Wednesday 4 September 2013

Sukhmani Sahib (23-24)



ਸਲੋਕੁ ॥
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥
ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥ {ਪੰਨਾ ੨੯੩}


ਪਦ ਅਰਥ :
ਅੰਜਨੁਸੁਰਮਾ । ਗੁਰਿਗੁਰੂ ਨੇ । ਅੰਧੇਰ ਬਿਨਾਸੁਹਨੇਰੇ ਦਾ ਨਾਸ । ਸੰਤ ਭੇਟਿਆਗੁਰੂ ਨੂੰ ਮਿਲਿਆ । ਮਨਿਮਨ ਵਿਚ । ਪਰਗਾਸੁਚਾਨਣ ।


ਅਰਥ :
(ਜਿਸ ਮਨੁੱਖ ਨੂੰ) ਸਤਿਗੁਰੂ ਨੇ ਗਿਆਨ ਦਾ ਸੁਰਮਾ ਬਖ਼ਸ਼ਿਆ ਹੈ, ਉਸ ਦੇ ਅਗਿਆਨ (ਰੂਪ) ਹਨੇਰੇ ਦਾ ਨਾਸ ਹੋ ਜਾਂਦਾ ਹੈ ।

ਹੇ ਨਾਨਕ! (ਜੋ ਮਨੁੱਖ) ਅਕਾਲ ਪੁਰਖ ਦੀ ਮੇਹਰ ਨਾਲ ਗੁਰੂ ਨੂੰ ਮਿਲਿਆ ਹੈ, ਉਸ ਦੇ ਮਨ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ ।੧।


ਅਸਟਪਦੀ
ਸੰਤ ਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥
ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥
ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥
ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥ {ਪੰਨਾ ੨੯੩}


ਪਦ ਅਰਥ :
ਅੰਤਰਿ—(ਆਪਣੇ) ਅੰਦਰ । ਨਾਨਾਕਈ ਕਿਸਮ ਦੇ । ਦ੍ਰਿਸਟਾਹਿਵੇਖਣ ਵਿਚ ਆਉਂਦੇ ਹਨ । ਸਮਿਗ੍ਰੀਪਦਾਰਥ । ਏਕਸੁਇਕੋ ਹੀ । ਘਟ ਮਾਹਿਘਟ ਵਿਚ । ਏਕਸੁ ਘਟ ਮਾਹਿਇਕ (ਪ੍ਰਭੂ) ਵਿਚ ਹੀ ! ਬਿਸ੍ਰਾਮੁਟਿਕਾਣਾ । ਸੁੰਨ ਸਮਾਧਿਉਹ ਸਮਾਧੀ ਜਿਸ ਵਿਚ ਕੋਈ ਫੁਰਨਾ ਨਾਹ ਉਠੇ । ਅਨਹਦਇਕ-ਰਸ, ਲਗਾਤਾਰ । ਤਹਓਥੇ, ਉਸ ਸਰੀਰ ਵਿਚ । ਨਾਦਆਵਾਜ਼, ਰਾਗ । ਬਿਸਮਾਦਅਚਰਜ ।

ਅਰਥ :
(ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਪਣੇ ਅੰਦਰ ਅਕਾਲ ਪੁਰਖ ਨੂੰ ਵੇਖਿਆ ਹੈ, ਉਸ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ ।

(ਜਗਤ ਦੇ) ਸਾਰੇ ਪਦਾਰਥ (ਉਸ ਨੂੰ) ਇਕ ਪ੍ਰਭੂ ਵਿਚ ਹੀ (ਲੀਨ ਦਿੱਸਦੇ ਹਨ), (ਉਸ ਪ੍ਰਭੂ ਤੋਂ ਹੀ) ਅਨੇਕਾਂ ਕਿਸਮਾਂ ਦੇ ਰੰਗ ਤਮਾਸ਼ੇ (ਨਿਕਲੇ ਹੋਏ) ਦਿੱਸਦੇ ਹਨ;

(ਉਸ ਮਨੁੱਖ ਦੇ) ਸਰੀਰ ਵਿਚ ਪ੍ਰਭੂ ਦੇ ਉਸ ਨਾਮ ਦਾ ਟਿਕਾਣਾ (ਹੋ ਜਾਂਦਾ ਹੈ) ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੁੱਲ) ਹੈ ਤੇ ਅੰਮ੍ਰਿਤ ਹੈ;

ਉਸ ਮਨੁੱਖ ਦੇ ਅੰਦਰ ਅਫੁਰ ਸੁਰਤਿ ਜੁੜੀ ਰਹਿੰਦੀ ਹੈ, ਤੇ, ਅਜੇਹਾ ਅਚਰਜ ਇਕ-ਰਸ ਰਾਗ (-ਰੂਪ ਆਨੰਦ ਬਣਿਆ ਰਹਿੰਦਾ ਹੈ) ਜਿਸ ਦਾ ਬਿਆਨ ਨਹੀਂ ਹੋ ਸਕਦਾ ।

(ਪਰ) ਹੇ ਨਾਨਕ ! ਇਹ (ਆਨੰਦ) ਉਸ ਮਨੁੱਖ ਨੇ ਵੇਖਿਆ ਹੈ ਜਿਸ ਨੂੰ ਪ੍ਰਭੂ ਆਪ ਵਿਖਾਉਂਦਾ ਹੈ (ਕਿਉੁਂਕਿ) ਉਸ ਮਨੁੱਖ ਨੂੰ (ਉਸ ਆਨੰਦ ਦੀ) ਸਮਝ ਬਖ਼ਸ਼ਦਾ ਹੈ ।੧।


ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥
ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥
ਪਉਣ ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥
ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ {ਪੰਨਾ ੨੯੩-੨੯੪}


ਪਦ ਅਰਥ :—
ਧਰਨਿਧਰਤੀ । ਪਇਆਲਪਤਾਲ । ਸਰਬ ਲੋਕਸਾਰੇ ਭਵਨਾਂ ਵਿਚ । ਬਨਿਜੰਗਲ ਵਿਚ । ਤਿਨਿਤ੍ਰਿਣ ਵਿਚ, ਘਾਹ ਆਦਿਕ ਵਿਚ । ਪਰਬਤਿਪਰਬਤ ਵਿਚ । ਆਗਿਆਹੁਕਮ । ਕਰਮੁਕੰਮ । ਬੈਸੰਤਰਅੱਗ । ਕੁੰਟਕੂਟ । ਦਿਸਤਰਫ਼, ਪਾਸਾ । ਭਿੰਨਵੱਖਰਾ ।

ਅਰਥ :
ਉਹ ਬੇਅੰਤ ਭਗਵਾਨ ਅੰਦਰ ਬਾਹਰ (ਸਭ ਥਾਈਂ) ਹਰੇਕ ਸਰੀਰ ਵਿਚ ਮੌਜੂਦ ਹੈ;

ਧਰਤੀ ਅਕਾਸ਼ ਤੇ ਪਤਾਲ ਵਿਚ ਹੈ, ਸਾਰੇ ਭਵਨਾਂ ਵਿਚ ਮੌਜੂਦ ਹੈ ਤੇ ਸਭ ਦੀ ਪਾਲਨਾ ਕਰਦਾ ਹੈ;

ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ; ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ;

ਪਉਣ ਵਿਚ, ਪਾਣੀ ਵਿਚ, ਅੱਗ ਵਿਚ, ਚਹੁੰ ਕੂਟਾਂ ਵਿਚ ਦਸੀਂ ਪਾਸੀਂ (ਸਭ ਥਾਈਂ) ਸਮਾਇਆ ਹੋਇਆ ਹੈ;

ਕੋਈ (ਭੀ) ਥਾਂ ਉਸ ਪ੍ਰਭੂ ਤੋਂ ਵੱਖਰਾ ਨਹੀਂ ਹੈ; (ਪਰ) ਹੇ ਨਾਨਕ ! (ਇਸ ਨਿਸਚੇ ਦਾ) ਆਨੰਦ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।੨।

ਬੇਦ ਪੁਰਾਨੁ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖ´ਤ੍ਰ ਮਹਿ ਏਕੁ ॥
ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥
ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥
ਸਰਬ ਜੋਤਿ ਮਹਿ ਜਾ ਕੀ ਜੋਤਿ ਧਾਰਿ ਰਹਿਓ ਸੁਆਮੀ ਓਤਿ ਪੋਤਿ ॥
ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ {ਪੰਨਾ ੨੯੪}


ਪਦ ਅਰਥ
ਸਸੀਅਰੁਚੰਦ੍ਰਮਾ । ਸੂਰਸੂਰਜ । ਨਖ´ਤ੍ਰਤਾਰੇ । ਸਭੁ ਕੋਹਰੇਕ ਜੀਵ । ਕਲਾਤਾਕਤਾਂ । ਕਰਿਰਚ ਕੇ । ਮੋਲਿਮੁੱਲ ਤੋਂ । ਗੁਣਹ ਅਮੋਲਅਮੋਲਕ ਗੁਣਾਂ ਵਾਲਾ ਹੈ । ਧਾਰਿ ਰਹਿਓਆਸਰਾ ਦੇ ਰਿਹਾ ਹੈ । ਓਤਿ ਪੋਤਿਤਾਣੇ ਪੇਟੇ ਵਾਂਗ । ਬਿਸਾਸੁਵਿਸ਼ਵਾਸ, ਯਕੀਨ ।

ਅਰਥ :
ਵੇਦਾਂ ਵਿਚ, ਪੁਰਾਣਾਂ ਵਿਚ, ਸਿਮ੍ਰਿਤਿਆਂ ਵਿਚ (ਓਸੇ ਪ੍ਰਭੂ ਨੂੰ) ਤੱਕੋ; ਚੰਦ੍ਰਮਾ, ਸੂਰਜ, ਤਾਰਿਆਂ ਵਿਚ ਭੀ ਇਕ ਉਹੀ ਹੈ;

ਹਰੇਕ ਜੀਵ ਅਕਾਲ ਪੁਰਖ ਦੀ ਹੀ ਬੋਲੀ ਬੋਲਦਾ ਹੈ; (ਪਰ ਸਭ ਵਿਚ ਹੁੰਦਿਆਂ ਭੀ) ਉਹ ਆਪ ਅਡੋਲ ਹੈ ਕਦੇ ਡੋਲਦਾ ਨਹੀਂ ।

ਸਾਰੀਆਂ ਤਾਕਤਾਂ ਰਚ ਕੇ (ਜਗਤ ਦੀਆਂ) ਖੇਡਾਂ ਖੇਡ ਰਿਹਾ ਹੈ, (ਪਰ ਉਹ) ਕਿਸੇ ਮੁੱਲ ਤੋਂ ਨਹੀਂ ਮਿਲਦਾ (ਕਿਉਂਕਿ) ਅਮੋਲਕ ਗੁਣਾਂ ਵਾਲਾ ਹੈ;

ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ) ਉਹ ਮਾਲਕ ਤਾਣੇ ਪੇਟੇ ਵਾਂਗ (ਸਭ ਨੂੰ) ਆਸਰਾ ਦੇ ਰਿਹਾ ਹੈ;

(ਪਰ) ਹੇ ਨਾਨਕ ! (ਅਕਾਲ ਪੁਰਖ ਦੀ ਇਸ ਸਰਬ-ਵਿਆਪਕ ਹਸਤੀ ਦਾ) ਇਹ ਯਕੀਨ ਉਹਨਾਂ ਮਨੁੱਖਾਂ ਦੇ ਅੰਦਰ ਬਣਦਾ ਹੈ ਜਿਨ੍ਹਾਂ ਦਾ ਭਰਮ ਗੁਰੂ ਦੀ ਕਿਰਪਾ ਨਾਲ ਮਿਟ ਜਾਂਦਾ ਹੈ ।੩।


ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥
ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥
ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ
ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥ {ਪੰਨਾ ੨੯੪}


ਪਦ ਅਰਥ :—
ਪੇਖਨੁਵੇਖਣਾ । ਸਭੁਸਾਰਾ, ਹਰ ਥਾਂ । ਸਭਿਸਾਰੇ । ਧਰਮਧਰਮ ਦੇ ਖ਼ਿਆਲ । ਸੁਭਚੰਗੇ ਜਿਨਿਜਿਸ (ਸਾਧੂ) ਨੇ । ਰਹਤਰਹਣੀ । ਸਭਿ ਸਤਿ ਬਚਨਸਾਰੇ ਸੱਚੇ ਬਚਨ । ਮੋਹੀਮਸਤ ਹੋ ਜਾਂਦੀ ਹੈ । ਸਭਸਾਰੀ ਸ੍ਰਿਸ਼ਟੀ ।

ਅਰਥ :
ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ (ਖ਼ਿਆਲ) ਧਰਮ ਦੇ ਹੀ (ਉਠਦੇ ਹਨ) ।

ਸੰਤ ਜਨ ਭਲੇ ਬਚਨ ਹੀ ਸੁਣਦੇ ਹਨ ਤੇ ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ ।

ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ ਕਿ ਉਹ ਸਦਾ ਸੱਚੇ ਬਚਨ ਬੋਲਦਾ ਹੈ;

(ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ, ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ) ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ ।

(ਸਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ । ਹੇ ਨਾਨਕ ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸ੍ਰਿਸ਼ਟੀ ਮਸਤ ਹੋ ਜਾਂਦੀ ਹੈ ।੪।


ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥
ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥
ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥
ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥
ਅੰਤਰ ਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥੫॥ {ਪੰਨਾ ੨੯੪}


ਪਦ ਅਰਥ :
ਸਤਿਹੋਂਦ ਵਾਲਾ । ਉਤਪਤਿਪੈਦਾਇਸ਼, ਸ੍ਰਿਸ਼ਟੀ । ਤਿਸੁ ਭਾਵੈਜੇ ਉਸ ਪ੍ਰਭੂ ਨੂੰ ਚੰਗਾ ਲੱਗੇ । ਕਲਾਤਾਕਤ । ਨਿਕਟਿਨੇੜੇ । ਭਰਪੂਰਿਵਿਆਪਕ । ਅੰਤਰਗਤਿਅੰਦਰਲੀ ਉੱਚੀ ਅਵਸਥਾ । ਜਨਾਏਸੁਝਾਉਂਦਾ ਹੈ ।


ਅਰਥ :
ਪ੍ਰਭੂ ਆਪ ਹਸਤੀ ਵਾਲਾ ਹੈ, ਜੋ ਕੁਝ ਉਸ ਨੇ ਪੈਦਾ ਕੀਤਾ ਹੈ ਉਹ ਸਭ ਹੋਂਦ ਵਾਲਾ ਹੈ (ਭਾਵ, ਭਰਮ ਭੁਲੇਖਾ ਨਹੀਂ) ਸਾਰੀ ਸ੍ਰਿਸ਼ਟੀ ਉਸ ਪ੍ਰਭੂ ਤੋਂ ਹੋਈ ਹੈ ।

ਜੇ ਉਸ ਦੀ ਰਜ਼ਾ ਹੋਵੇ ਤਾਂ ਜਗਤ ਦਾ ਪਸਾਰਾ ਕਰ ਦੇਂਦਾ ਹੈ, ਜੇ ਭਾਵੇ ਸੁ, ਤਾਂ ਫਿਰ ਇਕ ਆਪ ਹੀ ਆਪ ਹੋ ਜਾਂਦਾ ਹੈ ।

ਉਸ ਦੀਆਂ ਅਨੇਕਾਂ ਤਾਕਤਾਂ ਹਨ, ਕਿਸੇ ਦਾ ਬਿਆਨ ਨਹੀਂ ਹੋ ਸਕਦਾ; ਜਿਸ ਉਤੇ ਤੁੱਠਦਾ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।

ਉਹ ਪ੍ਰਭੂ ਕਿਨ੍ਹਾਂ ਤੋਂ ਨੇੜੇ, ਤੇ ਕਿਨ੍ਹਾਂ ਤੋਂ ਦੂਰ ਕਿਹਾ ਜਾ ਸਕਦਾ ਹੈ ? ਉਹ ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ ।

ਜਿਸ ਮਨੁੱਖ ਨੂੰ ਪ੍ਰਭੂ ਆਪ ਅੰਦਰਲੀ ਉੱਚੀ ਅਵਸਥਾ ਸੁਝਾਉਂਦਾ ਹੈ, ਹੇ ਨਾਨਕ ! ਉਸ ਮਨੁੱਖ ਨੂੰ (ਆਪਣੀ ਇਸ ਸਰਬ-ਵਿਆਪਕ ਦੀ) ਸਮਝ ਬਖ਼ਸ਼ਦਾ ਹੈ ।੫।


ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥
ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥
ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥
ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥
ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ {ਪੰਨਾ ੨੯੪}


ਪਦ ਅਰਥ :
ਭੂਤਜੀਵ । ਵਰਤਾਰਾਵਰਤ ਰਿਹਾ ਹੈ, ਮੌਜੂਦ ਹੈ । ਨੈਨਅੱਖਾਂ । ਤਨਾਸਰੀਰ । ਜਸੁਸੋਭਾ । ਖੇਲੁਤਮਾਸ਼ਾ । ਆਗਿਆਕਾਰੀਹੁਕਮ ਵਿਚ ਤੁਰਨ ਵਾਲੀ । ਮਧਿਵਿਚ, ਅੰਦਰ । ਅਲਿਪਤੋਨਿਰਲੇਪ ।

ਅਰਥ :
ਸਾਰੇ ਜੀਵਾਂ ਵਿਚ ਪ੍ਰਭੂ ਆਪ ਹੀ ਵਰਤ ਰਿਹਾ ਹੈ, (ਉਹਨਾਂ ਜੀਵਾਂ ਦੀਆਂ) ਸਾਰੀਆਂ ਅੱਖਾਂ ਵਿਚੋਂ ਦੀ ਪ੍ਰਭੂ ਆਪ ਹੀ ਵੇਖ ਰਿਹਾ ਹੈ । (ਜਗਤ ਦੇ) ਸਾਰੇ ਪਦਾਰਥ ਜਿਸ ਪ੍ਰਭੂ ਦਾ ਸਰੀਰ ਹਨ, (ਸਭ ਵਿਚ ਵਿਆਪਕ ਹੋ ਕੇ) ਉਹ ਆਪਣੀ ਸੋਭਾ ਆਪ ਹੀ ਸੁਣ ਰਿਹਾ ਹੈ ।

(ਜੀਵਾਂ ਦਾ) ਜੰਮਣਾ ਮਰਨਾ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਆਪਣੇ ਹੁਕਮ ਵਿਚ ਤੁਰਨ ਵਾਲੀ ਮਾਇਆ ਬਣਾ ਦਿੱਤੀ ਹੈ ।

ਹੇ ਨਾਨਕ ! (ਜੀਵ) ਅਕਾਲ ਪੁਰਖ ਦੇ ਹੁਕਮ ਵਿਚ ਜੰਮਦਾ ਹੈ ਤੇ ਹੁਕਮ ਵਿਚ ਮਰਦਾ ਹੈ, ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਾਂ ਉਹਨਾਂ ਨੂੰ ਆਪਣੇ ਵਿਚ ਲੀਨ ਕਰ ਲੈਂਦਾ ਹੈ ।੬।


ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥
ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥
ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥
ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥
ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ {ਪੰਨਾ ੨੯੪}


ਪਦ ਅਰਥ :
ਇਸ ਤੇਇਸ (ਪ੍ਰਭੂ) ਤੋਂ । ਓਰੈ—(ਰੱਬ ਤੋਂ) ਉਰੇ, ਰੱਬ ਤੋਂ ਬਿਨਾ । ਕਿਨੈਕਿਸੇ ਨੇ । ਕਰਤੂਤਿਕੰਮ । ਨੀਕੀਚੰਗੀ । ਜੀ ਕੀਦਿਲ ਦੀ । ਸਾਚੁਹੋਂਦ ਵਾਲਾ । ਸਭਸਾਰੀ ਰਚਨਾ । ਓਤਿ ਪੋਤਿਤਾਣੇ ਪੇਟੇ ਵਾਂਗ । ਮਿਤਿਮਿਣਤੀ ।

ਅਰਥ :
ਜੋ ਕੁਝ ਪ੍ਰਭੂ ਵਲੋਂ ਹੁੰਦਾ ਹੈ (ਜੀਆਂ ਲਈ) ਮਾੜਾ ਨਹੀਂ ਹੁੰਦਾ; ਤੇ ਪ੍ਰਭੂ ਤੋਂ ਬਿਨਾ ਦੱਸੋ ਕਿਸੇ ਨੇ ਕੁਝ ਕਰ ਦਿਖਾਇਆ ਹੈ ?

ਪ੍ਰਭੂ ਆਪ ਚੰਗਾ ਹੈ, ਉਸ ਦਾ ਕੰਮ ਭੀ ਚੰਗਾ ਹੈ, ਆਪਣੇ ਦਿਲ ਦੀ ਗੱਲ ਉਹ ਆਪ ਹੀ ਜਾਣਦਾ ਹੈ ।

ਆਪ ਹਸਤੀ ਵਾਲਾ ਹੈ, ਸਾਰੀ ਰਚਨਾ ਜੋ ਉਸ ਦੇ ਆਸਰੇ ਹੈ, ਉਹ ਭੀ ਹੋਂਦ ਵਾਲੀ ਹੈ (ਭਰਮ ਨਹੀਂ), ਤਾਣੇ ਪੇਟੇ ਵਾਂਗ ਉਸ ਨੇ ਆਪਣੇ ਨਾਲ ਮਿਲਾਈ ਹੋਈ ਹੈ ।

ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈਇਹ ਗੱਲ ਬਿਆਨ ਨਹੀਂ ਹੋ ਸਕਦੀ, ਕੋਈ ਦੂਜਾ (ਵੱਖਰਾ) ਹੋਵੇ ਤਾਂ ਸਮਝ ਸਕੇ ।

ਪ੍ਰਭੂ ਦਾ ਕੀਤਾ ਹੋਇਆ ਸਭ ਕੁਝ (ਜੀਵਾਂ ਨੂੰ) ਸਿਰ ਮੱਥੇ ਮੰਨਣਾ ਪੈਂਦਾ ਹੈ, (ਪਰ) ਹੇ ਨਾਨਕ ! ਇਹ ਪਛਾਣ ਗੁਰੂ ਦੀ ਕਿਰਪਾ ਨਾਲ ਆਉਂਦੀ ਹੈ ।੭।


ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ ੨੯੪-੨੯੫}


ਪਦ ਅਰਥ :
ਕੁਲਵੰਤੁਚੰਗੀ ਕੁਲ ਵਾਲਾ । ਪਤਿਵੰਤੁਇੱਜ਼ਤ ਵਾਲਾ । ਜੀਵਨ ਮੁਕਤਿਜਿਸ ਨੇ ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਮੁਕਤੀ ਪਾ ਲਈ ਹੈ । ਜਿਸੁ ਰਿਦੈਜਿਸ ਦੇ ਹਿਰਦੇ ਵਿਚ । ਧੰਨੁਮੁਬਾਰਿਕ । ਸੁਆਉਪ੍ਰਯੋਜਨ, ਮਨੋਰਥ । ਚਿਤਿਚਿਤ ਵਿਚ ।

ਅਰਥ :
ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ ।

ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ ।

ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ ।

ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ ।

ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ ।੮।੨੩।

ਸਲੋਕੁ ॥
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥ {ਪੰਨਾ ੨੯੫}


ਪਦ ਅਰਥ :
ਪੂਰਾਮੁਕੰਮਲ, ਸਦਾ ਕਾਇਮ ਰਹਿਣ ਵਾਲਾ । ਪੂਰਾ ਜਾ ਕਾ ਨਾਉਜਿਸ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਨਾਮ ਵਾਲਾ । ਆਰਾਧਿਆ—(ਜਿਸ ਮਨੁੱਖ ਨੇ) ਸਿਮਰਿਆ ਹੈ । ਪੂਰਾ ਪਾਇਆ—(ਉਸ ਨੂੰ) ਪੂਰਨ ਪ੍ਰਭੂ ਮਿਲ ਪਿਆ ਹੈ । ਨਾਨਕਹੇ ਨਾਨਕ ! ਗਾਉ—(ਤੂੰ ਭੀ) ਗਾ ।

ਅਰਥ :
(ਜਿਸ ਮਨੁੱਖ ਨੇ) ਅਟੱਲ ਨਾਮ ਵਾਲੇ ਪੂਰਨ ਪ੍ਰਭੂ ਨੂੰ ਸਿਮਰਿਆ ਹੈ, ਉਸ ਨੂੰ ਉਹ ਪੂਰਨ ਪ੍ਰਭੂ ਮਿਲ ਪਿਆ ਹੈ; (ਤਾਂ ਤੇ) ਹੇ ਨਾਨਕ ! ਤੂੰ ਭੀ ਪੂਰਨ ਪ੍ਰਭੂ ਦੇ ਗੁਣ ਗਾ ।੧।


ਅਸਟਪਦੀ ॥
ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥
ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥
ਆਪੁ ਛੋਡਿ ਬੇਨਤੀ ਕਰਹੁ ॥ ਸਾਧ ਸੰਗਿ ਅਗਨਿ ਸਾਗਰੁ ਤਰਹੁ ॥
ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ ੨੯੫}


ਪਦ ਅਰਥ :
ਨਿਕਟਿਨੇੜੇ । ਕਰਿਕਰ ਕੇ । ਪੇਖੁਵੇਖ । ਮਨ ਅੰਤਰ ਕੀਮਨ ਦੇ ਅੰਦਰ ਦੀ । ਚਿੰਦਚਿੰਤਾ । ਅਨਿਤਨਾਹ ਨਿੱਤ ਰਹਿਣ ਵਾਲੀਆਂ । ਤਰੰਗਲਹਿਰਾਂ । ਮਨਹੇ ਮਨ ! ਆਪੁ ਛੋਡਿਆਪਣਾ ਆਪ ਛੱਡ ਕੇ । ਅਗਨਿ ਸਾਗਰੁ—(ਵਿਕਾਰਾਂ ਦੀ) ਅੱਗ ਦਾ ਸਮੁੰਦਰ । ਭੰਡਾਰਖ਼ਜ਼ਾਨੇ ।


ਅਰਥ :
(ਹੇ ਮਨ !) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ ।

(ਹੇ ਭਾਈ !) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ ।

ਹੇ ਮਨ ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ ।

(ਹੇ ਭਾਈ !) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ।

ਹੇ ਨਾਨਕ ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ ।੧।


ਖੇਮ ਕੁਸਲ ਸਹਜ ਆਨੰਦ ॥ ਸਾਧ ਸੰਗਿ ਭਜੁ ਪਰਮਾਨੰਦ ॥
ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥
ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ ਪੂਰਨ ਕਿਰਪਾਲ ॥
ਸਿਮਰਿ ਸਿਮਰਿ ਨਾਮੁ ਬਾਰੰਬਾਰ ਨਾਨਕ ਜੀਅ ਕਾ ਇਹੈ ਅਧਾਰ ॥੨॥ {ਪੰਨਾ ੨੯੫}


ਪਦ ਅਰਥ :
ਖੇਮਅਟੱਲ ਸੁਖ । ਕੁਸਲਸੁਖਸਾਂਦ, ਸੌਖਾ ਜੀਵਨ । ਸਹਜਆਤਮਕ ਅਡੋਲਤਾ । ਨਿਵਾਰਿਹਟਾ ਕੇ । ਉਧਾਰਹੁਬਚਾ ਲੈ । ਜੀਉਜਿੰਦ । ਚਿਤਿਚਿਤ ਵਿਚ । ਚਿਤਵਹੁਸੋਚੋ । ਦੁਖ ਭੰਜਨਦੁਖਾਂ ਦਾ ਨਾਸ ਕਰਨ ਵਾਲਾ । ਜੀਅ ਕਾਜਿੰਦ ਦਾ । ਅਧਾਰਆਸਰਾ ।


ਅਰਥ :
(ਹੇ ਭਾਈ !) ਸਾਧ ਸੰਗਤਿ ਵਿਚ ਪਰਮ-ਸੁਖ ਪ੍ਰਭੂ ਨੂੰ ਸਿਮਰ, (ਇਸ ਤਰ੍ਹਾਂ) ਅਟੱਲ ਸੁਖ, ਸੌਖਾ ਜੀਵਨ ਤੇ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੋਣਗੇ;

ਗੋਬਿੰਦ ਦੇ ਗੁਣ ਗਾ (ਨਾਮ-) ਅੰਮ੍ਰਿਤ ਦਾ ਰਸ ਪੀ, (ਇਸ ਤਰ੍ਹਾਂ) ਨਰਕਾਂ ਨੂੰ ਦੂਰ ਕਰ ਕੇ ਜਿੰਦ ਬਚਾ ਲੈ;

ਜਿਸ ਇੱਕ ਅਕਾਲ ਪੁਰਖ ਦੇ ਅਨੇਕਾਂ ਰੰਗ ਹਨ, ਉਸ ਇੱਕ ਪੁਭੂ ਦਾ ਧਿਆਨ ਚਿੱਤ ਵਿਚ ਧਰਹੁ ।

ਦੀਨਾਂ ਉਤੇ ਦਇਆ ਕਰਨ ਵਾਲਾ ਗੋਪਾਲ ਦਮੋਦਰ ਦੁੱਖਾਂ ਦਾ ਨਾਸ ਕਰਨ ਵਾਲਾ ਸਭ ਵਿਚ ਵਿਆਪਕ ਤੇ ਮੇਹਰ ਦਾ ਜੋ ਘਰ ਹੈ;

ਹੇ ਨਾਨਕ ! ਉਸ ਦਾ ਨਾਮ ਮੁੜ ਮੁੜ ਯਾਦ ਕਰ, ਜਿੰਦ ਦਾ ਆਸਰਾ ਇਹ ਨਾਮ ਹੀ ਹੈ ।੨।


ਉਤਮ ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥
ਸੁਨਤ ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥
ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥
ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥ {ਪੰਨਾ ੨੯੫}


ਪਦ ਅਰਥ :—
ਸਲੋਕਸਿਫ਼ਤਿ-ਸਾਲਾਹ ਹੀ ਬਾਣੀ । ਏਹਿਲਫ਼ਜ਼ 'ਏਹ' ਤੋਂ 'ਬਹੁ-ਵਚਨ' ਹੈ । ਅਮੁਲੀਕਅਮੋਲਕ । ਲੋਕਹ ਨਿਸਤਾਰਲੋਕਾਂ ਦਾ ਨਿਸਤਾਰਾ । ਸਫਲਪੂਰੀਆਂ ਮੁਰਾਦਾਂ ਵਾਲਾ । ਹਰਿ ਰੰਗੁਪ੍ਰਭੂ ਦਾ ਪਿਆਰ । ਜੈ ਜੈ ਸਬਦੁਫ਼ਤਹ ਦੀ ਆਵਾਜ਼, ਚੜ੍ਹਦੀ ਕਲਾ ਦੀ ਰੌ । ਅਨਾਹਦੁਇਕ-ਰਸ, ਸਦਾ ਗਾਜੈਗੱਜਦਾ ਹੈ, ਨੂਰ ਪਰਗਟ ਕਰਦਾ ਹੈ । ਮਹਾਂਤਉੱਚੀ ਕਰਣੀ ਵਾਲਾ ਮਨੁੱਖ ।

ਅਰਥ :
ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤਿ-ਸਾਲਾਹ ਦੀ ਬਾਣੀ ਹਨ, ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ;

(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ, (ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ ।

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ, ਉਸ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ;

(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੁੰਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ ।

ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ, ਹੇ ਨਾਨਕ ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ ।੩।


ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥
ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧ ਸੰਗਿ ਲੈਨ ॥
ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥
ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ ਸੁਨਿ ਰਸਨਾ ਕਹਤੇ ॥
ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥ {ਪੰਨਾ ੨੯੫}


ਪਦ ਅਰਥ :
ਸਰਨਿਦਰ ਢੱਠੇ ਦੀ ਰਾਖੀ ਕਰਨ ਜੋਗਾ । ਜੋਗੁਸਮਰੱਥ । ਪ੍ਰਭਹੇ ਪ੍ਰਭੂ ! ਸਭ ਰੇਨਸਭ ਦੇ ਪੈਰਾਂ ਦੀ ਖ਼ਾਕ । ਆਲ ਜੰਜਾਲਘਰ ਦੇ ਧੰਧੇ । ਬਿਕਾਰ ਤੇਵਿਕਾਰਾਂ ਤੋਂ । ਰਹਤੇਬਚ ਗਏ ਹਾਂ । ਰਸਨਾਜੀਭ ਨਾਲ । ਪ੍ਰਭਿਪ੍ਰਭੂ ਨੇ । ਖੇਪਲੱਦਿਆ ਹੋਇਆ ਸੌਦਾ, ਕੀਤਾ ਹੋਇਆ ਵਣਜ । ਨਿਬਹੀਕਬੂਲ ਹੋ ਗਈ ਹੈ ।

ਅਰਥ :—
ਹੇ ਪ੍ਰਭੂ ! ਇਹ ਸੁਣ ਕੇ ਕਿ ਤੂੰ ਦਰ-ਢੱਠਿਆਂ ਦੀ ਬਾਂਹ ਫੜਨ-ਜੋਗਾ ਹੈਂ, ਅਸੀ ਤੇਰੇ ਦਰ ਤੇ ਆਏ ਸਾਂ, ਤੂੰ ਮੇਹਰ ਕਰ ਕੇ (ਸਾਨੂੰ) ਆਪਣੇ ਨਾਲ ਮੇਲ ਲਿਆ ਹੈ;

(ਹੁਣ ਸਾਡੇ) ਵੈਰ ਮਿਟ ਗਏ ਹਨ, ਅਸੀਂ ਸਭ ਦੇ ਪੈਰਾਂ ਦੀ ਖ਼ਾਕ ਹੋ ਗਏ ਹਾਂ (ਹੁਣ) ਸਾਧ ਸੰਗਤਿ ਵਿਚ ਅਮਰ ਕਰਨ ਵਾਲਾ ਨਾਮ ਜਪ ਰਹੇ ਹਾਂ ।

ਗੁਰਦੇਵ ਜੀ (ਸਾਡੇ ਉਤੇ) ਤੁੱ੍ਰਠ ਪਏ ਹਨ, ਇਸ ਵਾਸਤੇ (ਸਾਡੀ) ਸੇਵਕਾਂ ਦੀ ਸੇਵਾ ਸਿਰੇ ਚੜ੍ਹ ਗਈ ਹੈ;

(ਅਸੀ ਹੁਣ) ਘਰ ਦੇ ਧੰਧਿਆਂ ਤੇ ਵਿਕਾਰਾਂ ਤੋਂ ਬਚ ਗਏ ਹਾਂ, ਪ੍ਰਭੂ ਦਾ ਨਾਮ ਸੁਣ ਕੇ ਜੀਭ ਨਾਲ (ਭੀ) ਉਚਾਰਦੇ ਹਾਂ ।

ਹੇ ਨਾਨਕ ! ਪ੍ਰਭੂ ਨੇ ਮੇਹਰ ਕਰ ਕੇ (ਸਾਡੇ ਉਤੇ) ਦਇਆ ਕੀਤੀ ਹੈ, ਤੇ ਸਾਡਾ ਕੀਤਾ ਹੋਇਆ ਵਣਜ ਦਰਗਾਹੇ ਕਬੂਲ ਹੋ ਗਿਆ ਹੈ ।੪।


ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥
ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥
ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥ {ਪੰਨਾ ੨੯੫}


ਪਦ ਅਰਥ :—
ਸਾਵਧਾਨਅਵਧਾਨ ਸਹਿਤ, ਧਿਆਨ ਨਾਲ । ਏਕਾਗਰਇਕ ਨਿਸ਼ਾਨੇ ਤੇ ਟਿਕਿਆ ਹੋਇਆ । ਸਹਜਅਡੋਲ ਅਵਸਥਾ । ਗੋਬਿੰਦ ਗੁਨਪ੍ਰਭੂ ਦੇ ਗੁਣ । ਨਿਧਾਨ—(ਗੁਣਾਂ ਦਾ) ਖ਼ਜ਼ਾਨਾ । ਪ੍ਰਧਾਨਸਭ ਤੋਂ ਵੱਡਾ, ਤੁਰਨੇ-ਸਿਰ । ਲੋਇਲੋਕਿ, ਲੋਕ ਵਿਚ, ਜਗਤ ਵਿਚ । ਪ੍ਰਗਟੁਪ੍ਰਸਿੱਧ, ਉੱਘਾ । ਆਵਨ ਜਾਨੁਆਉਣਾ ਜਾਣਾ, ਜੰਮਣਾ ਮਰਨਾ । ਜਿਸਹਿਜਿਸ ਨੂੰ । ਪਰਾਪਤਿ ਹੋਇਮਿਲਦਾ ਹੈ, ਦਾਤਿ ਹੁੰਦੀ ਹੈ ।


ਅਰਥ :
ਹੇ ਸੰਤ ਮਿਤ੍ਰ ! ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।

ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦਾ ਨਾਮ ਅਡੋਲ ਅਵਸਥਾ (ਦਾ ਕਾਰਣ ਹੈ ਤੇ) ਸੁਖਾਂ ਦੀ ਮਣੀ (ਰਤਨ) ਹੈ, ਜਿਸ ਦੇ ਮਨ ਵਿਚ (ਨਾਮ) ਵੱਸਦਾ ਹੈ ਉਹ (ਗੁਣਾਂ ਦਾ) ਖ਼ਜ਼ਾਨਾ ਹੋ ਜਾਂਦਾ ਹੈ;

ਉਸ ਮਨੁੱਖ ਦੀ ਇੱਛਿਆ ਸਾਰੀ ਪੂਰੀ ਹੋ ਜਾਂਦੀ ਹੈ, ਉਹ ਬੰਦਾ ਤੁਰਨੇ-ਸਿਰ ਹੋ ਜਾਂਦਾ ਹੈ, ਤੇ ਸਾਰੇ ਜਗਤ ਵਿਚ ਉੱਘਾ ਹੋ ਜਾਂਦਾ ਹੈ;

ਉਸ ਨੂੰ ਉੱਚੇ ਤੋਂ ਉੱਚਾ ਟਿਕਾਣਾ ਮਿਲ ਜਾਂਦਾ ਹੈ, ਮੁੜ ਉਸ ਨੂੰ ਜਨਮ ਮਰਨ (ਦਾ ਗੇੜ) ਨਹੀਂ ਵਿਆਪਦਾ ।

ਹੇ ਨਾਨਕ ! ਜਿਸ ਮਨੁੱਖ ਨੂੰ (ਧੁਰੋਂ) ਇਹ ਦਾਤਿ ਮਿਲਦੀ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਰੂਪ ਧਨ ਖੱਟ ਕੇ (ਜਗਤ ਤੋਂ) ਜਾਂਦਾ ਹੈ ।੫।
ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ ਗਿਆਨੁ ਸ੍ਰੇਸਟ ਊਤਮ ਇਸਨਾਨੁ ॥
ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥
ਸੁੰਦਰ ਚਤੁਰੁ ਤਤ ਕਾ ਬੇਤਾ ॥ ਸਮ ਦਰਸੀ ਏਕ ਦ੍ਰਿਸਟੇਤਾ ॥
ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥ {ਪੰਨਾ ੨੯੬}


ਪਦ ਅਰਥ :—
ਖੇਮਅਟੱਲ ਸੁਖ । ਸਾਂਤਿਮਨ ਦਾ ਟਿਕਾਉ । ਰਿਧਿਜੋਗ ਦੀਆਂ ਤਾਕਤਾਂ । ਨਵ ਨਿਧਿਨੌ ਖ਼ਜ਼ਾਨੇ, ਜਗਤ ਦੇ ਸਾਰੇ ਹੀ ਪਦਾਰਥ । ਸਿਧਿਕਰਾਮਾਤਾਂ । ਤਹਓਥੇ, ਉਸ ਮਨੁੱਖ ਵਿਚ । ਕਮਲ ਪ੍ਰਗਾਸਹਿਰਦੇ ਰੂਪ ਕਉਲ ਫੁੱਲ ਦਾ ਖੇੜਾ । ਸਭ ਕੈ...ਉਦਾਸਸਭ ਦੇ ਵਿਚ ਰਹਿੰਦਾ ਹੋਇਆ ਸਭ ਤੋਂ ਉਪਰਾਮ । ਤਤ ਕਾ ਬੇਤਾਪ੍ਰਭੂ ਦਾ ਮਹਰਮ, (ਜਗਤ ਦੇ) ਮੂਲ ਦਾ ਜਾਣਨ ਵਾਲਾ । ਸਮਦਰਸੀ—(ਸਭ ਨੂੰ) ਇਕੋ ਜਿਹਾ ਵੇਖਣ ਵਾਲਾ । ਇਹ ਫਲਇਹ ਸਾਰੇ ਫਲ (ਜਿਨ੍ਹਾਂ ਦਾ ਜ਼ਿਕਰ ਉਪਰ ਕੀਤਾ ਹੈ) । ਮੁਖਿਮੂੰਹ ਤੋਂ । ਭਨੇਉਚਾਰਿਆਂ ।


ਅਰਥ :
ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ);

ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ, ਸ੍ਰੇਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;

(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ; ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ;

ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ, ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ;

ਇਹ ਸਾਰੇ ਫਲ; ਹੇ ਨਾਨਕ ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ ।੬।


ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥
ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥
ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥
ਕੋਟਿ ਅਪ੍ਰਾਧ ਸਾਧ ਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥ {ਪੰਨਾ ੨੯੬}


ਪਦ ਅਰਥ :
ਜੁਗਜ਼ਿੰਦਗੀ ਦਾ ਸਮਾ । ਗਤਿਉੱਚੀ ਅਵਸਥਾ । ਬਾਣੀ—(ਨਾਮ ਜਪਣ ਵਾਲੇ ਦੀ) ਬਾਣੀ, ਬਚਨ । ਗੁਣ ਗੋਬਿੰਦਗੋਬਿੰਦ ਦੇ ਗੁਣ । ਨਾਮ ਧੁਨਿਪ੍ਰਭੂ ਦੇ ਨਾਮ ਦੀ ਧੁਨਿ, ਨਾਮ ਦੀ ਰੌ । ਬਖਾਣੀਕਹੀ ਹੈ । ਮਤਾਂਤਮਤਾਂ ਦਾ ਅੰਤ, ਮਤਾਂ ਦਾ ਸਿੱਟਾ । ਕਰਮਬਖ਼ਸ਼ਸ਼ । ਪ੍ਰਭਿਪ੍ਰਭੂ ਨੇ । ਕੋਇਜੇ ਕੋਈ ਮਨੁੱਖ ।

ਅਰਥ :
ਜੇਹੜਾ ਭੀ ਮਨੁੱਖ ਇਸ ਨਾਮ ਨੂੰ (ਜੋ ਗੁਣਾਂ ਦਾ) ਖ਼ਜ਼ਾਨਾ ਹੈ ਜਪਦਾ ਹੈ, ਸਾਰੀ ਉਮਰ ਉਸ ਦੀ ਉੱਚੀ ਆਤਮਕ ਅਵਸਥਾ ਬਣੀ ਰਹਿੰਦੀ ਹੈ;

ਉਸ ਮਨੁੱਖ ਦੇ (ਸਾਧਾਰਨ) ਬਚਨ ਭੀ ਗੋਬਿੰਦ ਦੇ ਗੁਣ ਤੇ ਨਾਮ ਦੀ ਰੌ ਹੀ ਹੁੰਦੇ ਹਨ, ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ

ਸਾਰੇ ਮਤਾਂ ਦਾ ਨਿਚੋੜ ਪ੍ਰਭੂ ਦਾ ਨਾਮ ਹੀ ਹੈ, ਇਸ ਨਾਮ ਦਾ ਨਿਵਾਸ ਪ੍ਰਭੂ ਦੇ ਭਗਤ ਦੇ ਮਨ ਵਿਚ ਹੁੰਦਾ ਹੈ ।

(ਜੋ ਮਨੁੱਖ ਨਾਮ ਜਪਦਾ ਹੈ ਉਸ ਦੇ) ਕ੍ਰੋੜਾਂ ਪਾਪ ਸਤਸੰਗ ਵਿਚ ਰਹਿ ਕੇ ਮਿਟ ਜਾਂਦੇ ਹਨ, ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਜਮਾਂ ਤੋਂ ਬਚ ਜਾਂਦਾ ਹੈ ।

(ਪਰ) ਹੇ ਨਾਨਕ ! ਜਿਨ੍ਹਾਂ ਦੇ ਮੱਥੇ ਉਤੇ ਪ੍ਰਭੂ ਨੇ (ਨਾਮ ਦੀ) ਬਖ਼ਸ਼ਸ਼ ਦੇ ਲੇਖ ਲਿਖ ਧਰੇ ਹਨ, ਉਹ ਮਨੁੱਖ ਗੁਰੂ ਦੀ ਸਰਣ ਆਉਂਦੇ ਹਨ ।੭।


ਜਿਸੁ ਮਨਿ ਬਸੈ ਸੁਨੇ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥
ਦੂਖ ਰੋਗ ਬਿਨਸੈ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥
ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥ {ਪੰਨਾ ੨੯੬}


ਪਦ ਅਰਥ :
ਤਤਕਾਲਉਸ ਵੇਲੇ । ਤਾ ਕੀ ਬਾਨੀਉਸ ਮਨੁੱਖ ਦੇ ਬਚਨ । ਕਰਮਕੰਮ । ਇਹ ਗੁਣਿਇਸ ਗੁਣ ਦੇ ਕਾਰਣ । ਸੁਖਮਨੀਸੁਖਾਂ ਦੀ ਮਣੀ । ਦੇਹਸਰੀਰ ।


ਅਰਥ :
ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ, ਉਸ ਨੂੰ ਪ੍ਰਭੂ ਚੇਤੇ ਆਉਦਾ ਹੈ;

ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ, ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ;

ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ, (ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ;

ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ, ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ;

ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ । ਹੇ ਨਾਨਕ ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ।੮।੨੪।

No comments:

Post a Comment