Wednesday 4 September 2013

Sukhmani Sahib (21-22)




ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥ {ਪੰਨਾ ੨੯੦}


ਪਦ ਅਰਥ :
ਸਰਗੁਨਤ੍ਰਿਗੁਣੀ ਮਾਇਆ ਦਾ ਰੂਪ । ਨਿਰਗੁਨਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ । ਨਿਰੰਕਾਰਆਕਾਰ-ਰਹਿਤ । ਸੁੰਨਸੁੰਞ, ਜਿਥੇ ਕੁਝ ਨਾਹ ਹੋਵੇ । ਸੁੰਨ ਸਮਾਧੀਟਿਕਾਉ ਦੀ ਉਹ ਅਵਸਥਾ ਜਿਥੇ ਸੁੰਞ ਹੋਵੇ, ਕੋਈ ਫੁਰਨਾ ਨਾਹ ਉਠੇ । ਕੀਆਪੈਦਾ ਕੀਤਾ ਹੋਇਆ । ਜਾਪਿਜਾਪੈ, ਜਪ ਰਿਹਾ ਹੈ, ਯਾਦ ਕਰ ਰਿਹਾ ਹੈ ।

ਅਰਥ :
ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ । ਹੇ ਨਾਨਕ ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ ।੧।


ਅਸਟਪਦੀ ॥
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥
ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ
ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥
ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ {ਪੰਨਾ ੨੯੦-੨੯੧}


ਪਦ ਅਰਥ :
ਅਕਾਰੁਸਰੂਪ, ਸ਼ਕਲ । ਦ੍ਰਿਸਟੇਤਾਦਿੱਸਦਾ । ਕਹ ਤੇਕਿਸ (ਜੀਵ) ਤੋਂ ? ਕਿਸੁ ਸੰਗਿਕਿਸ ਦੇ ਨਾਲ ? ਬਰਨੁਵਰਣ, ਰੰਗ । ਚਿਹਨੁਨਿਸ਼ਾਨ । ਨ ਜਾਪਤਨਹੀਂ ਸੀ ਜਾਪਦਾ, ਨਹੀਂ ਸੀ ਦਿੱਸਦਾ ਹਰਖਖ਼ੁਸ਼ੀ । ਸੋਗਚਿੰਤਾ । ਬਿਆਪਤਪੋਹ ਸਕਦਾ ਸੀ । ਵਰਤੀਜਾਵਰਤਾਇਆ ।

ਅਰਥ :
ਜਦੋਂ (ਜਗਤ ਦੇ ਜੀਆਂ ਦੀ ਅਜੇ) ਕੋਈ ਸ਼ਕਲ ਹੀ ਨਹੀਂ ਦਿੱਸਦੀ ਸੀ, ਤਦੋਂ ਪਾਪ ਜਾਂ ਪੁੰਨ ਕਿਸ (ਜੀਵ) ਤੋਂ ਹੋ ਸਕਦਾ ਸੀ ?

ਜਦੋਂ (ਪ੍ਰਭੂ ਨੇ) ਆਪ ਅਫੁਰ ਅਵਸਥਾ ਵਾਲੀ ਸਮਾਧੀ ਲਾਈ ਹੋਈ ਸੀ (ਭਾਵ ਜਦੋਂ ਆਪਣੇ ਆਪ ਵਿਚ ਹੀ ਮਸਤ ਸੀ) ਤਦੋਂ (ਕਿਸ ਨੇ) ਕਿਸੇ ਨਾਲ ਵੈਰ-ਵਿਰੋਧ ਕਮਾਉਣਾ ਸੀ ?

ਜਦੋਂ ਇਸ (ਜਗਤ) ਦਾ ਕੋਈ ਰੰਗ-ਰੂਪ ਹੀ ਨਹੀਂ ਸੀ ਦਿੱਸਦਾ, ਤਦੋਂ ਦੱਸੋ ਖ਼ੁਸ਼ੀ ਜਾਂ ਚਿੰਤਾ ਕਿਸ ਨੂੰ ਪੋਹ ਸਕਦੇ ਸਨ ?

ਜਦੋਂ ਅਕਾਲ ਪੁਰਖ ਕੇਵਲ ਆਪ ਹੀ ਆਪ ਸੀ, ਤਦੋਂ ਮੋਹ ਕਿਥੇ ਹੋ ਸਕਦਾ ਸੀ, ਤੇ ਭਰਮ-ਭੁਲੇਖੇ ਕਿਸ ਨੂੰ ਹੋ ਸਕਦੇ ਸਨ ?

ਹੇ ਨਾਨਕ ! (ਜਗਤ ਰੂਪ) ਅਪਾਣੀ ਖੇਡ ਪ੍ਰਭੂ ਨੇ ਆਪ ਬਣਾਈ ਹੈ, (ਉਸ ਤੋਂ ਬਿਨਾ ਇਸ ਖੇਡ ਦਾ) ਬਨਾਉਣ ਵਾਲਾ ਕੋਈ ਹੋਰ ਨਹੀਂ ਹੈ ।੧।

ਜਬ ਹੋਵਤ ਪ੍ਰਭ ਕੇਵਲ ਧਨੀਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ
ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥ {ਪੰਨਾ ੨੯੧}


ਪਦ ਅਰਥ :
ਧਨੀਮਾਲਕ । ਬੰਧ—(ਮਾਇਆ ਦੇ) ਬੰਧਨ । ਮੁਕਤਿਮਾਇਆ ਤੋਂ ਖ਼ਲਾਸੀ । ਗਨੀਸਮਝੀਏ । ਅਗਮਜਿਸ ਤਕ ਪਹੁੰਚ ਨ ਹੋ ਸਕੇ । ਅਪਾਰਬੇਅੰਤ । ਅਉਤਾਰਜਨਮ ਲੈਣ ਵਾਲੇ, ਉਤਰਨ ਵਾਲੇ । ਸਿਵਜੀਵਾਤਮਾ । ਸਕਤਿਮਾਇਆ । ਕਿਤੁ ਠਾਇਕਿਥੇ ? ਚਲਿਤਤਮਾਸ਼ੇ ।


ਅਰਥ :
ਜਦੋਂ ਮਾਲਕ ਪ੍ਰਭੂ ਸਿਰਫ਼ (ਆਪ ਹੀ) ਸੀ, ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ ?

ਜਦੋਂ ਅਗਮ ਤੇ ਬੇਅੰਤ ਪ੍ਰਭੂ ਇਕ ਆਪ ਹੀ ਸੀ, ਤਦੋਂ ਦੱਸੋ, ਨਰਕਾਂ ਤੇ ਸੁਰਗਾਂ ਵਿਚ ਆਉਣ ਵਾਲੇ ਕੇਹੜੇ ਜੀਵ ਸਨ ?

ਜਦੋਂ ਸੁਤੇ ਹੀ ਪ੍ਰਭੂ ਤ੍ਰਿਗੁਣੀ ਮਾਇਆ ਤੋਂ ਪਰੇ ਸੀ, (ਭਾਵ, ਜਦੋਂ ਉਸ ਨੇ ਮਾਇਆ ਰਚੀ ਹੀ ਨਹੀਂ ਸੀ) ਤਦੋਂ ਦੱਸੋ, ਕਿਥੇ ਸਨ ਜੀਵ ਤੇ ਕਿਥੇ ਸੀ ਮਾਇਆ ?

ਜਦੋਂ ਪ੍ਰਭੂ ਆਪ ਹੀ ਆਪਣੀ ਜੋਤਿ ਜਗਾਈ ਬੈਠਾ ਸੀ, ਤਦੋਂ ਕੌਣ ਨਿਡਰ ਸੀ ਤੇ ਕੌਣ ਕਿਸੇ ਤੋਂ ਡਰਦੇ ਸਨ ?

ਹੇ ਨਾਨਕ ! ਅਕਾਲ ਪੁਰਖ ਅਗਮ ਤੇ ਬੇਅੰਤ ਹੈ; ਆਪਣੇ ਤਮਾਸ਼ੇ ਆਪ ਹੀ ਕਰਨ ਵਾਲਾ ਹੈ ।੨।


ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ {ਪੰਨਾ ੨੯੧}


ਪਦ ਅਰਥ :—
ਆਸਨਤਖ਼ਤ, ਸਰੂਪ । ਤਹਓਥੇ । ਤ੍ਰਾਸਡਰ । ਜਮ - ਮੌਤ ਅਬਿਗਤਅਦ੍ਰਿਸ਼ਟ ਪ੍ਰਭੂ । ਅਗੋਚਰਜਿਸ ਤਕ ਸਰੀਰਕ ਇੰਦ੍ਰਿਆਂ ਦੀ ਪਹੁੰਚ ਨਾਹ ਹੋਵੇ । ਚਿਤ੍ਰ ਗੁਪਤਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਪੁੱਛਣ ਵਾਲੇ । ਅਗਾਧਅਥਾਹ ਅਚਰਜਾਹੈਰਾਨ ਕਰਨ ਵਾਲਾ । ਉਪਰਜਾਪੈਦਾ ਕੀਤਾ ਹੈ ।

ਅਰਥ :
ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ, ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ ?

ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ, ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ ?

ਜਦੋਂ ਅਦ੍ਰਿਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ ਤਦੋਂ ਚਿਤ੍ਰ ਗੁਪਤ ਕਿਸ ਨੂੰ ਲੇਖਾ ਪੁੱਛ ਸਕਦੇ ਸਨ ?

ਜਦੋਂ ਮਾਲਕ ਮਾਇਆ-ਰਹਿਤ ਅਥਾਹ ਅਗੋਚਰ ਆਪ ਹੀ ਸੀ, ਤਦੋਂ ਕੌਣ ਮਾਇਆ ਦੇ ਬੰਧਨਾਂ ਤੋਂ ਮੁਕਤ ਸਨ ਤੇ ਕੌਣ ਬੰਧਨਾਂ ਵਿਚ ਬੱਝੇ ਹੋਏ ਹਨ ?

ਉਹ ਅਚਰਜ-ਰੂਪ ਪ੍ਰਭੂ ਆਪਣੇ ਵਰਗਾ ਆਪ ਹੀ ਹੈ । ਹੇ ਨਾਨਕ ! ਆਪਣਾ ਆਕਾਰ ਉਸ ਨੇ ਆਪ ਹੀ ਪੈਦਾ ਕੀਤਾ ਹੈ ।੩।


ਜਹ ਨਿਰਮਲ ਪੁਰਖੁ ਪੁਰਖਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥
ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥
ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥
ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥
ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥ {ਪੰਨਾ ੨੯੧}


ਪਦ ਅਰਥ :
ਪੁਰਖੁਆਕਾਲ ਪੁਰਖ । ਪੁਰਖਪਤਿਪੁਰਖਾਂ ਦਾ ਪਤੀ, ਜੀਵਾਂ ਦਾ ਮਾਲਕ । ਨਿਰਬਾਨਵਾਸ਼ਨਾ-ਰਹਿਤ । ਜਗਦੀਸਜਗਤ ਦਾ (ਈਸ਼) ਮਾਲਕ । ਛਲਧੋਖਾ । ਛਿਦ੍ਰਐਬ । ਕੀਸਕਿਸ ਨੂੰ ? ਤ੍ਰਿਪਤਾਵੈਰੱਜਦਾ ਹੈ । ਸੁਮਾਰੁਅੰਦਾਜ਼ਾ ।


ਅਰਥ :
ਜਿਸ ਅਵਸਥਾ ਵਿਚ ਜੀਵਾਂ ਦਾ ਮਾਲਕ ਨਿਰਮਲ ਪ੍ਰਭੂ ਆਪ ਹੀ ਸੀ ਓਥੇ ਉਹ ਮੈਲ-ਰਹਿਤ ਸੀ, ਤਾਂ ਦੱਸੋ, ਉਸ ਨੇ ਕੇਹੜੀ ਮੈਲ ਧੋਣੀ ਸੀ ?

ਜਿਥੇ ਮਾਇਆ-ਰਹਿਤ, ਆਕਾਰ-ਰਹਿਤ ਤੇ ਵਾਸ਼ਨਾ-ਰਹਿਤ ਪ੍ਰਭੂ ਹੀ ਸੀ, ਉਥੇ ਮਾਣ ਅਹੰਕਾਰ ਕਿਸ ਨੂੰ ਹੋਣਾ ਸੀ ?

ਜਿਥੇ ਕੇਵਲ ਜਗਤ ਦੇ ਮਾਲਕ ਪ੍ਰਭੂ ਦੀ ਹੀ ਹਸਤੀ ਸੀ, ਓਥੇ ਦੱਸੋ, ਛਲ ਤੇ ਐਬ ਕਿਸ ਨੂੰ ਲੱਗ ਸਕਦੇ ਸਨ ?

ਜਦੋਂ ਜੋਤਿ-ਰੂਪ ਪ੍ਰਭੂ ਆਪਣੀ ਹੀ ਜੋਤਿ ਵਿਚ ਲੀਨ ਸੀ, ਤਦੋਂ ਕਿਸ ਨੂੰ (ਮਾਇਆ ਦੀ) ਭੁੱਖ ਹੋ ਸਕਦੀ ਸੀ ਤੇ ਕੌਣ ਰੱਜਿਆ ਹੋਇਆ ਸੀ ?

ਕਰਤਾਰ ਆਪ ਹੀ ਸਭ ਕੁਝ ਕਰਨ ਵਾਲਾ ਤੇ ਜੀਵਾਂ ਤੋਂ ਕਰਾਉਣ ਵਾਲਾ ਹੈ । ਹੇ ਨਾਨਕ ! ਕਰਤਾਰ ਦਾ ਅੰਦਾਜ਼ਾ ਨਹੀਂ ਪਾਇਆ ਜਾ ਸਕਦਾ ।੪।


ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ
ਜਬ ਆਪਨ ਆਪੁ ਆਪਿ ਉਰਿਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥
ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨੁ ਠਾਕੁਰੁ ਕਉਨੁ ਕਹੀਐ ਚੇਰਾ ॥
ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ {ਪੰਨਾ ੨੯੧}


ਪਦ ਅਰਥ :
ਸੁਤਪੁਤ੍ਰ । ਭਾਈਭਰਾ । ਕਲਾਤਾਕਤ । ਪਰਬੀਨਸਿਆਣਾ । ਚੀਨ@—ਜਾਣਦਾ, ਪਛਾਣਦਾ ਆਪਨ ਆਪੁਆਪਣੇ ਆਪ ਨੂੰ । ਉਰਿਧਾਰੈਹਿਰਦੇ ਵਿਚ ਟਿਕਾਉਂਦਾ ਹੈ । ਠਾਕੁਰੁਮਾਲਕ । ਚੇਰਾਸੇਵਕ । ਕਹਾ ਬੀਚਾਰੈਕਿਥੇ ਕੋਈ ਵਿਚਾਰਦਾ ਹੈ ? ਬਿਸਮਨ ਬਿਸਮਅਚਰਜ ਤੋਂ ਅਚਰਜ ।

ਅਰਥ :
ਜਦੋਂ ਪ੍ਰਭੂ ਨੇ ਆਪਣੀ ਸੋਭਾ ਆਪਣੇ ਹੀ ਨਾਲ ਬਣਾਈ ਸੀ (ਭਾਵ, ਜਦੋਂ ਕੋਈ ਹੋਰ ਉਸ ਦੀ ਸੋਭਾ ਕਰਨ ਵਾਲਾ ਨਹੀਂ ਸੀ) ਤਦੋਂ ਕੌਣ ਮਾਂ, ਪਿਉ, ਮਿਤ੍ਰ, ਪੁਤ੍ਰ ਜਾਂ ਭਰਾ ਸੀ ?

ਜਦੋਂ ਅਕਾਲ ਪੁਰਖ ਆਪ ਹੀ ਸਾਰੀਆਂ ਤਾਕਤਾਂ ਵਿਚ ਸਿਆਣਾ ਸੀ, ਤਦੋਂ ਕਿਥੇ ਕੋਈ ਵੇਦ (ਹਿੰਦੂ ਧਰਮ ਪੁਸਤਕ) ਤੇ ਕਤੇਬਾਂ (ਮੁਸਲਮਾਨਾਂ ਦੇ ਧਰਮ ਪੁਸਤਕ) ਵਿਚਾਰਦਾ ਸੀ ?

ਜਦੋਂ ਪ੍ਰਭੂ ਆਪਣੇ ਆਪ ਨੂੰ ਆਪ ਹੀ ਆਪਣੇ ਆਪ ਵਿਚ ਟਿਕਾਈ ਬੈਠਾ ਸੀ, ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ ? ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ ?

ਹੇ ਨਾਨਕ ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖਹੇ ਪ੍ਰਭੂ !) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ, ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ ।੫।


ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥
ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥
ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥
ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥
ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥ {ਪੰਨਾ ੨੯੧}


ਪਦ ਅਰਥ :
ਅਛਲਜੋ ਛਲਿਆ ਨਾ ਜਾ ਸਕੇ, ਜਿਸ ਨੂੰ ਧੋਖਾ ਨਾਹ ਦਿੱਤਾ ਜਾ ਸਕੇ । ਅਛੇਦਜੋ ਛੇਦਿਆ ਨਾ ਜਾ ਸਕੇ, ਨਾਸ-ਰਹਿਤ । ਅਭੇਦਜਿਸ ਦਾ ਭੇਤ ਨ ਪਾਇਆ ਜਾ ਸਕੇ । ਊਹਾਓਥੇ । ਕਿਸਹਿਕਿਸ ਨੂੰ ? ਆਪਸ ਕਉਆਪਣੇ ਆਪ ਨੂੰ । ਆਪਹਿਆਪ ਹੀ । ਆਦੇਸੁਨਮਸਕਾਰ, ਪ੍ਰਣਾਮ । ਪਰਵੇਸੁਦਖ਼ਲ, ਪ੍ਰਭਾਵ । ਅਚਿੰਤੁਬੇ-ਫ਼ਿਕਰ । ਆਪਨ ਆਪੁਆਪਣੇ ਆਪ ਨੂੰਪਤੀਆਰਾਪਤਿਆਉਣ ਵਾਲਾ । ਪਹੂਚਾਪਹੁੰਚਿਆ ਹੋਇਆ ਹੈ ।

ਅਰਥ :
ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ, ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ ?

(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ, (ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ ।

ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ, ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ ।

ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ, ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ ?

ਹੇ ਨਾਨਕ ! ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ, ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ।੬।


ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥
ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥
ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖ´ਾਨ ॥
ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥ {ਪੰਨਾ ੨੯੨}


ਪਦ ਅਰਥ :
ਪਰਪੰਚੁਦ੍ਰਿਸ਼ਟਮਾਨ ਸੰਸਾਰ । ਬਿਸਥਾਰੁਪਸਾਰਾ । ਕਹਾਵਤਗੱਲ । ਬੰਛਾਵਤਚਾਹੁਣ ਵਾਲਾ । ਆਲ ਜਾਲਘਰਾਂ ਦਾ ਬੰਧਨ । ਮਾਨਆਦਰ । ਅਪਮਾਨਨਿਰਾਦਰੀ । ਕੀਓ ਬਖ´ਾਨਦੱਸੇ ਗਏ । ਸੰਕੋਚੈਇਕੱਠਾ ਕਰਦਾ ਹੈ, ਸਮੇਟਦਾ ਹੈ ।

ਅਰਥ :
ਜਦੋਂ ਪ੍ਰਭੂ ਨੇ ਆਪ ਜਗਤ ਦੀ ਖੇਡ ਰਚ ਦਿੱਤੀ, ਤੇ ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ ਖਲੇਰ ਦਿੱਤਾ;

ਤਦੋਂ ਇਹ ਗੱਲ ਚੱਲ ਪਈ ਕਿ ਇਹ ਪਾਪ ਹੈ ਇਹ ਪੁੰਨ ਹੈ, ਤਦੋਂ ਕੋਈ ਜੀਵ ਨਰਕਾਂ ਦਾ ਭਾਗੀ ਤੇ ਕੋਈ ਸੁਰਗਾਂ ਦਾ ਚਾਹਵਾਨ ਬਣਿਆ;

ਘਰਾਂ ਦੇ ਧੰਧੇ, ਮਾਇਆ ਦੇ ਬੰਧਨ, ਅਹੰਕਾਰ, ਮੋਹ, ਭੁਲੇਖੇ, ਡਰ, ਦੁੱਖ, ਸੁਖ, ਆਦਰ ਨਿਰਾਦਰੀਇਹੋ ਜਿਹੀਆਂ ਕਈ ਕਿਸਮ ਦੀਆਂ ਗੱਲਾਂ ਚੱਲ ਪਈਆਂ ।

ਹੇ ਨਾਨਕ ! ਪ੍ਰਭੂ ਆਪਣਾ ਤਮਾਸ਼ਾ ਕਰ ਕੇ ਆਪ ਵੇਖ ਰਿਹਾ ਹੈ । ਜਦੋਂ ਇਸ ਖੇਡ ਨੂੰ ਸਮੇਟਦਾ ਹੈ ਤਾਂ ਇਕ ਆਪ ਹੀ ਆਪ ਹੋ ਜਾਂਦਾ ਹੈ ।੭।


ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥
ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥
ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸੁ ਬੋਲੈ ॥੮॥੨੧॥ {ਪੰਨਾ ੨੯੨}


ਪਦ ਅਰਥ :
ਅਬਿਗਤੁਅਦ੍ਰਿਸ਼ਟ ਪ੍ਰਭੂ । ਸੰਤ ਪਰਤਾਪਿਸੰਤਾਂ ਦੇ ਪਰਤਾਪ ਵਾਸਤੇ, ਸੰਤਾਂ ਦੀ ਮਹਿਮਾ ਵਧਾਉਣ ਲਈ । ਧਨੀਮਾਲਕ । ਦੁਹੂ ਪਾਖ ਕਾ—(ਸੰਤਾਂ ਦਾ ਪਰਤਾਪ ਤੇ ਮਾਇਆ ਦਾ ਪ੍ਰਭਾਵ ਰੂਪ) ਦੋਹਾਂ ਪਾਸਿਆਂ ਦਾ । ਬਨੀਫਬਦੀ ਹੈ । ਨਿਰਜੋਗਨਿਰਲੇਪ । ਆਪਨ ਨਾਇਆਪਣੇ ਨਾਮ ਵਿਚ । ਖੇਲਮਾਇਆ ਦੀਆਂ ਖੇਡਾਂ ਵਿਚ । ਬੇਸੁਮਾਰਹੇ ਬੇਅੰਤ !


ਅਰਥ :—
ਜਿਥੇ ਅਦ੍ਰਿਸ਼ਟ ਪ੍ਰਭੂ ਹੈ ਓਥੇ ਉਸ ਦਾ ਭਗਤ ਹੈ, ਜਿਥੇ ਭਗਤ ਹੈ ਓਥੇ ਉਹ ਪ੍ਰਭੂ ਆਪ ਹੈ । ਹਰ ਥਾਂ ਸੰਤਾਂ ਦੀ ਮਹਿਮਾ ਵਾਸਤੇ ਪ੍ਰਭੂ ਜਗਤ ਦਾ ਖਿਲਾਰਾ ਖਿਲਾਰ ਰਿਹਾ ਹੈ ।

ਪ੍ਰਭੂ ਜੀ ਆਪਣੀ ਸੋਭਾ ਆਪ ਹੀ ਜਾਣਦੇ ਹਨ, (ਸੰਤਾਂ ਦਾ ਪ੍ਰਤਾਪ ਤੇ ਮਾਇਆ ਦਾ ਪ੍ਰਭਾਵਇਨ੍ਹਾਂ) ਦੋਹਾਂ ਪੱਖਾਂ ਦਾ ਮਾਲਕ ਪ੍ਰਭੂ ਆਪ ਹੈ ।

ਪ੍ਰਭੂ ਆਪ ਹੀ ਖੇਡਾਂ ਖੇਡ ਰਿਹਾ ਹੈ ਆਪ ਹੀ ਆਨੰਦ ਤਮਾਸ਼ੇ ਕਰ ਰਿਹਾ ਹੈ, ਆਪ ਹੀ ਰਸਾਂ ਨੂੰ ਭੋਗਣ ਵਾਲਾ ਹੈ ਤੇ ਆਪ ਹੀ ਨਿਰਲੇਪ ਹੈ ।

ਜੋ ਉਸ ਨੂੰ ਭਾਉਂਦਾ ਹੈ, ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ, ਤੇ ਜਿਸ ਨੂੰ ਚਾਹੁੰਦਾ ਹੈ ਮਾਇਆ ਦੀਆਂ ਖੇਡਾਂ ਖਿਡਾਉਂਦਾ ਹੈ ।

ਹੇ ਨਾਨਕ (ਇਉਂ ਅਰਦਾਸ ਕਰ ਤੇ ਆਖ) ਹੇ ਬੇਅੰਤ ! ਹੇ ਅਥਾਹ ! ਹੇ ਅਗਣਤ ! ਹੇ ਅਡੋਲ ਪ੍ਰਭੂ ! ਜਿਵੇਂ ਤੂੰ ਬੁਲਾਉਂਦਾ ਹੈਂ ਤਿਵੇਂ ਤੇਰੇ ਦਾਸ ਬੋਲਦੇ ਹਨ ।੮।੨੧।


ਨੋਟ :ਇਸ ਅਸ਼ਟਪਦੀ ਵਿਚ ਇਸ ਖ਼ਿਆਲ ਦਾ ਖੰਡਨ ਕੀਤਾ ਹੈ ਕਿ ਜਗਤ ਦੀ ਰਚਨਾ ਜੀਵਾਂ ਦੇ ਕਰਮਾਂ ਕਰਕੇ ਹੋਈ । ਗੁਰ-ਆਸ਼ੇ ਅਨੁਸਾਰ ਸਿਰਫ਼ ਪਰਮਾਤਮਾ ਹੀ ਅਨਾਦੀ ਹੈ । ਜਦੋਂ ਅਜੇ ਜਗਤ ਹੈ ਹੀ ਨਹੀਂ ਸੀ, ਕੇਵਲ ਅਕਾਲ ਪੁਰਖ ਹੀ ਸੀ, ਤਦੋਂ ਨਾ ਕੋਈ ਜੀਵ ਸਨ, ਨਾ ਹੀ ਮਾਇਆ ਸੀ । ਤਦੋਂ ਕਰਮਾਂ ਦਾ ਭੀ ਅਭਾਵ ਸੀ । ਪਰਮਾਤਮਾ ਨੇ ਆਪ ਹੀ ਇਹ ਖੇਡ ਰਚੀ । ਕਰਮਾਂ ਦਾ, ਨਰਕ ਸੁਰਗ ਦਾ, ਪਾਪ ਪੁੰਨ ਦਾ ਸਿਲਸਿਲਾ ਤਦੋਂ ਸ਼ੁਰੂ ਹੋਇਆ, ਜਦੋਂ ਜਗਤ ਹੋਂਦ ਵਿਚ ਆ ਗਿਆ ।


ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥ {ਪੰਨਾ ੨੯੨}


ਪਦ ਅਰਥ :
ਵਰਤਣਹਾਰਸਭ ਥਾਈਂ ਮੌਜੂਦ । ਪਸਰਿਆਸਭ ਥਾਈਂ ਹਾਜ਼ਰ ਹੈਂ । ਕਹੁਕਿਥੇ ? ਦ੍ਰਿਸਟਾਰਵੇਖਣ ਵਿਚ ਆਉਂਦਾ ਹੈ

ਅਰਥ :—
ਹੇ ਜੀਆਂ ਜੰਤਾਂ ਦੇ ਪਾਲਣ ਵਾਲੇ ਪ੍ਰਭੂ ! ਤੂੰ ਆਪ ਹੀ ਸਭ ਥਾਈਂ ਵਰਤ ਰਿਹਾ ਹੈਂ । ਹੇ ਨਾਨਕ ! ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ, (ਉਸ ਤੋਂ ਬਿਨਾ ਕੋਈ) ਦੂਜਾ ਕਿਥੇ ਵੇਖਣ ਵਿਚ ਆਇਆ ਹੈ ?


ਅਸਟਪਦੀ ॥
ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥
ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ਆਪਨੈ ਭਾਣੈ ਲਏ ਸਮਾਏ ॥
ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥
ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥
ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ {ਪੰਨਾ ੨੯੨}


ਪਦ ਅਰਥ :
ਕਥੈਬੋਲਦਾ ਹੈ । ਸੁਨਨੈਹਾਰੁਸੁਣਨ ਵਾਲਾ । ਆਪਹਿਆਪ ਹੀ । ਬਿਸਥਾਰੁਖਿਲਾਰਾ, ਪਸਾਰਾ । ਉਪਾਏਪੈਦਾ ਕਰਦਾ ਹੈ । ਲਏ ਸਮਾਏਸਮੇਟ ਲੈਂਦਾ ਹੈ । ਭਿੰਨਵੱਖਰਾ । ਸੂਤਿਧਾਗੇ ਵਿਚ । ਬੁਝਾਏਸੂਝ ਦੇਂਦਾ ਹੈ । ਸਮਦਰਸੀਸਭ ਨੂੰ ਇਕੋ ਨਜ਼ਰ ਨਾਲ ਤੱਕਣ ਵਾਲਾ । ਜੇਤਾਜਿੱਤਣ ਵਾਲਾ । ਤਤਅਸਲੀਅਤ । ਬੇਤਾਜਾਣਨ ਵਾਲਾ ।

ਅਰਥ :—
(ਸਭ ਜੀਵਾਂ ਵਿਚ) ਪ੍ਰਭੂ ਆਪ ਬੋਲ ਰਿਹਾ ਹੈ ਆਪ ਹੀ ਸੁਣਨ ਵਾਲਾ ਹੈ, ਆਪ ਹੀ ਇੱਕ ਹੈ (ਸ੍ਰਿਸ਼ਟੀ ਰਚਣ ਤੋਂ ਪਹਿਲਾਂ), ਤੇ ਆਪ ਹੀ (ਜਗਤ ਨੂੰ ਆਪਣੇ ਵਿਚ) ਸਮੇਟ ਲੈਂਦਾ ਹੈ ।

(ਹੇ ਪ੍ਰਭੂ !) ਤੈਥੋਂ ਵੱਖਰਾ ਕੁਝ ਨਹੀਂ ਹੈ, ਤੂੰ (ਆਪਣੇ ਹੁਕਮ-ਰੂਪ) ਧਾਗੇ ਵਿਚ ਸਾਰੇ ਜਗਤ ਨੂੰ ਪ੍ਰੋ ਰੱਖਿਆ ਹੈ ।

ਜਿਸ ਮਨੁੱਖ ਨੂੰ ਪ੍ਰਭੂ ਜੀ ਆਪ ਸੂਝ ਬਖ਼ਸ਼ਦੇ ਹਨ, ਉਹ ਮਨੁੱਖ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹਾਸਲ ਕਰ ਲੈਂਦਾ ਹੈ ।

ਉਹ ਮਨੁੱਖ ਸਭ ਵਲ ਇਕ ਨਜ਼ਰ ਨਾਲ ਤੱਕਦਾ ਹੈ, ਅਕਾਲ ਪੁਰਖ ਦਾ ਮਹਰਮ ਹੋ ਜਾਂਦਾ ਹੈ । ਹੇ ਨਾਨਕ ! ਉਹ ਸਾਰੇ ਜਗਤ ਦਾ ਜਿੱਤਣ ਵਾਲਾ ਹੈ ।੧।


ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥
ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥
ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥
ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥
ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੧॥ {ਪੰਨਾ ੨੯੨}


ਪਦ ਅਰਥ :
ਹਾਥਵੱਸ ਵਿਚ । ਕੋਦਾ । ਨਾਥੁਮਾਲਕ । ਮਨਹੁਮਨ ਤੋਂ । ਬਿਸਾਰੈਭੁਲਾ ਦੇਂਦਾ ਹੈ । ਤਜਿਛੱਡ ਕੇ । ਅਵਰ ਕਹਾਹੋਰ ਕਿਥੇ ? ਕੋਕੋਈ ਮਨੁੱਖ । ਸਭ ਸਿਰਿਸਾਰਿਆਂ ਦੇ ਸਿਰ ਉਤੇ । ਨਿਰੰਜਨ ਰਾਇਉਹ ਰਾਜਾ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।


ਅਰਥ :
ਸਾਰੇ ਜੀਵ ਜੰਤ ਉਸ ਪ੍ਰਭੂ ਦੇ ਵੱਸ ਵਿਚ ਹਨ, ਉਹ ਦੀਨਾਂ ਤੇ ਦਇਆ ਕਰਨ ਵਾਲਾ ਹੈ, ਤੇ, ਅਨਾਥਾਂ ਦਾ ਮਾਲਿਕ ਹੈ ।

ਜਿਸ ਜੀਵ ਨੂੰ ਪ੍ਰਭੂ ਆਪ ਰੱਖਦਾ ਹੈ ਉਸ ਨੂੰ ਕੋਈ ਮਾਰ ਨਹੀਂ ਸਕਦਾ । ਮੋਇਆ ਹੋਇਆ (ਤਾਂ) ਉਹ ਜੀਵ ਹੈ ਜਿਸ ਨੂੰ ਪ੍ਰਭੂ ਭੁਲਾ ਦੇਂਦਾ ਹੈ ।

ਉਸ ਪ੍ਰਭੂ ਨੂੰ ਛੱਡ ਕੇ ਹੋਰ ਕਿਥੇ ਕੋਈ ਜਾਏ ? ਸਭ ਜੀਵਾਂ ਦੇ ਸਿਰ ਤੇ ਇਕ ਆਪ ਹੀ ਪ੍ਰਭੂ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।

ਉਸ ਪ੍ਰਭੂ ਨੂੰ ਅੰਦਰ ਬਾਹਰ ਸਭ ਥਾਈਂ ਅੰਗ-ਸੰਗ ਜਾਣਹੁ, ਜਿਸ ਦੇ ਵੱਸ ਵਿਚ ਸਭ ਜੀਵਾਂ ਦੀ ਜ਼ਿੰਦਗੀ ਦਾ ਭੇਤ ਹੈ ।

ਹੇ ਨਾਨਕ ! (ਆਖ, ਪ੍ਰਭੂ ਦੇ) ਸੇਵਕ ਉਸ ਤੋਂ ਸਦਕੇ ਹਨ ਜੋ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ ਤੇ ਅਪਾਰ ਹੈ ।੨।


ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥
ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥
ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥
ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥
ਮਨ ਅੰਤਰਿ ਬਿਸ੍ਵਾਸੁ ਕਰ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥ {ਪੰਨਾ ੨੯੨}


ਪਦ ਅਰਥ :
ਪੂਰਿ ਰਹੇਸਭ ਥਾਈਂ ਵਿਆਪਕ ਹਨ । ਅੰਤਰਜਾਮੀਦਿਲ ਦੀ ਜਾਣਨ ਵਾਲਾ । ਜੀਅਨਜੀਵਾਂ ਨੂੰ । ਬਹੁ ਭਾਤਿਕਈ ਤਰੀਕਿਆਂ ਨਾਲ । ਬਿਸ੍ਵਾਸੁਯਕੀਨ,ਸ਼ਰਧਾ ।

ਅਰਥ :
ਦਇਆ ਦੇ ਘਰ ਪ੍ਰਭੂ ਜੀ ਸਭ ਥਾਈਂ ਭਰਪੂਰ ਹਨ, ਤੇ ਸਭ ਜੀਵਾਂ ਤੇ ਮੇਹਰ ਕਰਦੇ ਹਨ ।

ਪ੍ਰਭੂ ਆਪਣੇ ਖੇਲ ਆਪ ਜਾਣਦਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਸਭ ਥਾਈਂ ਮੌਜੂਦ ਹੈ ।

ਜੀਵਾਂ ਨੂੰ ਕਈ ਤਰੀਕੀਆਂ ਨਾਲ ਪਾਲਦਾ ਹੈ, ਜੋ ਜੋ ਜੀਵ ਉਸ ਨੇ ਪੈਦਾ ਕੀਤਾ ਹੈ, ਉਹ ਉਸੇ ਪ੍ਰਭੂ ਨੂੰ ਸਿਮਰਦਾ ਹੈ ।

ਜਿਸ ਉਤੇ ਤ੍ਰੁੱਠਦਾ ਹੈ ਉਸ ਨੂੰ ਨਾਲ ਜੋੜ ਲੈਂਦਾ ਹੈ, (ਜਿਨ੍ਹਾਂ ਤੇ ਤ੍ਰੁੱਠਦਾ ਹੈ) ਉਹ ਉਸ ਦੇ ਗੁਣ ਗਾ ਕੇ ਉਸ ਦੀ ਭਗਤੀ ਕਰਦੇ ਹਨ ।

ਹੇ ਨਾਨਕ ! ਜਿਸ ਮਨੁੱਖ ਨੇ ਮਨ ਵਿਚ ਸ਼ਰਧਾ ਧਾਰ ਕੇ ਪ੍ਰਭੂ ਨੂੰ (ਸੱਚਮੁਚ ਹੋਂਦ ਵਾਲਾ) ਮੰਨ ਲਿਆ ਹੈ, ਉਸ ਨੇ ਉਸ ਇੱਕ ਕਰਤਾਰ ਨੂੰ ਹੀ ਪਛਾਣਿਆ ਹੈ ।੩।


ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥
ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥
ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥
ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥
ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥ {ਪੰਨਾ ੨੯੨}


ਪਦ ਅਰਥ :
ਨਾਇਨਾਮ ਵਿਚ । ਬੂਝਿਸਮਝ ਕੇ । ਪਰਮ ਪਦੁਉੱਚਾ ਦਰਜਾ । ਇਸ ਤੇ ਊਪਰਿਇਸ ਤੋਂ ਉਤਾਂਹ, ਇਸ ਤੋਂ ਚੰਗੀ । ਜਾ ਕੇ ਮਨਿਜਿਨ੍ਹਾਂ ਦੇ ਮਨ ਵਿਚ । ਆਪਹਿਆਪ ਹੀ ।


ਅਰਥ :
(ਜੋ) ਸੇਵਕ ਇਕ ਪ੍ਰਭੂ ਦੇ ਨਾਮ ਵਿਚ ਟਿਕਿਆ ਹੋਇਆ ਹੈ, ਉਸ ਦੀ ਆਸ ਕਦੇ ਖ਼ਾਲੀ ਨਹੀਂ ਜਾਂਦੀ ।

ਸੇਵਕ ਨੂੰ ਇਹ ਫੱਬਦਾ ਹੈ ਕਿ ਸਭ ਦੀ ਸੇਵਾ ਕਰੇ । ਪ੍ਰਭੂ ਦੀ ਰਜ਼ਾ ਸਮਝ ਕੇ ਉਸ ਨੂੰ ਉੱਚਾ ਦਰਜਾ ਮਿਲ ਜਾਂਦਾ ਹੈ ।

ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹਨਾਂ ਨੂੰ ਇਸ (ਨਾਮ ਸਿਮਰਨ) ਤੋਂ ਵੱਡਾ ਹੋਰ ਕੋਈ ਵਿਚਾਰ ਨਹੀਂ ਸੁੱਝਦਾ;

(ਮਾਇਆ ਦੇ) ਬੰਧਨ ਤੋੜ ਕੇ ਉਹ ਨਿਰਵੈਰ ਹੋ ਜਾਂਦੇ ਹਨ ਤੇ ਹਰ ਵੇਲੇ ਸਤਿਗੁਰੂ ਦੇ ਚਰਨ ਪੂਜਦੇ ਹਨ;

ਉਹ ਮਨੁੱਖ ਇਸ ਜਨਮ ਵਿਚ ਸੁਖੀ ਹਨ, ਤੇ ਪਰਲੋਕ ਵਿਚ ਭੀ ਸੌਖੇ ਹੁੰਦੇ ਹਨ (ਕਿਉਂਕਿ) ਹੇ ਨਾਨਕ ! ਪ੍ਰਭੂ ਨੇ ਆਪ ਉਹਨਾਂ ਨੂੰ (ਆਪਣੇ ਨਾਲ) ਮਿਲਾ ਲਿਆ ਹੈ ।੪।


ਸਾਧ ਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥
ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥
ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥
ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥
ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥ {ਪੰਨਾ ੨੯੩}


ਪਦ ਅਰਥ :
ਅਨੰਦਖ਼ੁਸ਼ੀਆਂ । ਪ੍ਰਭ ਗੁਨਪ੍ਰਭੂ ਦੇ ਗੁਣ । ਪਰਮਾਨੰਦਸਭ ਤੋਂ ਉਚੀ ਖ਼ੁਸ਼ੀ ਵਾਲਾ । ਉਧਾਰੁਬਚਾਉ । ਸੁਆਉਵਸੀਲਾ । ਤਰਨਬਚਾਉਣਾ ।

ਅਰਥ :
ਪਰਮ ਖ਼ੁਸ਼ੀਆਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, ਸਤਸੰਗ ਵਿਚ ਮਿਲ ਕੇ ਇਹ (ਆਤਮਕ) ਅਨੰਦ ਮਾਣਹੁ ।

ਪ੍ਰਭੂ ਦੇ ਨਾਮ ਦੇ ਭੇਤ ਨੂੰ ਵਿਚਾਰਹੁ ਤੇ ਇਸ (ਮਨੁੱਖਾ-) ਸਰੀਰ ਦਾ ਬਚਾਉ ਕਰੋ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।

ਅਕਾਲ ਪੁਰਖ ਦੇ ਗੁਣ ਗਾਉ ਜੋ ਅਮਰ ਕਰਨ ਵਾਲੇ ਬਚਨ ਹਨ, ਜ਼ਿੰਦਗੀ ਨੂੰ (ਵਿਕਾਰਾਂ ਤੋਂ) ਬਚਾਉਣ ਦਾ ਇਹੀ ਵਸੀਲਾ ਹੈ ।

ਅੱਠੇ ਪਹਰ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖਹੁ (ਇਸ ਤਰ੍ਹਾਂ) ਅਗਿਆਨਤਾ ਮਿਟ ਜਾਏਗੀ ਤੇ (ਮਾਇਆ ਵਾਲਾ) ਹਨੇਰਾ ਨਾਸ ਹੋ ਜਾਏਗਾ ।

ਹੇ ਨਾਨਕ ! (ਸਤਿਗੁਰੂ ਦਾ) ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਉ (ਇਸ ਤਰ੍ਹਾਂ) ਮਨ-ਮੰਗੀਆਂ ਮੁਰਾਦਾਂ ਮਿਲਣਗੀਆਂ ।੫।


ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥
ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥
ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥
ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥ {ਪੰਨਾ ੨੯੩}


ਪਦ ਅਰਥ :—
ਹਲਤੁਇਹ ਲੋਕ । ਪਲਤੁ—{ਸ਼ਕਟ. ਪਰਗ਼} ਪਰਲੋਕ । ਉਰਿ ਧਾਰਿਹਿਰਦੇ ਵਿਚ ਟਿਕਾਓ । ਦੀਖਿਆਸਿੱਖਿਆ । ਜਿਸੁ ਮਨਿਜਿਸ (ਮਨੁੱਖ) ਦੇ ਮਨ ਵਿਚ । ਤਿਸੁਉਸ ਨੂੰ । ਪਰੀਖਿਆਪਰਖ, ਸਮਝ । ਵਾਪਾਰੀਹੇ ਵਣਜਾਰੇ ਜੀਵ ! ਨਿਬਹੈਸਿਰੇ ਚੜ੍ਹ ਜਾਏ । ਖੇਪਸੌਦਾ । ਬਹੁਰਿਫੇਰ, ਮੁੜ । ਸਾਚੁਸਦਾ-ਥਿਰ ਰਹਿਣ ਵਾਲਾ ਪ੍ਰਭੂ ।

ਅਰਥ
ਪ੍ਰਭੂ ਦਾ ਨਾਮ ਅੰਦਰ ਹਿਰਦੇ ਵਿਚ ਟਿਕਾਓ, (ਇਸ ਤਰ੍ਹਾਂ) ਲੋਕ ਤੇ ਪਰਲੋਕ ਦੋਵੇਂ ਸੁਧਾਰ ਲਵੋ ।

ਪੂਰੇ ਸਤਿਗੁਰੂ ਦੀ ਸਿੱਖਿਆ ਭੀ ਪੂਰਨ (ਭਾਵ, ਮੁਕੰਮਲ) ਹੁੰਦੀ ਹੈ, ਜਿਸ ਮਨੁੱਖ ਦੇ ਮਨ ਵਿਚ (ਇਹ ਸਿੱਖਿਆ) ਵੱਸਦੀ ਹੈ ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਮਝ ਆ ਜਾਂਦਾ ਹੈ ।

ਮਨ ਤੇ ਸਰੀਰ ਦੀ ਰਾਹੀਂ ਲਿਵ ਜੋੜ ਕੇ ਨਾਮ ਜਪਹੁ, ਦੁਖ ਦਰਦ ਅਤੇ ਮਨ ਤੋਂ ਡਰ ਦੂਰ ਹੋ ਜਾਏਗਾ;

ਹੇ ਵਣਜਾਰੇ ਜੀਵ ! ਸੱਚਾ ਵਣਜ ਕਰਹੁ, (ਨਾਮ ਰੂਪ ਸੱਚੇ ਵਣਜ ਨਾਲ) ਤੁਹਾਡਾ ਸੌਦਾ ਪ੍ਰਭੂ ਦੀ ਦਰਗਾਹ ਵਿਚ ਮੁੱਲ ਪਾਏਗਾ ।

ਹੇ ਨਾਨਕ ! ਮਨ ਵਿਚ ਇਕ ਅਕਾਲ ਪੁਰਖ ਦਾ ਆਸਰਾ ਰੱਖੋ, ਮੁੜ ਜੰਮਣ ਮਰਨ ਦਾ ਗੇੜ ਨਹੀਂ ਹੋਵੇਗਾ ।੬।


ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥
ਨਿਰਭਉ ਜਪੈ ਸਗਲ ਭਉ ਮਿਟੈਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥
ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥
ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥
ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥ {ਪੰਨਾ ੨੯੩}


ਪਦ ਅਰਥ :
ਤਿਸ ਤੇਉਸ ਪ੍ਰਭੂ ਤੋਂ । ਕਹਾਕਿਥੇ ? ਉਬਰੈਬਚਦਾ ਹੈ । ਨ ਪਹੁਚਨਹਾਰੁਬਰਾਬਰੀ ਨਹੀਂ ਕਰ ਸਕਦਾ । ਠਾਢਾਖਲੋਤਾ । ਸੂਰਾਸੂਰਮਾ । ਤਾ ਕੈਉਸ ਦੇ ਅੰਦਰ ।


ਅਰਥ :
ਉਸ ਪ੍ਰਭੂ ਤੋਂ ਪਰੇ ਕਿੱਥੇ ਕੋਈ ਜੀਵ ਜਾ ਸਕਦਾ ਹੈ ? ਜੀਵ ਬਚਦਾ ਹੀ ਰੱਖਣਹਾਰ ਪ੍ਰਭੂ ਨੂੰ ਸਿਮਰ ਕੇ ਹੈ ।

ਜੋ ਮੁਨੱਖ ਨਿਰਭਉ ਅਕਾਲ ਪੁਰਖ ਨੂੰ ਜਪਦਾ ਹੈ, ਉਸ ਦਾ ਸਾਰਾ ਡਰ ਮਿਟ ਜਾਂਦਾ ਹੈ, (ਕਿਉਂਕਿ) ਪ੍ਰਭੂ ਦੀ ਮੇਹਰ ਨਾਲ ਹੀ ਬੰਦਾ (ਡਰ ਤੋਂ) ਖ਼ਲਾਸੀ ਪਾਂਦਾ ਹੈ ।

ਜਿਸ ਬੰਦੇ ਨੂੰ ਪ੍ਰਭੂ ਰੱਖਦਾ ਹੈ ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ, ਨਾਮ ਜਪਿਆਂ ਮਨ ਵਿਚ ਸੁਖ ਪੈਦਾ ਹੁੰਦਾ ਹੈ;

(ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ, ਉਸ ਮਨੁੱਖ ਦੀ ਕੋਈ ਬਰਾਬਰੀ ਹੀ ਨਹੀਂ ਕਰ ਸਕਦਾ ।

ਹੇ ਨਾਨਕ ! ਜਿਸ ਬੰਦੇ ਦੇ ਸਿਰ ਉਤੇ ਸੂਰਮਾ ਸਤਿਗੁਰੂ (ਰਾਖਾ) ਖਲੋਤਾ ਹੋਇਆ ਹੈ, ਉਸ ਦੇ ਸਾਰੇ ਕੰਮ ਰਾਸ ਆ ਜਾਂਦੇ ਹਨ ।੭।


ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥
ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥
ਧੰਨੁ ਸੇਵਾ ਸੇਵਕੁ ਪਰਵਾਨੁਅੰਤਰਜਾਮੀ ਪੁਰਖੁ ਪ੍ਰਧਾਨੁ ॥
ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥
ਅਮਰ ਭਏ ਅਮਰਾ ਪਦੁ ਪਾਇਆ ॥ ਸਾਧ ਸੰਗਿ ਨਾਨਕ ਹਰਿ ਧਿਆਇਆ ॥੮॥੨੨॥ {ਪੰਨਾ ੨੯੩}


ਪਦ ਅਰਥ :—
ਜਾ ਕੀ ਦ੍ਰਿਸਟਿਜਿਸ ਦੀ ਨਜ਼ਰ ਵਿਚ । ਦਰਸਨੁ ਪੇਖਤਦੀਦਾਰ ਕਰ ਕੇ । ਅਨੂਪਲਾ-ਸਾਨੀ, ਬੇ-ਮਿਸਾਲ, ਅੱਤ ਸੋਹਣੇ । ਸਫਲ ਦਰਸਨੁਜਿਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ । ਧੰਨੁਮੁਬਾਰਿਕ । ਪਰਵਾਨੁਕਬੂਲ । ਪ੍ਰਧਾਨੁਸਭ ਤੋਂ ਵੱਡਾ । ਤਾ ਕੈ ਨਿਕਟਿਉਸ ਦੇ ਨੇੜੇ । ਅਮਰਾ ਪਦੁਸਦਾ ਕਾਇਮ ਰਹਿਣ ਵਾਲਾ ਦਰਜਾ ।


ਅਰਥ :
ਜਿਸ ਪ੍ਰਭੂ ਦੀ ਸਮਝ ਪੂਰਨ (ਨਿਡaਲਲਬਿਲe, ਅਭੁੱਲ) ਹੈ, ਜਿਸ ਦੀ ਨਜ਼ਰ ਵਿਚੋਂ ਅੰਮ੍ਰਿਤ ਵਰਸਦਾ ਹੈ, ਉਸ ਦਾ ਦੀਦਾਰ ਕੀਤਿਆਂ ਜਗਤ ਦਾ ਉੱਧਾਰ ਹੁੰਦਾ ਹੈ ।

ਜਿਸ ਪ੍ਰਭੂ ਦੇ ਕਮਲਾਂ (ਵਰਗੇ) ਅੱਤ ਸੋਹਣੇ ਚਰਨ ਹਨ, ਉਸ ਦਾ ਰੂਪ ਸੁੰਦਰ ਹੈ, ਤੇ, ਉਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ।

ਉਹ ਅਕਾਲ ਪੁਰਖ ਘਟ ਘਟ ਦੀ ਜਾਣਨ ਵਾਲਾ ਤੇ ਸਭ ਤੋਂ ਵੱਡਾ ਹੈ, ਉਸ ਦਾ ਸੇਵਕ (ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ (ਤਾਹੀਏਂ) ਉਸ ਦੀ ਸੇਵਾ ਮੁਬਾਰਿਕ ਹੈ ।

ਜਿਸ ਮਨੁੱਖ ਦੇ ਹਿਰਦੇ ਵਿਚ (ਐਸਾ ਪ੍ਰਭੂ) ਵੱਸਦਾ ਹੈ ਉਹ (ਫੁੱਲ ਵਾਂਗ) ਖਿੜ ਆਉਂਦਾ ਹੈ, ਉਸ ਦੇ ਨੇੜੇ ਕਾਲ (ਭੀ) ਨਹੀਂ ਆਉਂਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਂਹਦਾ ਨਹੀਂ) ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੇ ਸਤਸੰਗ ਵਿਚ ਪ੍ਰਭੂ ਨੂੰ ਸਿਮਰਿਆ ਹੈ, ਉਹ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ, ਤੇ ਸਦਾ ਕਾਇਮ ਰਹਿਣ ਵਾਲਾ ਦਰਜਾ ਹਾਸਲ ਕਰ ਲੈਂਦੇ ਹਨ ੨੨

No comments:

Post a Comment