗਾਹ ਵਿਚ ਪਹੁੰਚ ਹੋ ਜਾਂਦੀ ਹੈ ।
ਗੁਰੂ ਦੇ ਬਚਨ ਸੁਣ ਕੇ ਕੰਨ ਰੱਜ ਜਾਂਦੇ ਹਨ, ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਆਤਮਾ ਪਤੀਜ ਜਾਂਦਾ ਹੈ ।
ਸਤਿਗੁਰੂ ਪੂਰਨ ਪੁਰਖ ਹੈ, ਉਸ ਦਾ ਉਪਦੇਸ਼ ਭੀ ਸਦਾ ਲਈ ਅਟੱਲ ਹੈ, (ਜਿਸ ਵਲ) ਅਮਰ ਕਰਨ ਵਾਲੀ ਨਜ਼ਰ ਨਾਲ ਤੱਕਦਾ ਹੈ ਓਹੀ ਸੰਤ ਹੋ ਜਾਂਦਾ ਹੈ ।
ਸਤਿਗੁਰੂ ਦੇ ਗੁਣ ਬੇਅੰਤ ਹਨ, ਮੁੱਲ ਨਹੀਂ ਪੈ ਸਕਦਾ । ਹੇ ਨਾਨਕ ! ਜੋ ਜੀਵ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਉਸ ਨੂੰ ਗੁਰੂ ਨਾਲ ਮਿਲਾਉਂਦਾ ਹੈ ।੪।
ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥
ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥
ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥
ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥
ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥ {ਪੰਨਾ ੨੮੭}
ਪਦ ਅਰਥ :—
ਉਸਤਤਿ—ਵਡਿਆਈ, ਗੁਣ । ਬਿਬੇਕ—ਪਰਖ, ਵਿਚਾਰ । ਕਾਹੂ ਬੋਲ—ਕਿਸੇ ਗੱਲੇ । ਅਗੋਚਰ—ਜਿਸ ਤਕ ਸਰੀਰਕ ਇੰਦ੍ਰਿਆਂ ਦੀ ਪਹੁੰਚ ਨਹੀਂ । ਨਿਰਬਾਨੀ—ਵਾਸਨਾ-ਰਹਿਤ । ਨਿਰਾਹਾਰ—ਨਿਰ-ਆਹਾਰ, ਖ਼ੁਰਾਕ ਤੋਂ ਬਿਨਾ, ਜਿਸ ਨੂੰ
ਕਿਸੇ ਖ਼ੁਰਾਕ ਦੀ ਲੋੜ ਨਹੀਂ । ਬੰਦਨ—ਨਮਸਕਾਰ,
ਪ੍ਰਣਾਮ । ਜਿਸ ਪ੍ਰਸਾਦਿ—ਜਿਸ ਦੀ ਕਿਰਪਾ ਨਾਲ ।
ਅਰਥ :—
ਅਰਥ :—
(ਮਨੁੱਖ ਦੀ) ਜੀਭ ਇੱਕ
ਹੈ, ਪਰ ਪੂਰਨ ਪੁਰਖ ਵਾਲੇ ਸਦਾ-ਥਿਰ
ਵਿਆਪਕ ਪ੍ਰਭੂ ਦੇ ਅਨੇਕਾਂ ਗੁਣ ਹਨ;
ਮਨੁੱਖ ਕਿਸੇ ਬੋਲ ਦੁਆਰਾ (ਪ੍ਰਭੂ ਦੇ ਗੁਣਾਂ ਤਕ) ਪਹੁੰਚ ਨਹੀਂ ਸਕਦਾ, ਪ੍ਰਭੂ ਪਹੁੰਚ ਤੋਂ ਪਰੇ ਹੈ, ਵਾਸਨਾ-ਰਹਿਤ ਹੈ, ਤੇ ਮਨੁੱਖ ਦੇ ਸਰੀਰਕ ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ।
ਅਕਾਲ ਪੁਰਖ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ, ਪ੍ਰਭੂ ਵੈਰ-ਰਹਿਤ ਹੈ (ਸਗੋਂ ਸਭ ਨੂੰ) ਸੁਖ ਦੇਣ ਵਾਲਾ ਹੈ, ਕੋਈ ਜੀਵ ਉਸ (ਦੇ ਗੁਣਾਂ) ਦਾ ਮੁੱਲ ਨਹੀਂ ਪਾ ਸਕਿਆ ।
ਅਨੇਕਾਂ ਭਗਤ ਸਦਾ (ਪ੍ਰਭੂ ਨੂੰ) ਨਮਸਕਾਰ ਕਰਦੇ ਹਨ, ਅਤੇ ਉਸ ਦੇ ਕਮਲਾਂ ਵਰਗੇ (ਸੋਹਣੇ) ਚਰਨਾਂ ਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ ।
ਹੇ ਨਾਨਕ ! (ਆਖ—) ਜਿਸ ਗੁਰੂ ਦੀ ਮੇਹਰ ਨਾਲ ਐਸੇ ਪ੍ਰਭੂ ਨੂੰ ਜਪ ਸਕੀਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਹਾਂ ।੫।

ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥
ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥
ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥
ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥
ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥
{ਪੰਨਾ ੨੮੭}
ਪਦ ਅਰਥ :—
ਜਨੁ ਕੋਇ—ਕੋਈ ਵਿਰਲਾ ਮਨੁੱਖ । ਗੁਨਤਾਸ—ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ । ਲੇਪੁ—ਲਗਾਉ, ਜੋੜ । ਅੰਧਕਾਰ—ਹਨੇਰਾ । ਤਹ
ਤੇ—ਉਸ (ਮਨੁੱਖ) ਤੋਂ ।
ਅਰਥ :—
ਅਰਥ :—
ਕੋਈ ਵਿਰਲਾ ਮਨੁੱਖ
ਪ੍ਰਭੂ ਦੇ ਨਾਮ ਦਾ ਸੁਆਦ ਮਾਣਦਾ ਹੈ, (ਤੇ
ਜੋ ਮਾਣਦਾ ਹੈ) ਉਹ ਨਾਮ-ਅੰਮ੍ਰਿਤ ਪੀਂਦਾ ਹੈ, ਤੇ ਅਮਰ ਹੋ ਜਾਂਦਾ ਹੈ ।
ਜਿਸ ਦੇ ਮਨ ਵਿਚ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ, ਉਸ ਦਾ ਕਦੇ ਨਾਸ ਨਹੀਂ ਹੁੰਦਾ (ਭਾਵ, ਉਹ ਮੁੜ ਮੁੜ ਮੌਤ ਦਾ ਸ਼ਿਕਾਰ ਨਹੀਂ ਹੁੰਦਾ) ।
(ਸਤਿਗੁਰੂ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਹੈ, ਤੇ ਆਪਣੇ ਸੇਵਕ ਨੂੰ ਭੀ ਇਹੀ ਸੱਚਾ ਉਪਦੇਸ ਦੇਂਦਾ ਹੈ ।
ਮਾਇਆ ਦੇ ਮੋਹ ਦੇ ਨਾਲ ਉਸ ਦਾ ਕਦੇ ਜੋੜ ਨਹੀਂ ਹੁੰਦਾ, ਉਹ ਸਦਾ ਆਪਣੇ ਮਨ ਵਿਚ ਇਕ ਪ੍ਰਭੂ ਨੂੰ ਟਿਕਾਉਂਦਾ ਹੈ ।
ਹੇ ਨਾਨਕ ! (ਜਿਸ ਦੇ ਅੰਦਰੋਂ) (ਨਾਮ-ਰੂਪ) ਦੀਵੇ ਦੇ ਨਾਲ (ਅਗਿਆਨਤਾ ਦਾ) ਹਨੇਰਾ (ਹਟ ਕੇ) ਚਾਨਣ ਹੋ ਜਾਂਦਾ ਹੈ, ਉਸ ਦੇ ਭੁਲੇਖੇ ਤੇ ਮੋਹ ਦੇ (ਕਾਰਣ ਪੈਦਾ ਹੋਏ) ਦੁੱਖ ਦੂਰ ਹੋ ਜਾਂਦੇ ਹਨ ।੬।

ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥
ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥
ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥
ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧ ਸੰਗਿ ਜਪਿ ਨਾਮੁ ਮੁਰਾਰੀ ॥
ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ
॥੭॥ {ਪੰਨਾ ੨੮੭}
ਪਦ ਅਰਥ :—
ਤਪਤਿ—ਤਪਸ਼, ਵਿਕਾਰਾਂ ਦਾ ਜੋਸ਼ । ਠਾਢਿ—ਠੰਢ
। ਭਇਆ—ਹੋ ਗਿਆ । ਅੰਦੇਸੇ—ਫ਼ਿਕਰ, ਚਿੰਤਾ । ਸਾਧੂ—ਗੁਰੂ । ਬਿਆਪਿ—ਸਰੀਰਕ ਰੋਗ । ਖੈ—ਨਾਸ ਹੋ ਕੇ । ਜਪਿ—ਜਪ ਕੇ, ਜਪਣ ਨਾਲ । ਥਿਤਿ—ਟਿਕਾਉ, ਸ਼ਾਂਤੀ । ਚੂਕੇ—ਮੁੱਕ ਗਏ । ਭ੍ਰਮ—ਭਰਮ, ਭੁਲੇਖੇ । ਸੁਨਿ—ਸੁਣ ਕੇ ।
ਅਰਥ :—
ਅਰਥ :—
ਹੇ ਭਾਈ ! ਗੁਰੂ ਦੇ
ਪੂਰੇ ਉਪਦੇਸ਼
ਦੁਆਰਾ (ਵਿਕਾਰਾਂ ਦੀ) ਤਪਸ਼ ਵਿਚ (ਵੱਸਦਿਆਂ ਭੀ, ਪ੍ਰਭੂ ਨੇ ਸਾਡੇ ਅੰਦਰ) ਠੰਢ ਵਰਤਾ ਦਿੱਤੀ ਹੈ, ਸੁਖ ਹੀ ਸੁਖ ਹੋ ਗਿਆ ਹੈ, ਦੁੱਖ
ਨੱਸ ਗਏ ਹਨ ਤੇ ਜਨਮ ਮਰਨ ਦੇ (ਗੇੜ ਵਿਚ ਪੈਣ ਦੇ) ਡਰ ਫ਼ਿਕਰ ਮਿਟ ਗਏ ਹਨ ।
(ਸਾਰਾ) ਡਰ ਮੁੱਕ ਗਿਆ ਹੈ, ਹੁਣ ਨਿਡਰ ਵੱਸਦੇ ਹਾਂ ਸਾਰੇ ਰੋਗ ਨਾਸ ਹੋ ਕੇ ਮਨੋਂ ਵਿਸਰ ਗਏ ਹਨ ।
ਜਿਸ ਗੁਰੂ ਦੇ ਬਣੇ ਸਾਂ, ਉਸ ਨੇ (ਸਾਡੇ ਉਤੇ) ਕਿਰਪਾ ਕੀਤੀ ਹੈ; ਸਤਸੰਗ ਵਿਚ ਪ੍ਰਭੂ ਦਾ ਨਾਮ ਜਪ ਕੇ, ਤੇ ਹੇ ਨਾਨਕ ! ਪ੍ਰਭੂ ਦਾ ਜਸ ਕੰਨੀਂ ਸੁਣ ਕੇ (ਅਸਾਂ) ਸ਼ਾਂਤੀ ਹਾਸਲ ਕਰ ਲਈ ਹੈ ਤੇ (ਸਾਡੇ) ਭੁਲੇਖੇ ਤੇ ਭਟਕਣਾ ਮੁੱਕ ਗਏ ਹਨ ।੭।

ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥
ਅਪਨੇ ਚਰਤਿ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥
ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥
ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ ਸੰਗਿ ॥
ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥ {ਪੰਨਾ ੨੮੭-੨੮੮}
ਪਦ ਅਰਥ :—
ਨਿਰਗੁਨੁ—ਮਾਇਆ ਦੇ ਤਿੰਨਾਂ ਗੁਣਾਂ ਤੋਂ ਵੱਖਰਾ । ਸਰਗੁਨੁ—ਮਾਇਆ ਦੇ ਤਿੰਨ ਗੁਣਾਂ ਦੇ ਰੂਪ ਵਾਲਾ, ਸਾਰਾ ਦ੍ਰਿਸ਼ਟਮਾਨ ਜਗਤ-ਰੂਪ । ਮੋਹੀ—ਮੋਹ ਲਈ ਹੈ । ਓਤਿ ਪੋਤਿ—ਤਾਣੇ ਪੇਟੇ ਵਾਂਗ । ਰਵਿਆ—ਵਿਆਪਕ ਹੈ । ਕਲ—ਤਾਕਤ,
ਕਲਾ ।
ਅਰਥ :—
ਅਰਥ :—
ਜਿਸ ਪ੍ਰਭੂ ਨੇ ਆਪਣੀ
ਤਾਕਤ ਕਾਇਮ ਕਰ ਕੇ ਸਾਰੇ ਜਗਤ ਨੂੰ ਮੋਹਿਆ ਹੈ, ਉਹ ਆਪ ਮਾਇਆ ਦੇ ਤਿੰਨਾਂ ਗੁਣਾਂ ਤੋਂ ਵੱਖਰਾ ਹੈ, ਤ੍ਰਿਗੁਣੀ ਸੰਸਾਰ ਦਾ ਰੂਪ ਭੀ ਆਪ ਹੀ ਹੈ ।
ਪ੍ਰਭੂ ਨੇ ਆਪਣੇ ਖੇਲ-ਤਮਾਸ਼ੇ ਆਪ ਹੀ ਬਣਾਏ ਹਨ, ਆਪਣੀ ਬਜ਼ੁਰਗੀ ਦਾ ਮੁੱਲ ਭੀ ਆਪ ਹੀ ਪਾਂਦਾ ਹੈ ।
ਪ੍ਰਭੂ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ, ਸਭ ਦੇ ਅੰਦਰ ਪ੍ਰਭੂ ਆਪ ਹੀ (ਮੌਜੂਦ) ਹੈ ।
ਤਾਣੇ ਪੇਟੇ ਵਾਂਗ ਸਾਰੇ ਰੂਪਾਂ ਤੇ ਰੰਗਾਂ ਵਿਚ ਵਿਆਪਕ ਹੈ; ਇਹ ਚਾਨਣ (ਭਾਵ, ਸਮਝ) ਸਤਿਗੁਰੂ ਦੀ ਸੰਗਤਿ ਵਿਚ ਪ੍ਰਕਾਸ਼ਦਾ ਹੈ ।
ਸ੍ਰਿਸ਼ਟੀ ਰਚ ਕੇ ਪ੍ਰਭੂ ਨੇ ਆਪਣੀ ਸੱਤਿਆ (ਇਸ ਸ੍ਰਿਸ਼ਟੀ ਵਿਚ) ਟਿਕਾਈ ਹੈ । ਹੇ ਨਾਨਕ ! (ਆਖ) ਮੈਂ ਕਈ ਵਾਰ (ਐਸੇ ਪ੍ਰਭੂ ਤੋਂ) ਸਦਕੇ ਹਾਂ ।੮।੧੮।