Tuesday 7 May 2013

Sukhmani Sahib (15-16)



ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥ {ਪੰਨਾ ੨੮੨}


ਪਦ ਅਰਥ :
ਕਲਾਤਾਕਤ, ਸ਼ਕਤੀ । ਭਰਪੂਰਭਰਿਆ ਹੋਇਆ । ਬਿਰਥਾਦੁੱਖ, ਦਰਦ । ਜਾ ਕੈ ਸਿਮਰਨਿਜਿਸ ਦੇ ਸਿਮਰਨ ਦੀ ਰਾਹੀਂ । ਉਧਰੀਐ—(ਵਿਕਾਰਾਂ ਤੋਂ) ਬਚ ਜਾਈਦਾ ਹੈ ।

ਅਰਥ :
ਪ੍ਰਭੂ ਸਾਰੀਆਂ ਸ਼ਕਤੀਆਂ ਨਾਲ ਪੂਰਨ ਹੈ, (ਸਭ ਜੀਵਾਂ ਦੇ) ਦੁੱਖ-ਦਰਦ ਜਾਣਦਾ ਹੈ । ਹੇ ਨਾਨਕ ! ਜਿਸ (ਐਸੇ ਪ੍ਰਭੂ) ਦੇ ਸਿਮਰਨ ਨਾਲ (ਵਿਕਾਰਾਂ ਤੋਂ) ਬਚ ਸਕੀਦਾ ਹੈ, ਉਸ ਤੋਂ (ਸਦਾ) ਸਦਕੇ ਜਾਈਏ ।੧।


ਅਸਟਪਦੀ ॥
ਟੂਟੀ ਗਾਢਨਹਾਰ ਗੋਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ
ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥ {ਪੰਨਾ ੨੮੨}


ਪਦ ਅਰਥ :
ਗੁਪਾਲ—{ਨੋਟ :ਅੱਖਰ '' ਨਾਲ ਦੋ 'ਲਗਾਂ' ਵਰਤੀਆਂ ਗਈਆਂ ਹਨ । ਅਸਲੀ ਲਫ਼ਜ਼ 'ਗੋਪਾਲ' ਹੈ, ਪਰ ਛੰਦ ਦੀ ਚਾਲ ਤਾਂ ਹੀ ਪੂਰੀ ਰਹਿ ਸਕਦੀ ਹੈ ਜੇ 'ਗੁਰੂ' ਮਾਤ੍ਰਾ' ( ੋ) ਦੇ ਥਾਂ 'ਲਘੂ' ਮਾਤ੍ਰਾ (   ੁ ) ਵਰਤੀ ਜਾਏ । ਸੋ, ਪਾਠ ਵਿਚ ਲਫ਼ਜ਼ 'ਗੁਪਾਲ' ਪੜ੍ਹਨਾ ਹੈ} ਚਿੰਤਾਫ਼ਿਕਰ । ਬਿਰਥਾਖ਼ਾਲੀ, ਨਾ-ਉਮੈਦ । ਆਪਨ ਕੀਆਮਨੁੱਖ ਦੇ ਆਪਣੇ ਬਲ ਨਾਲ ਕੀਤਾ ਹੋਇਆ । ਸਉਸੌ ਵਾਰੀ । ਲੋਚੈਚਾਹੇ । ਗਤਿਮੁਕਤੀ, ਚੰਗੀ ਆਤਮਕ ਹਾਲਤ ।

ਅਰਥ :
ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਗੋਪਾਲ ਪ੍ਰਭੂ ਆਪ ਹੈ, (ਜੀਵਾਂ ਦੀ ਦਿਲ ਦੀ) ਟੁੱਟੀ ਹੋਈ (ਤਾਰ) ਨੂੰ (ਆਪਣੇ ਨਾਲ) ਗੰਢਣ ਵਾਲਾ (ਭੀ ਆਪ) ਹੈ ।

ਜਿਸ ਪ੍ਰਭੂ ਨੂੰ ਆਪਣੇ ਮਨ ਵਿਚ ਸਾਰਿਆਂ (ਦੀ ਰੋਜ਼ੀ) ਦਾ ਫ਼ਿਕਰ ਹੈ, ਉਸ (ਦੇ ਦਰ) ਤੋਂ ਕੋਈ ਜੀਵ ਨਾ-ਉਮੈਦ ਨਹੀਂ (ਆਉਂਦਾ) ।

ਹੇ ਮੇਰੇ ਮਨ ! ਸਦਾ ਪ੍ਰਭੂ ਨੂੰ ਜਪ, ਉਹ ਨਾਸ-ਰਹਿਤ ਹੈ ਤੇ ਆਪਣੇ ਜਿਹਾ ਆਪ ਹੀ ਹੈ ।

ਜੇ ਕੋਈ ਪ੍ਰਾਣੀ ਸੌ ਵਾਰੀ ਤਾਂਘ ਕਰੇ ਤਾਂ ਭੀ ਪ੍ਰਾਣੀ ਦਾ ਆਪਣੇ ਜਤਨ ਨਾਲ ਕੀਤਾ ਹੋਇਆ ਕੋਈ ਕੰਮ ਸਿਰੇ ਨਹੀਂ ਚੜ੍ਹਦਾ ।

ਹੇ ਨਾਨਕ ! ਇਕ ਪ੍ਰਭੂ ਦਾ ਨਾਮ ਜਪ ਤਾਂ ਗਤਿ ਹੋਵੇਗੀ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ (ਅਸਲੀ) ਕੰਮ ਦੀ ਨਹੀਂ ਹੈ ।੧।


ਰੂਪਵੰਤੁ  ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥ {ਪੰਨਾ ੨੮੨}


ਪਦ ਅਰਥ :
ਮੋਹੈ ਨਾਹੀਮੋਹ ਨਾਹ ਕਰੇ, ਮਸਤ ਨਾਹ ਹੋਵੇ, ਮਾਣ ਨਾਹ ਕਰੇ । ਸਗਲ ਘਟਸਾਰੇ ਸਰੀਰਾਂ ਵਿਚ । ਗਰਬੈਅਹੰਕਾਰ ਕਰੇ । ਜਾਜਦੋਂ । ਦਰਬੈਧਨ । ਸੂਰਾਸੂਰਮਾ, ਬਹਾਦੁਰ । ਕਹਾਵੈਅਖਵਾਏ । ਕਹਕਿਥੇ ? ਧਾਵੈਦੌੜੇ । ਹੋਇ ਬਹੈਬਣ ਬੈਠੇ । ਗਾਵਾਰੁਗੰਵਾਰ, ਮੂਰਖ ਹਉ ਰੋਗੁਅਹੰਕਾਰੀ-ਰੂਪੀ ਬੀਮਾਰੀ । ਅਰੋਗੁਨਿਰੋਆ ।

ਅਰਥ :
ਰੂਪ ਵਾਲਾ ਹੋ ਕੇ ਕੋਈ ਪ੍ਰਾਣੀ (ਰੂਪ ਦਾ) ਮਾਣ ਨਾਹ ਕਰੇ, (ਕਿਉਂਕ) ਸਾਰੇ ਸਰੀਰਾਂ ਵਿਚ ਪ੍ਰਭੂ ਦੀ ਹੀ ਜੋਤਿ ਸੋਭਦੀ ਹੈ ।

ਧਨ ਵਾਲਾ ਹੋ ਕੇ ਕੀਹ ਕੋਈ ਮਨੁੱਖ ਅਹੰਕਾਰ ਕਰੇ, ਜਦੋਂ ਸਾਰਾ ਧਨ ਉਸ ਪ੍ਰਭੂ ਦਾ ਹੀ ਬਖ਼ਸ਼ਿਆ ਹੋਇਆ ਹੈ ?

ਜੇ ਕੋਈ ਮਨੁੱਖ (ਆਪਣੇ ਆਪ ਨੂੰ) ਬੜਾ ਸੂਰਮਾ ਅਖਵਾਏ (ਤਾਂ ਰਤਾ ਇਹ ਤਾਂ ਸੋਚੇ ਕਿ) ਪ੍ਰਭੂ ਦੀ (ਦਿੱਤੀ ਹੋਈ) ਤਾਕਤ ਤੋਂ ਬਿਨਾ ਕਿਥੇ ਦੌੜ ਸਕਦਾ ਹੈ ।

ਜੇ ਕੋਈ ਬੰਦਾ (ਧਨਾਢ ਹੋ ਕੇ) ਦਾਤਾ ਬਣ ਬੈਠੇ, ਤਾਂ ਉਹ ਮੂਰਖ ਉਸ ਪ੍ਰਭੂ ਨੂੰ ਪਛਾਣੇ ਜੋ (ਸਭ ਜੀਵਾਂ ਨੂੰ) ਦੇਣ ਜੋਗਾ ਹੈ ।

ਹੇ ਨਾਨਕ ! ਉਹ ਮਨੁੱਖ ਸਦਾ ਨਿਰੋਆ ਹੈ ਜਿਸ ਦਾ ਅਹੰਕਾਰ ਰੂਪੀ ਰੋਗ ਗੁਰੂ ਦੀ ਕਿਰਪਾ ਨਾਲ ਦੂਰ ਹੁੰਦਾ ਹੈ ।੨।


ਜਿਉ ਮੰਦਰ ਕਉ ਥਾਮੈ ਥੰਮਨੁਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ{ਪੰਨਾ ੨੮੨}


ਪਦ ਅਰਥ :
ਮੰਦਰਘਰ । ਥਾਮੈਥੰਮ੍ਹਦਾ ਹੈ, ਸਹਾਰਾ ਦੇਈ ਰੱਖਦਾ ਹੈ । ਮਨਹਿਮਨ ਵਿਚ । ਅਸਥੰਮਨੁਥੰਮ੍ਹ, ਸਹਾਰਾ । ਪਾਖਾਣੁਪੱਥਰ । ਨਾਵਬੇੜੀ । ਲਗਤੁਲੱਗਾ ਹੋਇਆ । ਅੰਧਕਾਰਹਨੇਰਾ । ਦੀਪਕਦੀਵਾ । ਪਰਗਾਸੁਚਾਨਣ । ਗੁਰ ਦਰਸਨੁਗੁਰੂ ਦਾ ਦਰਸਨ । ਦੇਖਿਵੇਖ ਕੇ । ਮਨਿਮਨ ਵਿਚ । ਬਿਗਾਸੁਖਿੜਾਉ ਉਦਿਆਨਜੰਗਲ । ਮਾਰਗੁਰਸਤਾ । ਬਾਛਉਚਾਹੁੰਦਾ ਹਾਂ । ਧੂਰਿਧੂੜ । ਲੋਚਾਖ਼ਾਹਸ਼ । ਪੂਰਿਪੂਰੀ ਕਰ ।

ਅਰਥ :
ਜਿਵੇਂ ਘਰ (ਦੀ ਛੱਤ) ਨੂੰ ਥੰਮ੍ਹ ਸਹਾਰਾ ਦੇਂਦਾ ਹੈ, ਤਿਵੇਂ ਗੁਰੂ ਦਾ ਸ਼ਬਦ ਮਨ ਦਾ ਸਹਾਰਾ ਹੈ ।

ਜਿਵੇਂ ਪੱਥਰ ਬੇੜੀ ਵਿਚ ਚੜ੍ਹ ਕੇ (ਨਦੀ ਆਦਿਕ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਗੁਰੂ ਦੀ ਚਰਨੀਂ ਲੱਗਾ ਹੋਇਆ ਬੰਦਾ (ਸੰਸਾਰ-ਸਮੁੰਦਰ ਤੋਂ) ਤਰ ਜਾਂਦਾ ਹੈ ।

ਜਿਵੇਂ ਦੀਵਾ ਹਨੇਰਾ (ਦੂਰ ਕਰ ਕੇ) ਚਾਨਣ ਕਰ ਦੇਂਦਾ ਹੈ, ਤਿਵੇਂ ਗੁਰੂ ਦਾ ਦੀਦਾਰ ਕਰ ਕੇ ਮਨ ਵਿਚ ਖਿੜਾਉ (ਪੈਦਾ) ਹੋ ਜਾਂਦਾ ਹੈ ।

ਜਿਵੇਂ (ਕਿਸੇ) ਵੱਡੇ ਜੰਗਲ ਵਿਚ (ਖੁੰਝੇ ਹੋਏ ਨੂੰ) ਰਾਹ ਲੱਭ ਪਏ, ਤਿਵੇਂ ਸਾਧੂ ਦੀ ਸੰਗਤ ਵਿਚ ਬੈਠਿਆਂ (ਅਕਾਲ ਪੁਰਖ ਦੀ) ਜੋਤਿ (ਮਨੁੱਖ ਦੇ ਅੰਦਰ) ਪ੍ਰਗਟਦੀ ਹੈ ।

ਮੈਂ ਉਹਨਾਂ ਸੰਤਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ । ਹੇ ਪ੍ਰਭੂ ! ਨਾਨਕ ਦੀ ਇਹ ਖ਼ਾਹਸ਼ ਪੂਰੀ ਕਰ ।੩।



ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੁਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗਿ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥ {ਪੰਨਾ ੨੮੩}


ਪਦ ਅਰਥ :—
ਕਾਹੇਕਿਉਂ ? ਬਿਲਲਾਈਐਵਿਲਕੀਏ, ਵਿਰਲਾਪ ਕਰੀਏ । ਪੁਰਬਪਹਿਲੇ । ਪੁਰਬ ਲਿਖੇ ਕਾਪਹਿਲੇ ਸਮੇ ਦੇ ਕੀਤੇ ਕਰਮਾਂ ਦਾ, ਹੁਣ ਤੋਂ ਪਹਿਲੇ ਸਮੇ ਦੇ ਬੀਜੇ ਦਾ । ਲਿਖਿਆਸੰਸਕਾਰ-ਰੂਪ ਲੇਖ, ਸੁਭਾਉ-ਰੂਪ ਬੀਜ । ਅਜਾਨਹੇ ਅੰਵਾਣ ! ਬਸਤੁਚੀਜ਼ । ਰਸਿਰਸ ਵਿਚ, ਸੁਆਦ ਵਿਚ । ਲੋਭੀ ਪਤੰਗਹੇ ਲੋਭੀ ਭੰਬਟ ! ਪਤਿ ਸੇਤੀਇੱਜ਼ਤ ਨਾਲ ।

ਅਰਥ :
ਹੇ ਮੂਰਖ ਮਨ ! (ਦੁੱਖ ਮਿਲਣ ਤੇ) ਕਿਉਂ ਵਿਲਕਦਾ ਹੈਂ ? ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ ।

ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ, (ਤਾਂ ਤੇ) ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ ।

ਹੇ ਅੰਞਾਣ ! ਕਿਉ ਭੁੱਲਿਆਂ ਫਿਰਦਾ ਹੈਂ ? ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ ।

ਹੇ ਲੋਭੀ ਭੰਬਟ ! ਤੂੰ (ਮਾਇਆ ਦੇ) ਸੁਆਦ ਵਿਚ ਮਸਤ ਹੋ ਰਿਹਾ ਹੈਂ, (ਦੱਸ) ਕੇਹੜੀ ਚੀਜ਼ ਤੇਰੇ ਨਾਲ ਆਈ ਸੀ ।

ਹੇ ਨਾਨਕ ! ਹਿਰਦੇ ਵਿਚ ਪ੍ਰਭੂ ਦਾ ਨਾਮ ਜਪ, (ਇਸੇ ਤਰ੍ਹਾਂ) ਇੱਜ਼ਤ ਨਾਲ (ਪਰਲੋਕ ਵਾਲੇ) ਘਰ ਵਿਚ ਜਾਵਹਿéਗਾ ।੪।


ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥
ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥
ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥
ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥
ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥੫॥ {ਪੰਨਾ ੨੮੩}


ਪਦ ਅਰਥ :
ਵਖਰਸੌਦਾ । ਤਜਿਛੱਡ ਦੇਹ । ਮਨ ਮੋਲਿਮਨ ਦੇ ਮੁੱਲ ਤੋਂ, ਮਨ ਦੇ ਵਟਾਂਦਰੇ, ਮਨ ਦੇ ਕੇ । ਤੋਲਿਜਾਂਚ । ਖੇਪਵਾਪਾਰ ਵਾਸਤੇ ਨਾਲ ਲੈ ਜਾਣ ਵਾਲਾ ਸੌਦਾ । ਬਿਖਿਆਮਾਇਆ ਜੰਜਾਲਧੰਧੇ । ਧੰਨਿਮੁਬਾਰਿਕ, ਸ਼ਲਾਘਾ-ਯੋਗ

ਅਰਥ :
(ਹੇ ਭਾਈ !) ਜੇਹੜਾ ਸੌਦਾ ਖ਼ਰੀਦਣ ਵਾਸਤੇ ਤੂੰ (ਜਗਤ ਵਿਚ) ਆਇਆ ਹੈਂ, ਉਹ ਰਾਮ ਨਾਮ (-ਰੂਪੀ ਸੌਦਾ) ਸੰਤਾਂ ਦੇ ਘਰ ਵਿਚ ਮਿਲਦਾ ਹੈ ।

(ਇਸ ਵਾਸਤੇ) ਅਹੰਕਾਰ ਛੱਡ ਦੇਹ, ਤੇ ਮਨ ਦੇ ਵੱਟੇ (ਇਹ ਵੱਖਰ) ਖ਼ਰੀਦ ਲੈ, ਅਤੇ ਪ੍ਰਭੂ ਦਾ ਨਾਮ ਹਿਰਦੇ ਵਿਚ ਪਰਖ ।

ਸੰਤਾਂ ਦੇ ਸੰਗ ਤੁਰ ਤੇ ਰਾਮ ਨਾਮ ਦਾ ਇਹ ਸੌਦਾ ਲੱਦ ਲੈ, ਮਾਇਆ ਦੇ ਹੋਰ ਧੰਧੇ ਛੱਡ ਦੇਹ ।

(ਜੇ ਇਹ ਉੱਦਮ ਕਰਹਿéਗਾ ਤਾਂ) ਹਰੇਕ ਜੀਵ ਤੈਨੂੰ ਸ਼ਾਬਾਸ਼ੇ ਆਖੇਗਾ, ਤੇ ਪ੍ਰਭੂ ਦੀ ਦਰਗਾਹ ਵਿਚ ਭੀ ਤੇਰਾ ਮੂੰਹ ਉਜਲਾ ਹੋਵੇਗਾ ।

(ਪਰ) ਇਹ ਵਪਾਰ ਕੋਈ ਵਿਰਲਾ ਬੰਦਾ ਕਰਦਾ ਹੈ । ਹੇ ਨਾਨਕ ! ਅਜੇਹੇ (ਵਪਾਰੀ) ਤੋਂ ਸਦਾ ਸਦਕੇ ਜਾਈਏ ।੫।


ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥ ਸਾਧ ਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥੬॥ {ਪੰਨਾ ੨੮੩}


ਪਦ ਅਰਥ :
ਅਰਪਿਹਵਾਲੇ ਕਰ ਦੇਹ । ਜੀਉਜਿੰਦ । ਧੂਰਿਚਰਨ-ਧੂੜ । ਕੁਰਬਾਨੁਸਦਕੇ । ਵਡਭਾਗੀਵੱਡੇ ਭਾਗਾਂ ਨਾਲ ਗਾਈਐਗਾਇਆ ਜਾ ਸਕਦਾ ਹੈ । ਰਾਖੈਬਚਾ ਲੈਂਦਾ ਹੈ । ਅੰਮ੍ਰਿਤ ਰਸੁਨਾਮ ਅੰਮ੍ਰਿਤ ਦਾ ਸੁਆਦ । ਓਟਆਸਰਾ । ਗਹੀਪਕੜੀ, ਫੜੀ । ਤਿਹਉਸ ਨੇ ।

ਅਰਥ :
(ਹੇ ਭਾਈ !) ਸਾਧੂ ਜਨਾਂ ਦੇ ਪੈਰ ਧੋ ਧੋ ਕੇ (ਨਾਮ-ਜਲ) ਪੀ, ਸਾਧ-ਜਨ ਤੋਂ ਆਪਣੀ ਜਿੰਦ ਭੀ ਵਾਰ ਦੇਹ ।

ਗੁਰਮੁਖ ਮਨੁੱਖ ਦੇ ਪੈਰਾਂ ਦੀ ਖ਼ਾਕ ਵਿਚ ਇਸ਼ਨਾਨ ਕਰ, ਗੁਰਮੁਖ ਤੋਂ ਸਦਕੇ ਹੋਹੁ ।

ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ, ਸੰਤ ਦੀ ਸੰਗਤਿ ਵਿਚ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।

ਸੰਤ ਅਨੇਕਾਂ ਔਕੜਾਂ ਤੋਂ (ਜੋ ਆਤਮਕ ਜੀਵਨ ਦੇ ਰਾਹ ਵਿਚ ਆਉਂਦੀਆਂ ਹਨ) ਬਚਾ ਲੈਂਦਾ ਹੈ, ਸੰਤ ਪ੍ਰਭੂ ਦੇ ਗੁਣ ਗਾ ਕੇ ਨਾਮ-ਅੰਮ੍ਰਿਤ ਦਾ ਸੁਆਦ ਮਾਣਦਾ ਹੈ ।

(ਜਿਸ ਮਨੁੱਖ ਨੇ) ਸੰਤਾਂ ਦਾ ਆਸਰਾ ਫੜਿਆ ਹੈ ਜੋ ਸੰਤਾਂ ਦੇ ਦਰ ਤੇ ਆ ਡਿੱਗਾ ਹੈ ਉਸ ਨੇ, ਹੇ ਨਾਨਕ ! ਸਾਰੇ ਸੁਖ ਪਾ ਲਏ ਹਨ ।੬।


ਮਿਰਤਕ  ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥੭॥ {ਪੰਨਾ ੨੮੩}


ਪਦ ਅਰਥ :—
ਮਿਰਤਕਮੋਇਆ ਹੋਇਆ, ਆਤਮਕ ਜ਼ਿੰਦਗੀ ਵਲੋਂ ਮੁਰਦਾ । ਭੂਖੇਲਾਲਚੀ, ਤ੍ਰਿਸਨਾ-ਅਧੀਨ ਮਨੁੱਖ । ਅਧਾਰਆਸਰਾ । ਨਿਧਾਨਖ਼ਜ਼ਾਨੇ । ਪੁਰਬ ਲਿਖੇ ਕਾਪਿਛਲੇ ਸਮੇ ਦੇ ਕੀਤੇ ਕੰਮਾਂ ਦਾ । ਲਹਣਾਫਲ । ਪਾਹਿਪਾਉਂਦੇ ਹਨ । ਹੋਗੁਹੋਵੇਗਾ । ਰੈਣੀਰਾਤ । ਕਰਣੀਆਚਰਣ ।

ਅਰਥ :
(ਪ੍ਰਭੂ) ਮੋਏ ਹੋਏ ਬੰਦੇ ਨੂੰ ਜਿਵਾਲਣ ਜੋਗਾ ਹੈ, ਭੁੱਖੇ ਨੂੰ ਭੀ ਆਸਰਾ ਦੇਂਦਾ ਹੈ ।

ਸਾਰੇ ਖ਼ਜ਼ਾਨੇ ਉਸ ਮਾਲਕ ਦੀ ਨਜ਼ਰ ਵਿਚ ਹਨ, (ਪਰ ਜੀਵ) ਆਪਣੇ ਪਿਛਲੇ ਕੀਤੇ ਕਰਮਾਂ ਦਾ ਫਲ ਭੋਗਦੇ ਹਨ ।

ਸਭ ਕੁਝ ਉਸ ਪ੍ਰਭੂ ਦਾ ਹੀ ਹੈ, ਤੇ ਉਹੀ ਸਭ ਕੁਝ ਕਰਨ ਦੇ ਸਮਰੱਥ ਹੈ; ਉਸ ਤੋਂ ਬਿਨਾ ਕੋਈ ਦੂਜਾ ਨਾਹ ਹੈ ਤੇ ਨਾਹ ਹੋਵੇਗਾ ।

ਹੇ ਜਨ ! ਸਦਾ ਹੀ ਦਿਨ ਰਾਤ ਪ੍ਰਭੂ ਨੂੰ ਯਾਦ ਕਰ, ਹੋਰ ਸਾਰੀਆਂ ਕਰਣੀਆਂ ਨਾਲੋਂ ਇਹੀ ਕਰਣੀ ਉੱਚੀ ਤੇ ਸੁੱਚੀ ਹੈ ।

ਮੇਹਰ ਕਰ ਕੇ ਜਿਸ ਮਨੁੱਖ ਨੂੰ ਨਾਮ ਬਖ਼ਸ਼ਦਾ ਹੈ, ਹੇ ਨਾਨਕ ! ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ ।੭।


ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫।{ਪੰਨਾ ੨੮੩}


ਪਦ ਅਰਥ :—
ਪਰਤੀਤਿਯਕੀਨ, ਸਰਧਾ । ਚੀਤਿਚਿੱਤ ਵਿਚ । ਸੁਨੀਐਸੁਣਿਆ ਜਾਂਦਾ ਹੈ । ਤਿਹੁ ਲੋਇਤਿੰਨਾਂ ਲੋਕਾਂ ਵਿਚ, ਤ੍ਰਿਲੋਕੀ ਵਿਚ, ਸਾਰੇ ਜਗਤ ਵਿਚ । ਕਰਣੀਅਮਲੀ ਜ਼ਿੰਦਗੀ, ਚਾਲ ਚਲਨ । ਰਹਤਜ਼ਿੰਦਗੀ ਦੇ ਅਸੂਲ । ਸਤਿਸੱਚ, ਸਦਾ-ਥਿਰ ਰਹਿਣ ਵਾਲਾ ਪ੍ਰਭੂ । ਮੁਖਿਮੂੰਹ ਤੋਂ । ਦ੍ਰਿਸਟਿਨਜ਼ਰ । ਆਕਾਰੁਦ੍ਰਿਸ਼ਟ-ਮਾਨ ਜਗਤ, ਸਰੂਪ । ਵਰਤੈਮੌਜੂਦ ਹੈ । ਪਾਸਾਰੁਖਿਲਾਰਾ ।

ਅਰਥ :
ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ ਉਸ ਦੇ ਚਿੱਤ ਵਿਚ ਪ੍ਰਭੂ ਟਿਕ ਜਾਂਦਾ ਹੈ ।

ਉਹ ਮਨੁੱਖ ਸਾਰੇ ਜਗਤ ਵਿਚ ਭਗਤ ਭਗਤ ਸੁਣੀਦਾ ਹੈ, ਜਿਸ ਦੇ ਹਿਰਦੇ ਵਿਚ ਇਕ ਪ੍ਰਭੂ ਵੱਸਦਾ ਹੈ;

ਉਸ ਦੀ ਅਮਲੀ ਜ਼ਿੰਦਗੀ ਤੇ ਜ਼ਿੰਦਗੀ ਦੇ ਅਸੂਲ ਇਕ-ਰਸ ਹਨ, ਸੱਚਾ ਪ੍ਰਭੂ ਉਸ ਦੇ ਹਿਰਦੇ ਵਿਚ ਹੈ, ਤੇ ਪ੍ਰਭੂ ਦਾ ਨਾਮ ਹੀ ਉਹ ਮੂੰਹੋਂ ਉੱਚਾਰਦਾ ਹੈ;

ਉਸ ਮਨੁੱਖ ਦੀ ਨਜ਼ਰ ਸੱਚੇ ਪ੍ਰਭੂ ਦੇ ਰੰਗ ਵਿਚ ਰੰਗੀ ਹੋਈ ਹੈ, (ਤਾਹੀਏਂ) ਸਾਰਾ ਦ੍ਰਿਸ਼ਟਮਾਨ ਜਗਤ (ਉਸ ਨੂੰ) ਪ੍ਰਭੂ ਦਾ ਰੂਪ ਦਿੱਸਦਾ ਹੈ, ਪ੍ਰਭੂ ਹੀ (ਸਭ ਥਾਈਂ) ਮੌਜੂਦ (ਦਿੱਸਦਾ ਹੈ, ਤੇ) ਪ੍ਰਭੂ ਦਾ ਹੀ (ਸਾਰਾ) ਖਿਲਾਰਾ ਦਿੱਸਦਾ ਹੈ ।

ਜਿਸ ਮਨੁੱਖ ਨੇ ਅਕਾਲ ਪੁਰਖ ਨੂੰ ਸਦਾ-ਥਿਰ ਰਹਿਣ ਵਾਲਾ ਸਮਝਿਆ ਹੈ, ਹੇ ਨਾਨਕ ! ਉਹ ਮਨੁੱਖ ਸਦਾ ਉਸ ਥਿਰ ਰਹਿਣ ਵਾਲੇ ਵਿਚ ਲੀਨ ਹੋ ਜਾਂਦਾ ਹੈ ।੮।੧੫।


ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭੁ ਭਿੰਨ ॥
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥ {ਪੰਨਾ ੨੮੩}


ਪਦ ਅਰਥ :
ਰੇਖ—{ਸ਼ਕਟ. ਰੇਖਾ) ਚਿਹਨ-ਚੱਕ੍ਰ । ਤ੍ਰਿਹੁ ਗੁਣ ਤੇ—(ਮਾਇਆ ਦੇ) ਤਿੰਨ ਗੁਣਾਂ ਤੋਂ । ਭਿੰਨਵੱਖਰਾ, ਨਿਰਲੇਪ, ਬੇ-ਦਾਗ਼ । ਤਿਸਹਿਉਸ ਨੂੰ ਹੀ । ਬੁਝਾਏਸਮਝ ਦੇਂਦਾ ਹੈ (ਆਪਣੇ ਸਰੂਪ ਦੀ) । ਸੁਪ੍ਰਸੰਨਖ਼ੁਸ਼ ।

ਅਰਥ :
ਪ੍ਰਭੂ ਦਾ ਨ ਕੋਈ ਰੂਪ ਹੈ, ਚਿਹਨ-ਚੱਕ੍ਰ ਅਤੇ ਨ ਕੋਈ ਰੰਗ । ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਬੇ-ਦਾਗ਼ ਹੈ । ਹੇ ਨਾਨਕ ! ਪ੍ਰਭੂ ਆਪਣਾ ਆਪ ਉਸ ਮਨੁੱਖ ਨੂੰ ਸਮਝਾਉਂਦਾ ਹੈ ਜਿਸ ਉਤੇ ਆਪ ਤੁੱ੍ਰਠਦਾ ਹੈ ।੧।


ਅਸਟਪਦੀ
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ
ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥
ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾਨਿਧਾਨ ਦਇਆਲ ਬਖਸੰਦ ॥
ਸਾਧ ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥ {ਪੰਨਾ ੨੮੩-੨੮੪}


ਪਦ ਅਰਥ :
ਤਿਆਗੁਛੱਡ ਦੇਹ । ਨਿਰੰਤਰਿਇਕ-ਰਸ ਅੰਦਰ ਬੀਨਾਪਛਾਣਨ ਵਾਲਾ । ਦਾਨਾਸਮਝਣ ਵਾਲਾ । ਗਹੀਰੁਡੂੰਘਾ । ਸੁਜਾਨਾਸਿਆਣਾ । ਕ੍ਰਿਪਾਨਿਧਾਨਦਇਆ ਦਾ ਖ਼ਜ਼ਾਨਾ । ਬਖਸੰਦਬਖ਼ਸ਼ਣ ਵਾਲਾ । ਪਾਉਮੈਂ ਪਵਾਂ । ਮਨਿਮਨ ਵਿਚ । ਅਨੁਰਾਉਅਨੁਰਾਗ, ਤਾਂਘ, ਖਿੱਚ ।

ਅਰਥ :
(ਹੇ ਭਾਈ !) ਆਪਣੇ ਮਨ ਵਿਚ ਅਕਾਲ ਪੁਰਖ ਨੂੰ ਪ੍ਰੋ ਰੱਖ ਅਤੇ ਮਨੁੱਖ ਦਾ ਪਿਆਰ (ਮੋਹ) ਛੱਡ ਦੇਹ ।

ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਹੀ ਵਿਆਪਕ ਹੈ, ਉਸ ਤੋਂ ਬਾਹਰਾ ਹੋਰ ਕੋਈ ਜੀਵ ਨਹੀਂ, ਕੋਈ ਚੀਜ਼ ਨਹੀਂ ।

ਪ੍ਰਭੂ ਬੜਾ ਗੰਭੀਰ ਹੈ ਤੇ ਡੂੰਘਾ ਹੈ, ਸਿਆਣਾ ਹੈ, ਉਹੀ ਆਪ ਹੀ (ਜੀਵਾਂ ਦੇ ਦਿਲ ਦੀ) ਪਛਾਣਨ ਵਾਲਾ ਤੇ ਜਾਣਨ ਵਾਲਾ ਹੈ ।

ਹੇ ਪਾਰਬ੍ਰਹਮ ਪ੍ਰਭੂ ! ਸਭ ਦੇ ਵੱਡੇ ਮਾਲਕ ! ਤੇ ਜੀਵਾਂ ਦੇ ਪਾਲਕ ! ਦਇਆ ਦੇ ਖ਼ਜ਼ਾਨੇ ! ਦਇਆ ਦੇ ਘਰ ! ਤੇ ਬਖ਼ਸ਼ਣਹਾਰ !

ਨਾਨਕ ਦੇ ਮਨ ਵਿਚ ਇਹ ਤਾਂਘ ਹੈ ਕਿ ਮੈਂ ਤੇਰੇ ਸਾਧਾਂ ਦੀ ਚਰਨੀਂ ਪਵਾਂ ।੧।

ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ ਸੋਈ ਹੋਗੁ ॥
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰ ਨ ਜਾਨੈ ਹੋਰੁ ॥
ਅਨਦ ਰੂਪ ਮੰਗਲ ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥ {ਪੰਨਾ ੨੮੪}


ਪਦ ਅਰਥ :
ਮਨਸਾਮਨ ਦਾ ਫੁਰਨਾ, ਖ਼ਾਹਸ਼ । ਸਰਨਾ ਜੋਗਸਰਨ ਦੇਣ ਜੋਗਾ, ਸਰਨ ਆਏ ਦੀ ਸਹਾਇਤਾ ਕਰਨ ਦੇ ਲਾਇਕ । ਕਰਿਹੱਥ ਤੇ, ਜੀਵ ਦੇ ਹੱਥ ਤੇ । ਪਾਇਆਪਾ ਦਿੱਤਾ ਹੈ, ਲਿਖ ਦਿੱਤਾ ਹੈ । ਹੋਗੁਹੋਵੇਗਾ । ਨੇਤ੍ਰ ਫੋਰੁਅੱਖ ਦਾ ਫਰਕਣਾ । ਹਰਨਨਾਸ ਕਰਨਾ । ਭਰਨਪਾਲਣਾ । ਮੰਤ੍ਰਗੁੱਝਾ ਭੇਤ । ਮੰਗਲਖ਼ੁਸ਼ੀਆਂ । ਸੁਨੀਅਹਿਸੁਣੇ ਜਾਂਦੇ ਹਨ । ਤਪੀਸੁਰਵੱਡਾ ਤਪੀ । ਭੋਗੀਭੋਗਣ ਵਾਲਾ, ਗ੍ਰਿਹਸਤੀ ।

ਅਰਥ :
ਪ੍ਰਭੂ (ਜੀਵਾਂ ਦੇ) ਮਨ ਦੇ ਫੁਰਨੇ ਪੂਰੇ ਕਰਨ ਤੇ ਸਰਨ ਆਇਆਂ ਦੀ ਸਹਾਇਤਾ ਕਰਨ ਦੇ ਸਮਰੱਥ ਹੈ । ਜੋ ਉਸ ਨੇ (ਜੀਵਾਂ ਦੇ) ਹੱਥ ਉਤੇ ਲਿਖ ਦਿੱਤਾ ਹੈ, ਉਹੀ ਹੁੰਦਾ ਹੈ ।

ਜਿਸ ਪ੍ਰਭੂ ਦਾ ਅੱਖ ਫਰਕਣ ਦਾ ਸਮਾ (ਜਗਤ ਦੇ) ਪਾਲਣ ਤੇ ਨਾਸ ਲਈ (ਕਾਫ਼ੀ) ਹੈ, ਉਸ ਦਾ ਗੁੱਝਾ ਭੇਤ ਕੋਈ ਹੋਰ ਜੀਵ ਨਹੀਂ ਜਾਣਦਾ ।

ਜਿਸ ਪ੍ਰਭੂ ਦੇ ਘਰ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ, (ਜਗਤ ਦੇ) ਸਾਰੇ ਪਦਾਰਥ ਉਸ ਦੇ ਘਰ ਵਿਚ (ਮੌਜੂਦ) ਸੁਣੀਦੇ ਹਨ ।

ਰਾਜਿਆਂ ਵਿਚ ਪ੍ਰਭੂ ਆਪ ਹੀ ਰਾਜਾ ਹੈ, ਜੋਗੀਆਂ ਵਿਚ ਜੋਗੀ ਹੈ, ਤਪੀਆਂ ਵਿਚ ਆਪ ਹੀ ਵੱਡਾ ਤਪੀ ਹੈ ਤੇ ਗ੍ਰਿਹਸਤੀਆਂ ਵਿਚ ਭੀ ਆਪ ਹੀ ਗ੍ਰਿਹਸਤੀ ਹੈ ।

ਭਗਤ ਜਨਾਂ ਨੇ (ਉਸ ਪ੍ਰਭੂ ਨੂੰ) ਸਿਮਰ ਸਿਮਰ ਕੇ ਸੁਖ ਪਾ ਲਿਆ ਹੈ । ਹੇ ਨਾਨਕ ! ਕਿਸੇ ਜੀਵ ਨੇ ਉਸ ਅਕਾਲ ਪੁਰਖ ਦਾ ਅੰਤ ਨਹੀਂ ਪਾਇਆ ।੨।


ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥
ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥
ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥ {ਪੰਨਾ ੨੮੪}


ਪਦ ਅਰਥ :—
ਲੀਲਾ—(ਜਗਤ ਰੂਪ) ਖੇਡ । ਮਿਤਿਮਿਣਤੀ, ਅੰਦਾਜ਼ਾ । ਅਵਗਾਹਿਚੁੱਭੀ ਲਾ ਕੇ, ਖੋਜ ਖੋਜ ਕੇ । ਸਗਲਸਾਰੀ (ਸ੍ਰਿਸ਼ਟੀ) । ਸੂਤਿਸੂਤ੍ਰ ਵਿਚ, ਧਾਗੇ ਵਿਚ, (ਜਿਵੇਂ ਮਾਲਾ ਦੇ ਮਣਕੇ) ਗਿਆਨੁਉਚੀ ਸਮਝ ਧਿਆਨੁ—(ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜਨੀ । ਜਿਨ ਦੇਇਜਿਨ੍ਹਾਂ ਨੂੰ ਦੇਂਦਾ ਹੈ । ਸੇਇਉਹ ਹੀ । ਭਰਮਾਏਭਟਕਾਉਂਦਾ ਹੈ । ਊਚ ਅਸਥਾਨਸੁਮਤਿ ਗਿਆਨ ਧਿਆਨ ਵਾਲੇ ਜੀਵ । ਨੀਚ ਅਸਥਾਨਤਿੰਨ ਗੁਣਾਂ ਵਿਚ ਭਟਕਣ ਵਾਲੇ ਜੀਵ । ਜਨਾਵੈਸਮਝ ਦੇਂਦਾ ਹੈ ।

ਅਰਥ :
ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ, ਉਸ ਨੂੰ ਖੋਜ ਖੋਜ ਕੇ ਸਾਰੇ ਦੇਵਤੇ (ਭੀ) ਥੱਕ ਗਏ ਹਨ;

(ਕਿਉਂਕਿ) ਪਿਉ ਦਾ ਜਨਮ ਪੁੱਤ੍ਰ ਕੀਹ ਜਾਣਦਾ ਹੈ ? (ਜਿਵੇਂ ਮਾਲਾ ਦੇ ਮਣਕੇ) ਧਾਗੇ ਵਿਚ ਪਰੋਏ ਹੁੰਦੇ ਹਨ, (ਤਿਵੇਂ) ਸਾਰੀ ਰਚਨਾ ਪ੍ਰਭੂ ਨੇ ਆਪਣੇ (ਹੁਕਮ ਰੂਪ) ਧਾਗੇ ਵਿਚ ਪ੍ਰੋ ਰੱਖੀ ਹੈ ।

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਸੋਹਣੀ ਮਤਿ ਉੱਚੀ ਸਮਝ ਤੇ ਸੁਰਤਿ ਜੋੜਨ ਦੀ ਦਾਤਿ ਦੇਂਦਾ ਹੈ, ਉਹੀ ਸੇਵਕ ਤੇ ਦਾਸ ਉਸ ਦਾ ਨਾਮ ਸਿਮਰਦੇ ਹਨ ।

(ਪਰ) ਜਿਨ੍ਹਾਂ ਨੂੰ (ਮਾਇਆ ਦੇ) ਤਿੰਨ ਗੁਣਾਂ ਵਿਚ ਭਵਾਉਂਦਾ ਹੈ, ਉਹ ਜੰਮਦੇ ਮਰਦੇ ਰਹਿੰਦੇ ਹਨ ਤੇ ਮੁੜ ਮੁੜ (ਜਗਤ ਵਿਚ) ਆਉਂਦੇ ਤੇ ਜਾਂਦੇ ਰਹਿੰਦੇ ਹਨ ।

ਸੋਹਣੀ ਮੱਤ ਵਾਲੇ ਉਚੇ ਬੰਦਿਆਂ ਦੇ ਹਿਰਦੇ ਤ੍ਰਿਗੁਣੀ ਨੀਚ ਬੰਦਿਆਂ ਦੇ ਮਨਇਹ ਸਾਰੇ ਉਸ ਪ੍ਰਭੂ ਦੇ ਆਪਣੇ ਹੀ ਟਿਕਾਣੇ ਹਨ (ਭਾਵ, ਸਭ ਵਿਚ ਵੱਸਦਾ ਹੈ) । ਹੇ ਨਾਨਕ ! ਜਿਹੋ ਜਿਹੀ ਬੁੱਧ-ਮੱਤ ਦੇਂਦਾ ਹੈ, ਤਿਹੋ ਜਿਹੀ ਸਮਝ ਵਾਲਾ ਜੀਵ ਬਣ ਜਾਂਦਾ ਹੈ ।੩।


ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥
ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥
ਨਾਨਾ ਚਲਤਿ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥
ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥ {ਪੰਨਾ ੨੮੪}


ਪਦ ਅਰਥ :
ਨਾਨਾਕਈ ਕਿਸਮ ਦੇ । ਇਕ ਰੰਗਇਕੋ ਕਿਸਮ ਦਾ, ਇਕ ਰੰਗ ਵਾਲਾ । ਕਰਹਿਤੂੰ ਕਰਦਾ ਹੈਂ । ਨਾਨਾ ਬਿਧਿਕਈ ਤਰੀਕਿਆਂ ਨਾਲ । ਚਲਿਤਕੌਤਕ, ਤਮਾਸ਼ੇ ।

ਅਰਥ :
ਹੇ ਪ੍ਰਭੂ ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ, ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤਰ੍ਹਾਂ ਦਾ ਹੈਂ ।

ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ, ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ ।

ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ, ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ ।

ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ, ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ ।

ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ । ਹੇ ਨਾਨਕ ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ।੪।

ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥
ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਾਰੇ ਸੁਨਿ ਸ੍ਰਵਨ ॥
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ {ਪੰਨਾ ੨੮੪}


ਪਦ ਅਰਥ
ਨਾਮਅਕਾਲ ਪੁਰਖ । ਧਾਰੇਟਿਕਾਏ ਹੋਏ, ਆਸਰੇ । ਬ੍ਰਹਮੰਡਸ੍ਰਿਸ਼ਟੀ, ਜਗਤ । ਖੰਡਹਿੱਸੇ, ਟੋਟੇ ਆਗਾਸਆਕਾਸ਼ । ਆਕਾਰਸਰੂਪ, ਸਰੀਰ । ਪੁਰੀਆਸ਼ਹਿਰ, ਸਰੀਰ, ੧੪ ਲੋਕ । ਭਵਨਲੋਕ, ਜਗਤ । ਸ੍ਰਵਨਕੰਨਾਂ ਨਾਲ । ਚਉਥੇ ਪਦ ਮਹਿਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ ਉਤਲੇ ਦਰਜੇ ਵਿਚ, ਮਾਇਆ ਦੇ ਅਸਰ ਤੋਂ ਉਪਰਲੀ ਹਾਲਤ ਵਿਚ ।

ਅਰਥ :
ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ ।

ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ, ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ ।

ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ ।

ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ ।

ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ, ਹੇ ਨਾਨਕ ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ ।੫।

ਨੋਟਲਫ਼ਜ਼ 'ਨਾਮ' ਦਾ ਅਰਥ "ਅਕਾਲ ਪੁਰਖ" ਹੈ, ਤੇ "ਅਕਾਲ ਪੁਰਖ ਦਾ ਨਾਮ" ਭੀ ।


ਰੂਪੁ  ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥
ਕਰਤੂਤਿ ਸਤਿ ਸਤਿ ਕੀ ਬਾਣੀ ਸਤਿ ਪੁਰਖ ਸਭ ਮਾਹਿ ਸਮਾਣੀ ॥
ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥
ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥
ਸਤਿਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੩॥ {ਪੰਨਾ ੨੮੪}


ਪਦ ਅਰਥ :—
ਸਤਿ੧. ਸ਼ਦਾ-ਥਿਰ ਰਹਿਣ ਵਾਲਾ, ੨. ਮੁਕੰਮਲ, ਜੋ ਅਧੂਰਾ ਨਹੀਂ, ਨਾਹ ਖੁੰਝਣ ਵਾਲਾ, ਅਟੱਲ । ਪਰਧਾਨੁਮੰਨਿਆ ਪ੍ਰਮੰਨਿਆ, ਸਭ ਦੇ ਸਿਰ ਤੇ । ਕਰਤੂਤਿਕੰਮ । ਉਤਪਤਿਪੈਦਾਇਸ਼, ਰਚਨਾ । ਨਿਰਮਲ ਨਿਰਮਲੀਨਿਰਮਲ ਤੋਂ ਨਿਰਮਲ, ਮਹਾ ਪਵਿਤ੍ਰ । ਭਲੀਸੁਖਦਾਈ । ਬਿਸ੍ਵਾਸੁਸਰਧਾ । ਕਰਮੁਬਖ਼ਸ਼ਸ਼ । ਕਰਣੀਕੰਮ, ਰਜ਼ਾ ।

ਅਰਥ :
ਜਿਸ ਪ੍ਰਭੂ ਦਾ ਰੂਪ ਤੇ ਟਿਕਾਣਾ ਸਦਾ-ਥਿਰ ਰਹਿਣ ਵਾਲੇ ਹਨ, ਕੇਵਲ ਉਹੀ ਸਰਬ-ਵਿਆਪਕ ਪ੍ਰਭੂ ਸਭ ਦੇ ਸਿਰ ਤੇ ਹੈ ।

ਜਿਸ ਸਦਾ-ਅਟੱਲ ਅਕਾਲ ਪੁਰਖ ਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ (ਭਾਵ, ਜੋ ਪ੍ਰਭੂ ਸਭ ਜੀਵਾਂ ਵਿਚ ਬੋਲ ਰਿਹਾ ਹੈ) ਉਸ ਦੇ ਕੰਮ ਵੀ ਅਟੱਲ ਹਨ ।

ਜਿਸ ਪ੍ਰਭੂ ਦੀ ਰਚਨਾ ਮੁਕੰਮਲ ਹੈ (ਭਾਵ, ਅਧੂਰੀ ਨਹੀਂ), ਜੋ (ਸਭ ਦਾ) ਮੂਲ-(ਰੂਪ) ਸਦਾ ਅਸਥਿਰ ਹੈ, ਜਿਸ ਦੀ ਪੈਦਾਇਸ਼ ਭੀ ਮੁਕੰਮਲ ਹੈ, ਉਸ ਦੀ ਬਖ਼ਸ਼ਸ਼ ਸਦਾ ਕਾਇਮ ਹੈ ।

ਪ੍ਰਭੂ ਦੀ ਮਹਾ ਪਵ੍ਰਿਤ ਰਜ਼ਾ ਹੈ, ਜਿਸ ਜੀਵ ਨੂੰ (ਰਜ਼ਾ ਦੀ) ਸਮਝ ਦੇਂਦਾ ਹੈ, ਉਸ ਨੂੰ (ਉਹ ਰਜ਼ਾ) ਪੂਰਨ ਤੌਰ ਤੇ ਸੁਖਦਾਈ (ਲੱਗਦੀ ਹੈ) ।

ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸੁਖ-ਦਾਤਾ ਹੈ । ਹੇ ਨਾਨਕ ! (ਜੀਵ ਨੂੰ) ਇਹ ਅਟੱਲ ਸਿਦਕ ਸਤਿਗੁਰੂ ਤੋਂ ਮਿਲਦਾ ਹੈ ।੬।


ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥
ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਮਿਤਿ ਗਤਿ ॥
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥
ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ {ਪੰਨਾ ੨੮੪-੨੮੫}


ਪਦ ਅਰਥ :—
ਨਿਰਤਿ - ਪਿਆਰ । ਮਿਤਿਮਿਣਤੀ, ਅੰਦਾਜ਼ਾ । ਗਤਿਪਹੁੰਚ, ਅਵਸਥਾ । ਕੀਆਪੈਦਾ ਕੀਤਾ ਹੋਇਆ ਜੀਵ । ਵਰਤੀਆਵਰਤਦਾ ਹੈ ।

ਅਰਥ :
ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ, ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ, ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ ।

ਜੇ ਕਿਸੇ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਦੀ ਸੂਝ ਆ ਜਾਏ, ਤਾਂ ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ ।

ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ, (ਭਾਵ, ਮਿਥਿਆ ਨਹੀਂ) ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ ।

ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ, ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ ।

ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ । ਹੇ ਨਾਨਕ ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।੭।


ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ
ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ
ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥
ਗੁਰ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥ {ਪੰਨਾ ੨੮੫}


ਪਦ ਅਰਥ :—
ਬਿਸਮਨ ਬਿਸਮਹੈਰਾਨ ਤੋਂ ਹੈਰਾਨ । ਬਿਸਮਾਦਹੈਰਾਨ । ਸ੍ਵਾਦਆਨੰਦ । ਰਾਚਿ ਰਹੇਮਸਤ ਰਹਿੰਦੇ ਹਨ । ਓਇਉਹ ਮਨੁੱਖ (ਜਿਨ੍ਹਾਂ ਨੂੰ ਨਾਮ-ਪਦਾਰਥ ਮਿਲਦਾ ਹੈ) ।

ਅਰਥ :
ਜਿਸ ਜਿਸ ਮਨੁੱਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ, (ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ ।

ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ, ਤੇ ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ ।

ਉਹ (ਸੇਵਕ ਖ਼ੁਦ) ਨਾਮ ਦੀ ਦਾਤਿ ਵੰਡਦੇ ਹਨ, ਤੇ (ਜੀਵਾਂ ਦੇ) ਦੁੱਖ ਕੱਟਦੇ ਹਨ, ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।

ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ, ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤਿ ਜੁੜਦੀ ਹੈ ।

(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤਿ-ਸਾਲਾਹ ਕਰਦਾ ਹੈ । ਹੇ ਨਾਨਕ ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ।੮।੧੬।

No comments:

Post a Comment